22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਰਣਜੋਧ ਹਡਾਣਾ ਦੀ ਅਗਵਾਈ ਹੇਠ ਵੱਡੇ ਕਾਫ਼ਲੇ ਨੇ ਵਾਰਡ ਨੰਬਰ 15 ’ਚ ਕੀਤਾ ਜ਼ੋਰਦਾਰ ਚੋਣ ਪ੍ਰਚਾਰ ਵਾਰਡ ਵਾਸੀਆਂ ਨੇ ਪਰਵਿੰਦਰ ਕੌਰ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਦਿੱਤਾ ਭਰੋਸਾ

ਸਨੌਰ, 22 ਨਵੰਬਰ (ਸੋਖਲ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਸਿਖਰਾਂ ’ਤੇ ਪਹੁੰਚਾਉਂਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਦੇ ਇਕ ਵਿਸ਼ਾਲ ਕਾਫ਼ਲੇ ਵਲੋਂ ਵਾਰਡ ਨੰਬਰ 15 ਵਿਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਾਰਡ ਨੰਬਰ 15 ਤੋਂ ਪਾਰਟੀ ਉਮੀਦਵਾਰ ਪਰਵਿੰਦਰ ਕੌਰ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ।

Ad Position 21
No active advertisement
ਅਜੀਤ ਡੈਸਕ 23-11-2026
ਸਨੌਰ, 22 ਨਵੰਬਰ (ਸੋਖਲ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਸਿਖਰਾਂ ’ਤੇ ਪਹੁੰਚਾਉਂਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਦੇ ਇਕ ਵਿਸ਼ਾਲ ਕਾਫ਼ਲੇ ਵਲੋਂ ਵਾਰਡ ਨੰਬਰ 15 ਵਿਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਾਰਡ ਨੰਬਰ 15 ਤੋਂ ਪਾਰਟੀ ਉਮੀਦਵਾਰ ਪਰਵਿੰਦਰ ਕੌਰ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਚੋਣ ਪ੍ਰਚਾਰ ਦੌਰਾਨ ਵਾਰਡ ਨਿਵਾਸੀਆਂ ਵਲੋਂ ਰਣਜੋਧ ਸਿੰਘ ਹਡਾਣਾ ਅਤੇ ਉਮੀਦਵਾਰ ਪਰਵਿੰਦਰ ਕੌਰ ਦਾ ਫੁੱਲਾਂ ਦੇ ਹਾਰ ਪਾ ਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਵਾਰਡ ਨੰਬਰ 15 ਦੇ ਵੋਟਰਾਂ ਵਿਚ ‘ਆਪ’ ਪ੍ਰਤੀ ਭਾਰੀ ਉਤਸ਼ਾਹ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਪਰਵਿੰਦਰ ਕੌਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਕੌਂਸਲਰ ਬਣਾਇਆ ਜਾਵੇ। ਇਸ ਮੌਕੇ ਕੌਂਸਲਰ ਉਮੀਦਵਾਰ ਪਰਵਿੰਦਰ ਕੌਰ ਨੇ ਵਾਰਡ ਵਾਸੀਆਂ ਵਲੋਂ ਮਿਲ ਰਹੇ ਅਥਾਹ ਪਿਆਰ ਅਤੇ ਸਮਰਥਨ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜਿੱਤਣ ਉਪਰੰਤ ਵਾਰਡ ਦੀ ਹਰ ਬੁਨਿਆਦੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਚੋਣ ਪ੍ਰਚਾਰ ਮੁਹਿੰਮ ਦੌਰਾਨ ਪ੍ਰਿੰਸੀਪਲ ਕਰਮ ਸਿੰਘ, ਚੇਅਰਮੈਨ ਚਰਨਜੀਤ ਸਿੰਘ ਨੈਣਾ, ਚੇਅਰਮੈਨ ਸ਼ਰਨ ਕੌਰ ਸੱਗੂ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਬਲਾਕ ਪ੍ਰਧਾਨ ਤੇ ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਬਲਵਿੰਦਰ ਕੌਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਬਲਾਕ ਪ੍ਰਧਾਨ, ਸਰਪੰਚ-ਪੰਚ, ਕੌਂਸਲਰ, ‘ਆਪ’ ਆਗੂ, ਵਲੰਟੀਅਰ ਅਤੇ ਵਾਰਡ ਨੰਬਰ 15 ਦੇ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਕਸਪ੍ਰੈਸਵੇਅ ’ਤੇ ਖੜ੍ਹੇ ਟਰੱਕ ’ਚ ਟਾਟਾ 407 ਟਰੱਕ ਵੱਜਣ ਕਾਰਨ ਡਰਾਈਵਰ ਦੀ ਮੌਤ ਦੋ ਕਰੇਨਾਂ ਨੇ ਕਈ ਘੰਟਿਆਂ ਦੀ ਮੁਸ਼ੱਕ... ਅਗਲੀ ਖ਼ਬਰ ਵਿੱਕੀ ਘਨੌਰ ਨੇ ਮੋਹੀ ਕਲਾਂ ’ਚ ‘ਖੁਸ਼ਹਾਲ ਪੰਜਾਬ’ ਰੈਲੀ ਦੀਆਂ ਤਿਆਰੀਆਂ ਸੰਬੰਧੀ ਕੀਤੀ ਮੀਟਿੰਗ
Ad Position 24