22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਛੱਤਰ ਸਿੰਘ ਅਰਾਈਂਮਾਜਰਾ ਵਲੋਂ ਹਲਕਾ ਸ਼ੁਤਰਣਾ ਅੰਦਰ ਸਰਗਰਮੀਆਂ ਤੇਜ਼ ਹਲਕਾ ਸ਼ੁਤਰਾਨਾ ਦੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਵੋਟਰਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਪਰਕ

ਪਾਤੜਾਂ, 22 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਪੰਜਾਬ ਵਿਧਾਨ ਸਭਾ ਦੀਆਂ 2027 ਵਿਚ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈੰਮਾਜਰਾ ਵਲੋਂ ਜਿੱਥੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਪਾਤੜਾਂ ਵਿਖੇ ਆਪਣਾ ਦਫ਼ਤਰ ਖੋਲ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਸਨ ਉੱਥੇ ਹੀ ਹਲਕਾ ਸ਼ੁਤਰਾਣਾ ਅੰਦਰ ਆਪਣੀਆਂ ਸਰਗਰਮੀਆਂ ਵੀ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਿਸ ਦੌਰਾਨ ਉਨ੍ਹਾਂ ਵਲੋਂ ਜਿੱਥੇ ਰੋਜ਼ਾਨਾ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਅੰਦਰ ਜਾ ਕੇ ਵੋਟਰਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ ਉੱਥੇ ਹੀ ਹਲਕਾ ਸ਼ੁਤਰਾਣਾ ਅੰਦਰ ਆਉਂਦੇ ਸ਼ਹਿਰਾਂ ਅਤੇ ਮੰਡੀਆਂ ਅੰਦਰ ਵੀ ਵੋਟਰਾਂ ਨਾਲ ਸਿੱਧਾ ਸੰਪਰਕ ਸਾਧਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-11-2026
ਪਾਤੜਾਂ, 22 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਪੰਜਾਬ ਵਿਧਾਨ ਸਭਾ ਦੀਆਂ 2027 ਵਿਚ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈੰਮਾਜਰਾ ਵਲੋਂ ਜਿੱਥੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਪਾਤੜਾਂ ਵਿਖੇ ਆਪਣਾ ਦਫ਼ਤਰ ਖੋਲ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਸਨ ਉੱਥੇ ਹੀ ਹਲਕਾ ਸ਼ੁਤਰਾਣਾ ਅੰਦਰ ਆਪਣੀਆਂ ਸਰਗਰਮੀਆਂ ਵੀ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਿਸ ਦੌਰਾਨ ਉਨ੍ਹਾਂ ਵਲੋਂ ਜਿੱਥੇ ਰੋਜ਼ਾਨਾ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਅੰਦਰ ਜਾ ਕੇ ਵੋਟਰਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ ਉੱਥੇ ਹੀ ਹਲਕਾ ਸ਼ੁਤਰਾਣਾ ਅੰਦਰ ਆਉਂਦੇ ਸ਼ਹਿਰਾਂ ਅਤੇ ਮੰਡੀਆਂ ਅੰਦਰ ਵੀ ਵੋਟਰਾਂ ਨਾਲ ਸਿੱਧਾ ਸੰਪਰਕ ਸਾਧਿਆ ਜਾ ਰਿਹਾ ਹੈ। ਹਲਕਾ ਸ਼ੁਤਰਣਾ ਅੰਦਰ ਨਛੱਤਰ ਸਿੰਘ ਅਰਾੀਂਮਾਜਰਾ ਵਲੋਂ ਲਗਾਏ ਗਏ ਹੋਰਡਿੰਗ ਬੋਰਡਾਂ ਅਤੇ ਪੋਸਟਰਾਂ ਨੇ ਵੀ ਨਵੀਂ ਚਰਚਾ ਛੇੜ ਦਿੱਤੀ ਹੈ। ਹਲਕਾ ਸ਼ੁਤਰਾਣਾ ਅੰਦਰ ਆਪਣੀਆਂ ਚੋਣ ਸਰਗਰਮੀਆਂ ਸੰਬੰਧੀ ਗੱਲਬਾਤ ਕਰਦਿਆਂ ਅਰਾਈਂਮਾਜਰਾ ਨੇ ਕਿਹਾ ਕਿ ਉਨ੍ਹਾਂ ਦਾ ਸਮੁੱਚਾ ਪਰਿਵਾਰ ਕੱਟੜ ਕਾਂਗਰਸੀ ਪਰਿਵਾਰ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਦਾ ਸਮੁੱਚਾ ਪਰਿਵਾਰ ਕਾਂਗਰਸ ਪਾਰਟੀ ਲਈ ਦਿਨ ਰਾਤ ਮਿਹਨਤ ਕਰਦਾ ਆ ਰਿਹਾ ਹੈ। ਇਸ ਲਈ ਉਨ੍ਹਾਂ ਵਲੋਂ ਵੀ ਕਾਂਗਰਸ ਪਾਰਟੀ ਵਲੋਂ ਹਲਕਾ ਸ਼ੁਤਰਾਣਾ ਅੰਦਰ ਕੀਤੇ ਗਏ ਵਿਕਾਸ ਕਾਰਜਾਂ ਦੀ ਜਾਣਕਾਰੀ ਦੇਣ ਲਈ ਅਤੇ ਕਾਂਗਰਸ ਪਾਰਟੀ ਦੀ ਚੜ੍ਹਦੀਕਲਾ ਲਈ ਹਲਕਾ ਸ਼ੁਤਰਾਣਾ ਅੰਦਰ ਪੂਰੀ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਹਲਕਾ ਸ਼ੁਤਰਾਣਾ ਅੰਦਰ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਰਹੇ ਹਨ ਜਿਸ ਤੋਂ ਹਲਕਾ ਸ਼ੁਤਰਾਣਾ ਦੇ ਲੋਕ ਪੂਰੀ ਤਰ੍ਹਾਂ ਦੁਖੀ ਹਨ ਜਿਸ ਨੂੰ ਦੇਖਦਿਆਂ ਉਨ੍ਹਾਂ ਵਲੋਂ ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਜਿਸ ਨੂੰ ਦੇਖਦਿਆਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਹਲਕਾ ਸ਼ੁਤਰਾਣਾ ਅੰਦਰ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਨਛੱਤਰ ਸਿੰਘ ਅਰਾਈਂਮਾਜਰਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਕਰਾਂਗ... ਅਗਲੀ ਖ਼ਬਰ ਐਕਸਪ੍ਰੈਸਵੇਅ ’ਤੇ ਖੜ੍ਹੇ ਟਰੱਕ ’ਚ ਟਾਟਾ 407 ਟਰੱਕ ਵੱਜਣ ਕਾਰਨ ਡਰਾਈਵਰ ਦੀ ਮੌਤ ਦੋ ਕਰੇਨਾਂ ਨੇ ਕਈ ਘੰਟਿਆਂ ਦੀ ਮੁਸ਼ੱਕ...
Ad Position 24