22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਾਬਕਾ ਮੁੱਖ ਮੰਤਰੀ ਕੋਲ ਰਾਜਪੁਰਾ ਤੋਂ ਸਥਾਨਕ ਉਮੀਦਵਾਰ ਉਤਾਰਨ ਦੀ ਉੱਠੀ ਮੰਗ

ਘਨੌਰ, 22 ਨਵੰਬਰ (ਸਰਦਾਰਾ ਸਿੰਘ ਲਾਛੜੂ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਰਿਹਾਇਸ਼ ਸਥਿਤ ਫੇਰੀ ਨੇ ਜਲਾਲਪੁਰ ਦੇ ਹੋਰਨਾਂ ਪਾਰਟੀਆਂ ਵਿਚ ਜਾਣ ਦੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਇਹ ਵੀ ਦਾਅਵਾ ਕੀਤਾ ਗਿਆ ਕਿ ਮਦਨ ਲਾਲ ਜਲਾਲਪੁਰ ਪਟਿਆਲਾ ਜ਼ਿਲ੍ਹੇ ਵਿਚ ਕਾਂਗਰਸ ਪਾਰਟੀ ਦੇ ਸਿਰਕੱਢ ਆਗੂ ਹਨ ਅਤੇ ਕਾਂਗਰਸ ਕਿਸੇ ਵੀ ਕੀਮਤ ’ਤੇ ਅਜਿਹੇ ਨਿਧੜਕ ਆਗੂ ਨੂੰ ਜਾਣ ਨਹੀਂ ਦੇਵੇਗੀ।

Ad Position 21
No active advertisement
ਅਜੀਤ ਡੈਸਕ 23-11-2026
ਘਨੌਰ, 22 ਨਵੰਬਰ (ਸਰਦਾਰਾ ਸਿੰਘ ਲਾਛੜੂ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਰਿਹਾਇਸ਼ ਸਥਿਤ ਫੇਰੀ ਨੇ ਜਲਾਲਪੁਰ ਦੇ ਹੋਰਨਾਂ ਪਾਰਟੀਆਂ ਵਿਚ ਜਾਣ ਦੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਇਹ ਵੀ ਦਾਅਵਾ ਕੀਤਾ ਗਿਆ ਕਿ ਮਦਨ ਲਾਲ ਜਲਾਲਪੁਰ ਪਟਿਆਲਾ ਜ਼ਿਲ੍ਹੇ ਵਿਚ ਕਾਂਗਰਸ ਪਾਰਟੀ ਦੇ ਸਿਰਕੱਢ ਆਗੂ ਹਨ ਅਤੇ ਕਾਂਗਰਸ ਕਿਸੇ ਵੀ ਕੀਮਤ ’ਤੇ ਅਜਿਹੇ ਨਿਧੜਕ ਆਗੂ ਨੂੰ ਜਾਣ ਨਹੀਂ ਦੇਵੇਗੀ। ਇਸ ਮੌਕੇ ਹਲਕਾ ਰਾਜਪੁਰਾ ਦੇ ਵੱਡੀ ਗਿਣਤੀ ਵਰਕਰਾਂ ਨੇ ਵੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਹਲਕਾ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਰਿਹਾਇਸ਼ ਦਾ ਦੌਰਾ ਕਰਦਿਆਂ ਪਾਰਟੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਹਲਕਾ ਰਾਜਪੁਰਾ ਦੀ ਸਿਆਸਤ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਚੰਨੀ ਨੇ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦਾ ਨਾਂ ਲਏ ਬਿਨਾਂ ਕਿਹਾ ਕਿ ਅੱਜ ਰਾਜਪੁਰਾ ਕਾਂਗਰਸ ਉੱਪਰ ਕਿਸੇ ਬਾਹਰੀ ਵਿਅਕਤੀ ਵਲੋਂ ਕੀਤਾ ਗਿਆ ਨਾਜਾਇਜ਼ ਕਬਜ਼ਾ ਛੁਡਵਾ ਲਿਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਰਾਜਪੁਰਾ ਦੀ ਧਰਤੀ ‘ਤੇ ਨਵੀਂ ਸਥਾਨਕ ਲੀਡਰਸ਼ਿਪ ਪੈਦਾ ਕਰਕੇ ਪਾਰਟੀ ਨੂੰ ਮੁੜ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪਸ਼ਟ ਰੂਪ ਵਿਚ ਕਿਹਾ ਕਿ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਵੀ ਉਨ੍ਹਾਂ ਵਾਂਗ ਆਜ਼ਾਦ ਤੌਰ ’ਤੇ ਰਾਜਨੀਤੀ ਵਿਚ ਸ਼ਮੂਲੀਅਤ ਕੀਤੀ ਸੀ, ਸਾਬਕਾ ਵਿਧਾਇਕ ਜਲਾਲਪੁਰ ਪਟਿਆਲਾ ਜ਼ਿਲ੍ਹੇ ਦੇ ਸਿਰਕੱਢ ਕਾਂਗਰਸੀ ਆਗੂ ਹਨ ਤੇ ਕਾਂਗਰਸ ਪਾਰਟੀ ਕਿਸੇ ਵੀ ਕੀਮਤ ’ਤੇ ਆਪਣੇ ਨਿਧੜਕ ਆਗੂ ਨੂੰ ਹੋਰ ਪਾਰਟੀ ਵਿਚ ਨਹੀਂ ਜਾਣ ਦੇਵੇਗੀ। ਇਸ ਦੌਰਾਨ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਵੀ ਸਪਸ਼ਟ ਕੀਤਾ ਕਿ ਉਹ ਪਹਿਲਾਂ ਵੀ ਕਾਂਗਰਸ ਨਾਲ ਸਨ ਅਤੇ ਅੱਗੇ ਵੀ ਪਾਰਟੀ ਵਿਚ ਇਕਜੁੱਟ ਹੋ ਕੇ ਰਹਿਣਗੇ। ਇਸ ਇਕੱਠ ਦੌਰਾਨ ਰਾਜਪੁਰਾ ਤੋਂ ਪਹੁੰਚੇ ਟਕਸਾਲੀ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ ਚੰਨੀ ਅੱਗੇ ਜ਼ੋਰਦਾਰ ਮੰਗ ਰੱਖੀ ਕਿ ਆਉਣ ਵਾਲੀਆਂ ਚੋਣਾਂ ਵਿਚ ਹਲਕੇ ਤੋਂ ਕਿਸੇ ਸਥਾਨਕ ਆਗੂ ਨੂੰ ਹੀ ਟਿਕਟ ਦਿੱਤੀ ਜਾਵੇ। ਵਰਕਰਾਂ ਨੇ ਸਪਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਬਾਹਰੀ ਉਮੀਦਵਾਰ ਨੂੰ ਥੋਪਿਆ ਗਿਆ ਤਾਂ ਉਹ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ ਪਰ ਜੇਕਰ ਸਥਾਨਕ ਉਮੀਦਵਾਰ ਮੈਦਾਨ ਵਿਚ ਉਤਾਰਿਆ ਜਾਂਦਾ ਹੈ ਤਾਂ ਸਮੁੱਚੀ ਲੀਡਰਸ਼ਿਪ ਇਕਜੁੱਟ ਹੋ ਕੇ ਚੋਣ ਲੜੇਗੀ। ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਨੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਹੈ ਅਤੇ ਸਥਾਨਕ ਉਮੀਦਵਾਰਾਂ ਦੇ ਨਾਵਾਂ ਬਾਰੇ ਸੁਝਾਅ ਵੀ ਮੰਗੇ ਹਨ। ਇਸ ਮੌਕੇ ਕੌਂਸਲਰ ਅਮਨਦੀਪ ਸਿੰਘ ਨਾਗੀ, ਗੁਰਦੀਪ ਸਿੰਘ ਊਂਟਸਰ, ਯੂਥ ਕਾਂਗਰਸੀ ਆਗੂ ਗਗਨਦੀਪ ਸਿੰਘ ਜਲਾਲਪੁਰ, ਰਾਜਿੰਦਰ ਰਾਜਾ, ਪਵਨ ਪਿੰਕਾ, ਗੋਗੀ ਸੰਧੂ, ਅਮਰ ਪਾਸੀ, ਅਮਰਜੀਤ ਸਿੰਘ ਚੀਮਾ, ਗੁਰਮੇਲ ਸਿੰਘ ਫੌਜੀ ਅਤੇ ਨੈਬ ਸਿੰਘ ਮਨੌਲੀ ਸੂਰਤ, ਜਗਨੰਦਨ ਗੁਪਤਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 36 ਵਿਅਕਤੀਆਂ ਨੇ ਲਏ ਨਾਂਅ ਵਾਪਸ, 45 ਆਜ਼ਾਦ ਅਤੇ 120 ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਚੋਣ ਮੈਦਾਨ ’ਚ ਅਗਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
Ad Position 24