22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਪਮਾਲਾ ਅਤੇ ਹੋਵੇਗਾ ਧਾਰਮਕ ਦੀਵਾਨ

ਪਟਿਆਲਾ, 22 ਨਵੰਬਰ (ਅ. ਸ.

Ad Position 21
No active advertisement
ਅਜੀਤ ਡੈਸਕ 23-11-2026
ਪਟਿਆਲਾ, 22 ਨਵੰਬਰ (ਅ.ਸ. ਆਹਲੂਵਾਲੀਆ)-ਨੌਵੇਂ ਪਾਤਿਸ਼ਾਹ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਹਾਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਭਾਈ ਗੁਲਵਿੰਦਰ ਸਿੰਘ ਨੇ ਮੁੱਖਵਾਕ ਲਿਆ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸ੍ਰੀ ਆਖੰਡ ਸਾਹਿਬ ਦੀ ਆਰੰਭ ਹੋਏ। ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ, ਜਿਨ੍ਹਾਂ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਾਨਵਤਾ ਦੇ ਰਹਿਬਰ ਅਤੇ ਅਜਿਹੇ ਦਰਸ਼ਨਿਕ ਹੋਏ ਹਨ, ਜਿਨ੍ਹਾਂ ਦੀਆਂ ਸਿੱਖਿਆ ਸਮੁੱਚੀ ਮਾਨਵਤਾ ਲਈ ਪ੍ਰੇਰਨਾਮਈ ਹਨ। ਇਸ ਮੌਕੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਮੌਕੇ ਧਾਰਮਕ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਦਰਬਾਰ ਦੀ ਫੁੱਲਾਂ ਨਾਲ ਸਜਾਵਟ ਤੋਂ ਇਲਾਵਾ ਦੀਪਮਾਲਾ ਨਾਲ ਗੁਰਦੁਆਰਾ ਸਾਹਿਬ ਨੂੰ ਅਲੌਕਿਕ ਦਿੱਖ ਪ੍ਰਦਾਨ ਕੀਤੀ ਜਾਵੇਗੀ। ਮੈਨੇਜਰ ਭਾਗ ਸਿੰਘ ਨੇ ਕਿਹਾ ਕਿ 24 ਨਵੰਬਰ ਨੂੰ ਦੀਵਾਨ ਹਾਲ ਵਿਖੇ 10.30 ਵਜੇ ਸ੍ਰੀ ਆਖੰਡ ਪਾਠ ਸਾਹਿਬ ਦੀ ਸੰਪੂਰਨਤਾ ਹੋਵੇਗੀ ਅਤੇ ਧਾਰਮਿਕ ਸਮਾਗਮ ਸੰਪੰਨ ਹੋਣਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਗੁਰੂ ਘਰ ਪੁੱਜ ਕੇ ਗੁਰੂ ਸਾਹਿਬ ਦੀ ਬਖਸ਼ਿਸ਼ਾਂ ਪ੍ਰਾਪਤ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤਾਂ ਮਹਾਂਪੁਰਸ਼ਾਂ ਦੀ ਸੰਗਤ ਜੀਵਨ ਨੂੰ ਸਹੀ ਸੇਧ ਦਿੰਦੀ ਹੈ ਜਿਸ ਨਾਲ ਮਨ ਨੂੰ ਅਥਾਹ ਸਕੂਨ ਮਿਲਦਾ ਹੈ-ਇੰਦਰਜੀਤ ਸਿੰਘ ਸ... ਅਗਲੀ ਖ਼ਬਰ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ
Ad Position 24