22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਰਿੰਦਰ ਸਿੰਘ ਨਿੰਦਾ ਨੇ ਗਦਾਪੁਰ ਤੇ ਫਰੀਦਪੁਰ ਤੋਂ ਤੀਰਥ ਯਾਤਰਾ ਲਈ ਦੋ ਬੱਸਾਂ ਕੀਤੀਆਂ ਰਵਾਨਾ

ਘਨੌਰ, 22 ਨਵੰਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਅਧੀਨ ਪੈਂਦੇ ਪਿੰਡ ਗਦਾਪੁਰ ਅਤੇ ਫਰੀਦਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਨਿੰਦਾ (ਬਪਰੌਰ) ਦੀ ਅਗਵਾਈ ਹੇਠ ਸੰਗਤਾਂ ਦੀ ਧਾਰਮਿਕ ਤੀਰਥ ਯਾਤਰਾ ਲਈ ਦੋ ਬੱਸਾਂ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਇਹ ਬੱਸਾਂ ਇਲਾਕੇ ਦੀਆਂ ਸੰਗਤਾਂ ਨੂੰ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਭੱਠਾ ਸਾਹਿਬ (ਰੋਪੜ), ਗੁਰਦੁਆਰਾ ਸ੍ਰੀ ਕੋਟਲਾ ਨਿਹੰਗ ਖਾਂ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਦਰਸ਼ਨ-ਦੀਦਾਰੇ ਲਈ ਰਵਾਨਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-11-2026
ਘਨੌਰ, 22 ਨਵੰਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਅਧੀਨ ਪੈਂਦੇ ਪਿੰਡ ਗਦਾਪੁਰ ਅਤੇ ਫਰੀਦਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਨਿੰਦਾ (ਬਪਰੌਰ) ਦੀ ਅਗਵਾਈ ਹੇਠ ਸੰਗਤਾਂ ਦੀ ਧਾਰਮਿਕ ਤੀਰਥ ਯਾਤਰਾ ਲਈ ਦੋ ਬੱਸਾਂ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਇਹ ਬੱਸਾਂ ਇਲਾਕੇ ਦੀਆਂ ਸੰਗਤਾਂ ਨੂੰ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਭੱਠਾ ਸਾਹਿਬ (ਰੋਪੜ), ਗੁਰਦੁਆਰਾ ਸ੍ਰੀ ਕੋਟਲਾ ਨਿਹੰਗ ਖਾਂ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਦਰਸ਼ਨ-ਦੀਦਾਰੇ ਲਈ ਰਵਾਨਾ ਕੀਤਾ ਗਿਆ। ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਸਰਬੱਤ ਦੇ ਭਲੇ ਅਤੇ ਸੰਗਤਾਂ ਦੀ ਸੁੱਖ-ਸਾਂਦ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਨਿੰਦਾ ਨੇ ਦੱਸਿਆ ਕਿ ਸੰਗਤਾਂ ਦੀ ਅਥਾਹ ਸ਼ਰਧਾ ਅਤੇ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਉਹ ਹਰ ਹਫ਼ਤੇ ਆਪਣੇ ਨਿੱਜੀ ਖਰਚੇ ’ਤੇ ਦੋ ਬੱਸਾਂ ਵੱਖ-ਵੱਖ ਇਤਿਹਾਸਕ ਗੁਰੂ ਘਰਾਂ ਦੇ ਦਰਸ਼ਨਾਂ ਲਈ ਭੇਜਦੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਾਰਨ ਬਜ਼ੁਰਗ ਅਤੇ ਸ਼ਰਧਾਲੂ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ, ਇਸ ਲਈ ਉਨ੍ਹਾਂ ਵਲੋਂ ਇਹ ਨਿਮਾਣਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਲਾਕਾ ਨਿਵਾਸੀਆਂ ਤੇ ਬਜ਼ੁਰਗਾਂ ਨੂੰ ਗੁਰੂ ਘਰਾਂ ਦੇ ਦਰਸ਼ਨ ਕਰਵਾਉਣਾ ਉਨ੍ਹਾਂ ਲਈ ਬੜੇ ਸੁਭਾਗ ਅਤੇ ਮਾਣ ਵਾਲੀ ਗੱਲ ਹੈ ਤੇ ਪਰਮਾਤਮਾ ਦੀ ਕਿਰਪਾ ਨਾਲ ਇਹ ਸੇਵਾ ਭਵਿੱਖ ਵਿਚ ਵੀ ਨਿਰੰਤਰ ਜਾਰੀ ਰਹੇਗੀ। ਇਸ ਦੌਰਾਨ ਯਾਤਰਾ ’ਤੇ ਜਾ ਰਹੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਿੰਡ ਗਦਾਪੁਰ ਅਤੇ ਫਰੀਦਪੁਰ ਦੇ ਪੰਚਾਂ-ਸਰਪੰਚਾਂ, ਪਤਵੰਤੇ ਸੱਜਣਾਂ ਅਤੇ ਵੱਡੀ ਗਿਣਤੀ ਵਿਚ ਹਾਜ਼ਰ ਸ਼ਰਧਾਲੂਆਂ ਨੇ ਨਰਿੰਦਰ ਸਿੰਘ ਨਿੰਦਾ ਦੇ ਇਸ ਲੋਕ ਭਲਾਈ ਤੇ ਧਾਰਮਿਕ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਪਿੰਡ ਨਿਆਲ ਦੀ ਸੰਗਤ ਨੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸੀਨੀਅਰ ਪੱਤਰਕਾਰ ਢਿੱਲੋਂ ਦੀ ਪਤਨੀ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ’ਚ ਲੋਕ ਹੋਏ ਸ਼ਾਮਿਲ ਪ੍ਰਮੁੱਖ ਸ਼ਖ਼ਸੀਅਤਾਂ ਨੇ ਦ...
Ad Position 24