22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਪਿੰਡ ਨਿਆਲ ਦੀ ਸੰਗਤ ਨੇ ਨਗਰ ਕੀਰਤਨ ਸਜਾਇਆ

ਪਾਤੜਾਂ, 22 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਪਿੰਡ ਨਿਆਲ ਦੀ ਸੰਗਤ ਵਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛਤਰਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦਾ ਪਾਤੜਾਂ ਸ਼ਹਿਰ ਅਤੇ ਪਿੰਡ ਨਿਆਲ ਵਿਚ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ ਅਤੇ ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚ ਕੇ ਕਾਂਗਰਸ ਦੇ ਸੰਭਾਵੀ ਉਮੀਦਵਾਰ ਦਰਸ਼ਨ ਸਿੰਘ ਸਿੱਧੂ ਵਾਇਸ ਚੇਅਰਮੈਨ ਐਸ.

Ad Position 21
No active advertisement
ਅਜੀਤ ਡੈਸਕ 23-11-2026
ਪਾਤੜਾਂ, 22 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਪਿੰਡ ਨਿਆਲ ਦੀ ਸੰਗਤ ਵਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛਤਰਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦਾ ਪਾਤੜਾਂ ਸ਼ਹਿਰ ਅਤੇ ਪਿੰਡ ਨਿਆਲ ਵਿਚ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ ਅਤੇ ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚ ਕੇ ਕਾਂਗਰਸ ਦੇ ਸੰਭਾਵੀ ਉਮੀਦਵਾਰ ਦਰਸ਼ਨ ਸਿੰਘ ਸਿੱਧੂ ਵਾਇਸ ਚੇਅਰਮੈਨ ਐਸ.ਸੀ. ਵਿੰਗ ਪੰਜਾਬ ਕਾਂਗਰਸ ਨੇ ਸੰਗਤਾਂ ਦੇ ਦਰਸ਼ਨ ਕਰਦਿਆਂ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕ ਜਰਨੈਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਮਾਤਾ ਗੁਜਰ ਕੌਰ ਤੋਂ ਨਗਰ ਕੀਰਤਨ ਸ਼ੁਰੂ ਹੋ ਕੇ ਇਹ ਨਗਰ ਕੀਰਤਨ ਚੰਦਾ ਕਾਲੋਨੀ ਅਤੇ ਪਟਿਆਲਾ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪੁੱਜਾ ਹੈ ਅਤੇ ਇਸ ਦੌਰਾਨ ਚੰਦਾ ਕਾਲੋਨੀ ਵਿਚ ਬਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਚੰਦਾ ਕਾਲੋਨੀ ਦੀ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤ ਨੂੰ ਲੰਗਰ ਛਕਾ ਕੇ ਸੇਵਾ ਕੀਤੀ ਗਈ। ਇਸ ਮੌਕੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤ ਦੇ ਦਰਸ਼ਨ ਕਰਨ ਉਪਰੰਤ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਦਰਸ਼ਨ ਸਿੰਘ ਸਿੱਧੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਹੱਕ ਸੱਚ ਦੀ ਕਿਰਤ ਕਰਨ ਅਤੇ ਵੰਡ ਛਕਣ ਸਮੇਤ ਬਹੁਤ ਸਾਰੇ ਉਪਦੇਸ਼ ਸਾਨੂੰ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਰਚੀ ਗਈ ਬਾਣੀ ਤੋਂ ਸੇਧ ਲੈ ਕੇ ਸਾਨੂੰ ਆਪਣੀ ਜੀਵਨ ਗੁਜ਼ਾਰਨਾ ਚਾਹੀਦਾ ਹੈ। ਇਸ ਨਗਰ ਕੀਰਤਨ ਵਿਚ ਭਾਈ ਕੁਲਦੀਪ ਸਿੰਘ ਜਿਉਣਪੁਰੇ ਵਾਲਿਆਂ ਸਮੇਤ ਹੋਰ ਬਹੁਤ ਸਾਰੇ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਪ੍ਰਚਾਰਕਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਵਾਰਾਂ ਵਿਚ ਗਾਇਨ ਕਰਕੇ ਸੰਗਤ ਨੂੰ ਸੁਣਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸਜਾਇਆ ਜਾਵੇਗਾ 24 ਨਵੰਬਰ ਨੂੰ ਗੁਰਦੁਆਰਾ ਸ੍... ਅਗਲੀ ਖ਼ਬਰ ਨਰਿੰਦਰ ਸਿੰਘ ਨਿੰਦਾ ਨੇ ਗਦਾਪੁਰ ਤੇ ਫਰੀਦਪੁਰ ਤੋਂ ਤੀਰਥ ਯਾਤਰਾ ਲਈ ਦੋ ਬੱਸਾਂ ਕੀਤੀਆਂ ਰਵਾਨਾ
Ad Position 24