ਹੈਰੋਇਨ ਸਮੇਤ ਔਰਤ ਕਾਬੂ ਪਰਚਾ ਦਰਜ
ਰਾਜਪੁਰਾ 23 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਹੌਲਦਾਰ ਜਸਵਿੰਦਰ ਕੋਰ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਮਿਰਚ ਮੰਡੀ ਨੇੜੇ ਹਾਜ਼ਰ ਸੀ।
ਰਾਜਪੁਰਾ 23 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਹੌਲਦਾਰ ਜਸਵਿੰਦਰ ਕੋਰ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਮਿਰਚ ਮੰਡੀ ਨੇੜੇ ਹਾਜ਼ਰ ਸੀ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਇਕ ਔਰਤ ਨੂੰ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 40 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਇਸ ਸੰਬੰਧੀ ਰਾਜ ਕੁਮਾਰੀ ਪਤਨੀ ਸੰਜੇ ਕੁਮਾਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।