23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਤੇ ਗੰਦਗੀ ਫੈਲਾਉਣ ਵਾਲਿਆਂ ਖ਼ਿਲਾਫ਼ ਨਗਰ ਨਿਗਮ ਦੀ ਸਖ਼ਤ ਕਾਰਵਾਈ, 30 ਤੋਂ ਵੱਧ ਕੱਟੇ ਚਲਾਨ

ਪਟਿਆਲਾ, 23 ਨਵੰਬਰ (ਅ. ਸ.

Ad Position 21
No active advertisement
ਅਜੀਤ ਡੈਸਕ 24-11-2026
ਪਟਿਆਲਾ, 23 ਨਵੰਬਰ (ਅ.ਸ. ਆਹਲੂਵਾਲੀਆ)-ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪਲਾਸਟਿਕ-ਮੁਕਤ ਰੱਖਣ ਲਈ ਨਗਰ ਨਿਗਮ ਪਟਿਆਲਾ ਵਲੋਂ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਹੇਠ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਨਿਗਮ ਦੀਆਂ ਵੱਖ-ਵੱਖ ਟੀਮਾਂ ਵਲੋਂ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ, ਖੁੱਲ੍ਹੇ ਵਿਚ ਗੰਦਗੀ ਫੈਲਾਉਣ ਅਤੇ ਦੁਕਾਨਾਂ ਦੇ ਬਾਹਰ ਡਸਟਬਿਨ ਨਾ ਰੱਖਣ ਵਾਲੇ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ 30 ਤੋਂ ਵੱਧ ਚਲਾਨ ਕੱਟੇ ਗਏ। ਇਸ ਵਿਸ਼ੇਸ਼ ਮੁਹਿੰਮ ਵਿਚ ਸੈਨੇਟਰੀ ਇੰਸਪੈਕਟਰ ਰਿਸ਼ਵ ਗੁਪਤਾ, ਇੰਸਪੈਕਟਰ ਮੋਹਿਤ ਜਿੰਦਲ , ਇੰਸਪੈਕਟਰ ਜਗਤਾਰ ਸਿੰਘ, ਇੰਸਪੈਕਟਰ ਹਰਵਿੰਦਰ ਸਿੰਘ ਅਤੇ ਰਾਜੇਸ਼ ਮੱਟੂ ਨੇ ਅਹਿਮ ਭੂਮਿਕਾ ਨਿਭਾਈ। ਇਨ੍ਹਾਂ ਦੇ ਨਾਲ ਦੋ ਸੁਪਰਵਾਈਜ਼ਰ ਕੁਲਦੀਪ ਕੁਮਾਰ ਤੇ ਨਰਿੰਦਰ ਕੁਮਾਰ ਸਮੇਤ ਸਫ਼ਾਈ ਦਰੋਗਾ ਨੇਤਰ ਅਤੇ ਦਰੋਗਾ ਮਨੀਸ਼ ਕੁਮਾਰ ਮੌਜੂਦ ਰਹੇ। ਜਿਨ੍ਹਾਂ ਨੇ ਵੱਖ-ਵੱਖ ਬਾਜ਼ਾਰਾਂ ਅਤੇ ਮੁੱਖ ਸੜਕਾਂ ‘ਤੇ ਅਚਨਚੇਤ ਛਾਪੇਮਾਰੀ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਮੌਕੇ ‘ਤੇ ਹੀ ਚਲਾਨ ਕੀਤੇ ਅਤੇ ਪਾਬੰਦੀਸ਼ੁਦਾ ਪਲਾਸਟਿਕ ਜ਼ਬਤ ਕੀਤਾ। ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਵਾਤਾਵਰਣ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਪਾਬੰਦੀਸ਼ੁਦਾ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਤੁਰੰਤ ਬੰਦ ਕਰਨ, ਆਪਣੀਆਂ ਦੁਕਾਨਾਂ ਦੇ ਬਾਹਰ ਡਸਟਬਿਨ ਰੱਖਣ ਅਤੇ ਗੰਦਗੀ ਨਾ ਫੈਲਾਉਣ।
Ad Position 22
No active advertisement
ਪਿਛਲੀ ਖ਼ਬਰ ਰਾਈਸ ਸ਼ੈਲਰ ਮਾਲਕਾਂ ਤੋਂ ਦੁਖੀ ਹੋ ਕੇ ਆੜ੍ਹਤੀਏ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ 28 ਨਵੰਬਰ ਨੂੰ ਨਗਰ ਨਿਗਮ ਦੇ 30 ਵਾਰਡਾਂ ’ਚ ਪੋਲਿੰਗ ਸਟੇਸ਼ਨ ਬਣੇ
Ad Position 24