23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਚਿਰਾਗ਼ ਪਾਸਵਾਨ ਦੀ ਅਗਵਾਈ ਹੇਠ ਵਪਾਰੀਆਂ ਨੂੰ ਮਿਲੇਗਾ ਪੂਰਾ ਮਾਣ-ਸਤਿਕਾਰ ਤੇ ਸੁਰੱਖਿਆ- ਪੰਜੇਟਾ

ਸਨੌਰ, 23 ਨਵੰਬਰ (ਮੋਹਨ ਸਿੰਘ ਭੱਟੀ)-ਲੋਕ ਜਨ ਸ਼ਕਤੀ ਪਾਰਟੀ (ਰਾਮਵਿਲਾਸ) ਦੇ ਵਪਾਰ ਮੰਡਲ ਦੇ ਪੰਜਾਬ ਸੂਬਾ ਪ੍ਰਧਾਨ ਸੁਖਦੇਵ ਸਿੰਘ ਪੰਜੇਟਾ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੀ ਇਕ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਪਾਰੀ ਵਰਗ ਦੀਆਂ ਭਖਦੀਆਂ ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਭਾਰਿਆ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਸਭ ਤੋਂ ਵੱਧ ਦੁਖੀ ਤੇ ਪਰੇਸ਼ਾਨ ਵਪਾਰੀ ਹੀ ਹੈ, ਜਿਸ ਨੂੰ ਮੌਜੂਦਾ ਸਰਕਾਰ ਵਲੋਂ ਨਾ ਤਾਂ ਕੋਈ ਲੋੜੀਂਦੀ ਸਹੂਲਤ ਮਿਲ ਰਹੀ ਹੈ ਅਤੇ ਨਾ ਹੀ ਸੁਰੱਖਿਆ ਦਾ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 24-11-2026
ਸਨੌਰ, 23 ਨਵੰਬਰ (ਮੋਹਨ ਸਿੰਘ ਭੱਟੀ)-ਲੋਕ ਜਨ ਸ਼ਕਤੀ ਪਾਰਟੀ (ਰਾਮਵਿਲਾਸ) ਦੇ ਵਪਾਰ ਮੰਡਲ ਦੇ ਪੰਜਾਬ ਸੂਬਾ ਪ੍ਰਧਾਨ ਸੁਖਦੇਵ ਸਿੰਘ ਪੰਜੇਟਾ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੀ ਇਕ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਪਾਰੀ ਵਰਗ ਦੀਆਂ ਭਖਦੀਆਂ ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਭਾਰਿਆ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਸਭ ਤੋਂ ਵੱਧ ਦੁਖੀ ਤੇ ਪਰੇਸ਼ਾਨ ਵਪਾਰੀ ਹੀ ਹੈ, ਜਿਸ ਨੂੰ ਮੌਜੂਦਾ ਸਰਕਾਰ ਵਲੋਂ ਨਾ ਤਾਂ ਕੋਈ ਲੋੜੀਂਦੀ ਸਹੂਲਤ ਮਿਲ ਰਹੀ ਹੈ ਅਤੇ ਨਾ ਹੀ ਸੁਰੱਖਿਆ ਦਾ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਸੁਖਦੇਵ ਪੰਜੇਟਾ ਨੇ ਕੇਂਦਰ ਅਤੇ ਸੂਬਾ ਸਰਕਾਰ ਪਾਸੋਂ ਮੰਗ ਕੀਤੀ ਕਿ ਜੀ.ਐੱਸ.ਟੀ. ਪ੍ਰਣਾਲੀ ਨੂੰ ਵਪਾਰੀਆਂ ਲਈ ਹੋਰ ਵਧੇਰੇ ਸਰਲ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਛੋਟੇ ਦੁਕਾਨਦਾਰਾਂ ਨੂੰ ਹਰ ਮਹੀਨੇ ਰਿਟਰਨਾਂ ਭਰਨ ’ਚ ਭਾਰੀ ਦਿੱਕਤਾਂ ਆਉਂਦੀਆਂ ਹਨ ਅਤੇ ਜੁਰਮਾਨਿਆਂ ਦੇ ਡਰ ਕਾਰਨ ਉਹ ਸੁਖਾਲੇ ਢੰਗ ਨਾਲ ਕਾਰੋਬਾਰ ਨਹੀਂ ਕਰ ਪਾ ਰਹੇ, ਇਸ ਲਈ ਛੋਟੇ ਵਪਾਰੀਆਂ ਉੱਤੇ ਲੱਗਣ ਵਾਲੇ ਬੇਲੋੜੇ ਜੁਰਮਾਨੇ ਤੁਰੰਤ ਬੰਦ ਕੀਤੇ ਜਾਣ। ਉਨ੍ਹਾਂ ਮੰਗ ਕੀਤੀ ਕਿ ਵਪਾਰੀਆਂ ਦੀ ਜਾਨ-ਮਾਲ ਦੀ ਰਾਖੀ ਲਈ ਸਖ਼ਤ ਕਾਨੂੰਨ ਬਣਾਇਆ ਜਾਵੇ। ਇਸ ਤੋਂ ਇਲਾਵਾ ਸ਼ਹਿਰਾਂ ਦੇ ਬਾਜ਼ਾਰਾਂ ’ਚ ਪਾਰਕਿੰਗ ਦੀ ਘਾਟ, ਟੁੱਟੀਆਂ ਸੜਕਾਂ ਅਤੇ ਗੰਦਗੀ ਦੇ ਢੇਰਾਂ ਦਾ ਮੁੱਦਾ ਚੁੱਕਦਿਆਂ ਉਨ੍ਹਾਂ ਨਗਰ ਨਿਗਮ ਨੂੰ ਬਾਜ਼ਾਰਾਂ ਦੀ ਸਾਫ਼-ਸਫ਼ਾਈ ਅਤੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਆਖਿਆ। ਵਪਾਰ ਮੰਡਲ ਦੇ ਸੂਬਾ ਪ੍ਰਧਾਨ ਨੇ ਅੱਗੇ ਮੰਗ ਕੀਤੀ ਕਿ ਵਪਾਰੀਆਂ ਨੂੰ ਮਹਿੰਗੀ ਕਮਰਸ਼ੀਅਲ ਬਿਜਲੀ ਤੋਂ ਰਾਹਤ ਦਿੰਦਿਆਂ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇ। ਛੋਟੇ ਕਾਰੋਬਾਰੀਆਂ ਨੂੰ ਬੈਂਕਾਂ ਤੋਂ ਕਰਜ਼ਾ ਲੈਣ ’ਚ ਆਉਂਦੀਆਂ ਦਿੱਕਤਾਂ ਦੂਰ ਕਰਨ ਲਈ ‘ਮੁਦਰਾ ਲੋਨ’ ਦੀ ਪ੍ਰਕਿਰਿਆ ਸੌਖੀ ਕਰਕੇ ਬਿਨਾਂ ਗਾਰੰਟੀ ਕਰਜ਼ਾ ਦਿੱਤਾ ਜਾਵੇ। ਸੁਖਦੇਵ ਪੰਜੇਟਾ ਨੇ ਕਿਹਾ ਕਿ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਚਿਰਾਗ਼ ਪਾਸਵਾਨ ਖ਼ੁਦ ਵਪਾਰੀਆਂ ਅਤੇ ਨੌਜਵਾਨਾਂ ਦੀ ਬੁਲੰਦ ਆਵਾਜ਼ ਹਨ। ਉਨ੍ਹਾਂ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅਤੇ ਸ਼ਹਿਰ ’ਚ ਵਪਾਰ ਮੰਡਲ ਦੀਆਂ ਮਜ਼ਬੂਤ ਟੀਮਾਂ ਖੜ੍ਹੀਆਂ ਕੀਤੀਆਂ ਜਾਣਗੀਆਂ ਅਤੇ ਵਪਾਰੀਆਂ ਦੇ ਹੱਕਾਂ ਦੀ ਲੜਾਈ ਦਿੱਲੀ ਤੱਕ ਲੜੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮਾਈ ਸਟੋਨ ਸਕੂਲ ਘਨੌਰ ਵਲੋਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਂਪ ’ਚ 48 ਯੂਨਿਟ ਖ਼ੂਨ ਇਕੱਤਰ
Ad Position 24