23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਾਈ ਸਟੋਨ ਸਕੂਲ ਘਨੌਰ ਵਲੋਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਘਨੌਰ, 23 ਨਵੰਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਦੇ ਨਾਮਵਰ ਵਿੱਦਿਅਕ ਅਦਾਰੇ ‘ਮਾਈ ਸਟੋਨ ਸਕੂਲ’ ਵਲੋਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਸਕੂਲ ਕੈਂਪਸ ਤੋਂ ਅਰਦਾਸ ਉਪਰੰਤ ਕੀਤੀ ਗਈ, ਜਿਸ ਵਿਚ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 24-11-2026
ਘਨੌਰ, 23 ਨਵੰਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਦੇ ਨਾਮਵਰ ਵਿੱਦਿਅਕ ਅਦਾਰੇ ‘ਮਾਈ ਸਟੋਨ ਸਕੂਲ’ ਵਲੋਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਸਕੂਲ ਕੈਂਪਸ ਤੋਂ ਅਰਦਾਸ ਉਪਰੰਤ ਕੀਤੀ ਗਈ, ਜਿਸ ਵਿਚ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕੀਤੀ। ਇਹ ਨਗਰ ਕੀਰਤਨ ਹਲਕਾ ਘਨੌਰ ਦੇ ਮੇਨ ਬਾਜ਼ਾਰ ਅਤੇ ਇਲਾਕੇ ਦੇ ਵੱਖ-ਵੱਖ ਹਿੱਸਿਆਂ ਵਿਚੋਂ ਦੀ ਹੁੰਦੇ ਹੋਏ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਸਮਾਪਤ ਹੋਇਆ। ਇਸ ਦੌਰਾਨ ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਮਨੋਹਰ ਸ਼ਬਦਾਂ ਦਾ ਗਾਇਨ ਕੀਤਾ ਗਿਆ ਅਤੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਪੂਰਾ ਮਾਹੌਲ ਖ਼ਾਲਸਾਈ ਰੰਗ ਵਿਚ ਰੰਗਿਆ ਗਿਆ। ਸੁੰਦਰ ਦਸਤਾਰਾਂ ਅਤੇ ਰਵਾਇਤੀ ਪਹਿਰਾਵੇ ਵਿਚ ਸਜੇ ਬੱਚਿਆਂ ਨੇ ਸ਼ੋਭਾ ਯਾਤਰਾ ਦੀ ਰੌਣਕ ਨੂੰ ਹੋਰ ਵਧਾਇਆ। ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ 80 ਸਾਲ ਦੀ ਉਮਰ ’ਚ ਮੁਖਤਿਆਰ ਸਿੰਘ ਨੇ ਖੇਡ ਮੈਦਾਨ ’ਚ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਚਿਰਾਗ਼ ਪਾਸਵਾਨ ਦੀ ਅਗਵਾਈ ਹੇਠ ਵਪਾਰੀਆਂ ਨੂੰ ਮਿਲੇਗਾ ਪੂਰਾ ਮਾਣ-ਸਤਿਕਾਰ ਤੇ ਸੁਰੱਖਿਆ- ਪੰਜੇਟਾ
Ad Position 24