23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬਨੂੜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਨੂੜ, 23 ਨਵੰਬਰ (ਭੁਪਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਨੂੜ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ’ਚ ਵੱਡੀ ਗਿਣਤੀ ਵਿਚ ਸਕੂਲੀ ਬੱਚਿਆਂ ਤੇ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 24-11-2026
ਬਨੂੜ, 23 ਨਵੰਬਰ (ਭੁਪਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਨੂੜ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ’ਚ ਵੱਡੀ ਗਿਣਤੀ ਵਿਚ ਸਕੂਲੀ ਬੱਚਿਆਂ ਤੇ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਸੁਖਵੰਤ ਸਿੰਘ ਵਲੋਂ ਅਰਦਾਸ ਕੀਤੀ ਤੇ ਜੈਕਾਰਿਆਂ ਦੀ ਗੂੰਜ ਵਿਚ ਬਾਬਾ ਗੁਰਦੇਵ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੁੰਦਰ ਫੁੱਲਾਂ ਵਾਲੀ ਪਾਲਕੀ ਵਿਚ ਸਜਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਤੋਂ ਅਰੰਭ ਹੋਇਆ ਨਗਰ ਕੀਰਤਨ ਵਾਰਡ ਨੰਬਰ 9 ਦੇ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਨਿਵਾਸ ਵਿਖੇ ਪੁੱਜਾ ਜਿੱਥੇ ਕਮੇਟੀ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਨਗਰ ਕੀਰਤਨ ਵਾਰਡ ਨੰਬਰ 8 ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪੁੱਜਾ ਜਿੱਥੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਸ਼ਹਿਰ ਦੇ ਸਮੁੱਚੇ ਵਾਰਡਾਂ ਵਿਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਨਗਰ ਕੀਰਤਨ ਵਿਚ ਜੁੜੀ ਸੰਗਤ ਲਈ ਵੱਖ-ਵੱਖ ਥਾਵਾਂ ਤੇ ਚਾਹ, ਬਰੈਡ ਪਕੌੜੇ, ਮਠਿਆਈ, ਫਲ ਆਦਿ ਦੇ ਲੰਗਰ ਲਾਏ ਗਏ। ਨਗਰ ਕੀਰਤਨ ਦਾ ਗੁਰਦੁਆਰਾ ਸਿੰਘ ਸ਼ਹਿਦਾਂ ਬਾਂਡਿਆਂ ਬਸੀ ਵਿਖੇ ਪੁੱਜਣ ’ਤੇ ਗੁਰਦੁਆਰਾ ਸਾਹਿਬ ਦੇ ਮੁੱਖੀ ਬਾਬਾ ਦਿਲਬਾਗ ਸਿੰਘ ਬਾਗਾ ਵਲੋਂ ਪੰਜ ਪਿਆਰਿਆਂ ਨੂੰ ਸਿਰੋਪੇ ਭੇਂਟ ਕੀਤੇ ਗਏ। ਰਾਗੀ ਢਾਡੀ ਜਥਿਆਂ ਨੇ ਨਗਰ ਕੀਰਤਨ ਦੌਰਾਨ ਅਲਾਹੀ ਬਾਣੀ ਨਾਲ ਸੰਗਤਾਂ ਨੂੰ ਜੋੜੀ ਰੱਖਿਆ। ਨਗਰ ਕੀਰਤਨ ਵਿਚ ਬੈਂਡ ਤੇ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਗੁਰਦੁਆਰਾ ਸਾਹਿਬ ਵਿਖੇ ਨਗਰ ਕੀਰਤਨ ਸਮਾਪਿਤ ਹੋਣ ਤੋਂ ਬਾਅਦ ਪ੍ਰਬੰਧਕਾਂ, ਟਰੈਕਟਰ ਟਾਲੀਆਂ, ਗਤਕਾ ਪਾਰਟੀ, ਫੌਜੀ ਬੈਂਡ ਟੀਮਾਂ ਨੂੰ ਬਾਬਾ ਗੁਰਦੇਵ ਸਿੰਘ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਪਰੰਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਆਤਿਸ਼ਬਾਜ਼ੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਵਾਸੀ 30 ਨਵੰਬਰ ਤੱਕ ਪੋਰਟਲ ’ਤੇ ਕਰ ਸਕਦੇ ਹਨ ਸਵੈ-ਗਣਨਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਇਤਿਹਾਸਕ ਹੋਵੇਗੀ : ਚੇਅਰਮੈਨ ਟਿਵਾਣਾ
Ad Position 24