23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਟਿਆਲਾ ਵਾਸੀ 30 ਨਵੰਬਰ ਤੱਕ ਪੋਰਟਲ ’ਤੇ ਕਰ ਸਕਦੇ ਹਨ ਸਵੈ-ਗਣਨਾ

ਪਟਿਆਲਾ, 23 ਨਵੰਬਰ (ਅ. ਸ.

Ad Position 21
No active advertisement
ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ 24-11-2026
ਪਟਿਆਲਾ, 23 ਨਵੰਬਰ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਯਾਨੀ ਆਬਾਦੀ ਗਣਨਾ ਦੇ ਕਾਰਜ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਗਰ ਨਿਗਮ ਪਟਿਆਲਾ ਵਲੋਂ ਤੈਨਾਤ ਕੀਤੇ ਗਏ ਸਮੂਹ ਇਨੂਮਰੇਟਰਾਂ ਅਤੇ ਸੁਪਰਵਾਈਜ਼ਰਾਂ ਨੂੰ ਅਧਿਕਾਰਤ ਆਈ.ਡੀ. ਕਾਰਡ ਜਾਰੀ ਕਰ ਦਿੱਤੇ ਗਏ ਹਨ। ਸੈਂਸਜ਼ ਵਿਭਾਗ ਵੱਲੋਂ ਜਾਰੀ ਕੀਤੇ ਗਏ ਪੋਰਟਲ ਲਿੰਕ se.census.gov.in ’ ਤੇ ਹਰੇਕ ਵਸਨੀਕ ਵਲੋਂ 16 ਨਵੰਬਰ ਤੋਂ 30 ਨਵੰਬਰ 2026 ਤੱਕ ‘ਸੈਲਫ਼-ਇਨੂਮਰੇਸ਼ਨ’ (ਸਵੈ-ਗਣਨਾ) ਕੀਤੀ ਜਾਣੀ ਹੈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਫੀਲਡ ਟ੍ਰੇਨਰਾਂ, ਇਨੂਮਰੇਟਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਜਨਤਕ ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਨਿਗਮ ਦੀਆਂ ਟੀਮਾਂ ਘਰ-ਘਰ ਜਾ ਕੇ ਵੀ ਵਸਨੀਕਾਂ ਨੂੰ ਸਵੈ-ਗਣਨਾ ਕਰਨ ਲਈ ਪ੍ਰੇਰਿਤ ਕਰ ਰਹੀਆਂ ਹਨ। ਅਧਿਕਾਰੀਆਂ ਮੁਤਾਬਕ ਸਵੈ-ਗਣਨਾ ਇੱਕ ਬੇਹੱਦ ਮਹੱਤਵਪੂਰਨ ਪ੍ਰਕਿਰਿਆ ਹੈ, ਜਿਸ ਰਾਹੀਂ ਹਰ ਪਰਿਵਾਰ ਆਪਣੇ ਘਰ ਅਤੇ ਪਰਿਵਾਰਕ ਮੈਂਬਰਾਂ ਨਾਲ ਸੰਬੰਧਿਤ ਲੋੜੀਂਦੀ ਜਾਣਕਾਰੀ ਖ਼ੁਦ ਆਨਲਾਈਨ ਦਰਜ ਕਰ ਸਕਦਾ ਹੈ। ਇਸ ਨਾਲ ਜਿੱਥੇ ਗਣਨਾ ਦੀ ਸਮੁੱਚੀ ਪ੍ਰਕਿਰਿਆ ਆਸਾਨ ਅਤੇ ਸੁਚਾਰੂ ਬਣੇਗੀ, ਉੱਥੇ ਹੀ ਸਹੀ ਤੇ ਭਰੋਸੇਯੋਗ ਅੰਕੜੇ ਇਕੱਠੇ ਕਰਨ ਵਿੱਚ ਵੀ ਵੱਡੀ ਮਦਦ ਮਿਲੇਗੀ। ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਵੈ-ਗਣਨਾ ਲਈ ਤੈਨਾਤ ਕੀਤੇ ਗਏ ਫੀਲਡ ਫੰਕਸ਼ਨਰੀਜ਼, ਇਨੂਮਰੇਟਰਾਂ ਅਤੇ ਸੁਪਰਵਾਈਜ਼ਰਾਂ ਨੂੰ ਸਹੀ ਤੇ ਮੁਕੰਮਲ ਵੇਰਵੇ ਦਿੱਤੇ ਜਾਣ, ਤਾਂ ਜੋ ਜਨਗਣਨਾ-2027 ਦੇ ਦੂਜੇ ਪੜਾਅ ਦੇ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਰਾਸ਼ਟਰੀ ਕਾਰਜ ਵਿੱਚ ਸ਼ਹਿਰ ਦੇ ਹਰੇਕ ਨਾਗਰਿਕ ਦੀ ਭਾਗੀਦਾਰੀ ਬਹੁਤ ਅਹਿਮ ਹੈ, ਇਸ ਲਈ ਸਾਰੇ ਵਸਨੀਕ 30 ਨਵੰਬਰ ਦੇ ਨਿਰਧਾਰਤ ਸਮੇਂ ਅੰਦਰ ਆਪਣੀ ਸਵੈ-ਗਣਨਾ ਯਕੀਨੀ ਬਣਾਉਣ ਅਤੇ ਤੈਨਾਤ ਸਟਾਫ਼ ਨੂੰ ਪੂਰਾ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਦੀਪ ਨਗਰ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਹੁੰਗਾਰਾ, ਕਈ ਪਰਿਵਾਰ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਬਨੂੜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24