24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

‘ ਆਪ’ ਦੇ ਕਈ ਵਿਧਾਇਕ ਹਨ ਭਾਜਪਾ ’ਚ ਸ਼ਾਮਿਲ ਹੋਣ ਲਈ ਉਤਾਵਲੇ-ਚੇਤਨ ਸਿੰਘ ਜੌੜਾ ਮਾਜਰਾ

ਨਾਭਾ, 23 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਵਿਖੇ ਬੀਜੇਪੀ ਆਗੂ ਚੇਤਨ ਸਿੰਘ ਜੌੜਾ ਮਾਜਰਾ ਸਾਬਕਾ ਮੰਤਰੀ ਪੰਜਾਬ ਵਲੋਂ ਪਾਰਟੀ ਦੀ ਮਜਬੂਤੀ ਲਈ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਭਾਜਪਾ ਆਗੂ ਚੇਤਨ ਸਿੰਘ ਜੌੜਾ ਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਭਾਜਪਾ ਵਿਚ ਆਉਣ ਦੇ ਲਈ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਅਤੇ ਕਾਂਗਰਸ ਦੇ ਕਈ ਆਗੂ ਉਤਾਵਲੇ ਹਨ।

Ad Position 21
No active advertisement
ਅਜੀਤ ਡੈਸਕ 24-11-2026
ਨਾਭਾ, 23 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਵਿਖੇ ਬੀਜੇਪੀ ਆਗੂ ਚੇਤਨ ਸਿੰਘ ਜੌੜਾ ਮਾਜਰਾ ਸਾਬਕਾ ਮੰਤਰੀ ਪੰਜਾਬ ਵਲੋਂ ਪਾਰਟੀ ਦੀ ਮਜਬੂਤੀ ਲਈ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਭਾਜਪਾ ਆਗੂ ਚੇਤਨ ਸਿੰਘ ਜੌੜਾ ਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਭਾਜਪਾ ਵਿਚ ਆਉਣ ਦੇ ਲਈ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਅਤੇ ਕਾਂਗਰਸ ਦੇ ਕਈ ਆਗੂ ਉਤਾਵਲੇ ਹਨ। ‘ਆਪ’ ਪਾਰਟੀ ਨੂੰ ਅਲਵਿਦਾ ਕਹਿ ਕੇ ਬੀਜੇਪੀ ਵਿਚ ਸ਼ਾਮਿਲ ਹੋਏ ਚੇਤਨ ਸਿੰਘ ਜੌੜਾਮਾਜਰਾ ਵਲੋਂ ਇਕ ਵਾਰੀ ਫਿਰ ‘ਆਪ’ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਜਦੋਂ ਅਸੀਂ ਬੀਜੇਪੀ ਵਿਚ ਸ਼ਾਮਲ ਹੋਏ ਤਾਂ ਉਸੇ ਸਮੇਂ ਹੀ ‘ਆਪ’ ਦੇ ਵਿਧਾਇਕਾਂ ਦੇ ਫੋਨ ਵੱਜਣੇ ਸ਼ੁਰੂ ਹੋ ਗਏ ਸਾਡੀ ਵੀ ਗੱਲ ਕਰ ਲਵੋ, ਅਸੀਂ ਵੀ ਪਾਰਟੀ ਵਿਚ ਬੀਜੇਪੀ ਵਿਚ ਆਉਣ ਲਈ ਤਿਆਰ ਹਾਂ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਸੰਬੰਧੀ ਪੁੱਛੇ ਜਾਣ ’ਤੇ ਜੋੜਾਮਾਜਰਾ ਨੇ ਕਿਹਾ ਉਹ ਤਾਂ ਆਪਸ ਵਿਚ ਹੀ ਇਕ ਦੂਜੇ ’ਚ ਵੱਜਣ ਵਾਲੇ ਤੁਰੇ ਫਿਰਦੇ ਨੇ ਅਤੇ ਸਾਰੇ ਹੀ ਇਕ ਦੂਜੇ ਤੋਂ ਉਲਟ ਹਨ ਜਿਸ ਕਰਕੇ ਇਨ੍ਹਾਂ ਕਾਂਗਰਸੀਆਂ ਦਾ ਹੁਣ ਕੁਝ ਨਹੀਂ ਬਣਨਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੌਧਰੀਮਾਜਰਾ ਨੂੰ ਜਾਣ ਵਾਲੀ ਸੜਕ ਦੀ ਤਰਸਯੋਗ ਹਾਲਤ ਤੋਂ ਪਿੰਡ ਵਾਸੀ ਪ੍ਰੇਸ਼ਾਨ ਅਗਲੀ ਖ਼ਬਰ 2027 ਦੀਆਂ ਚੋਣਾਂ ਨੂੰ ਲੈ ਕੇ ਕਿਸਾਨ ਆਗੂ ਮੋਣੀ ਭਾਂਖਰ ਨੇ ਸਨੌਰ ਦੇ ਨੌਜਵਾਨਾਂ ਨਾਲ ਕੀਤੀ ਮੀਟਿੰਗ
Ad Position 24