23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜੀ.ਬੀ.ਆਈ.ਐੱਸ. ’ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਨਾਭਾ, 23 ਨਵੰਬਰ (ਵਰਿੰਦਰ ਵਰਮਾ)- ਨਾਭਾ ਸਥਿਤ ਜੀ. ਬੀ.

Ad Position 21
No active advertisement
ਅਜੀਤ ਡੈਸਕ 24-11-2026
ਨਾਭਾ, 23 ਨਵੰਬਰ (ਵਰਿੰਦਰ ਵਰਮਾ)- ਨਾਭਾ ਸਥਿਤ ਜੀ. ਬੀ. ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਸਭਾ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ। ਸਭਾ ਦੌਰਾਨ ਵਿਚਾਰਾਂ, ਭਾਸ਼ਣਾਂ ਤੇ ਹੋਰ ਪੇਸ਼ਕਾਰੀਆਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੇ ਉਪਦੇਸ਼ਾਂ ਤੇ ਮਾਨਵਤਾ ਦੇ ਸੰਦੇਸ਼ ਬਾਰੇ ਚਾਨਣਾ ਪਾਇਆ ਗਿਆ। ਇਸ ਤੋਂ ਇਲਾਵਾ, ਸਕੂਲ ਵਿੱਚ ਕਰਵਾਈ ਗਈ ਅੰਤਰ-ਸਦਨ ਸ਼ਬਦ ਗਾਇਨ ਗਤੀਵਿਧੀ ’ਚ ਵੱਖ-ਵੱਖ ਸਦਨਾਂ ਦੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੇ ਆਪਣੀ ਸੰਗੀਤਕ ਪ੍ਰਤਿਭਾ ਦੇ ਨਾਲ-ਨਾਲ ਗੁਰਬਾਣੀ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਵੀ ਕੀਤਾ। ਇਸ ਸਭਾ ਨੇ ਵਿਦਿਆਰਥੀਆਂ ਵਿੱਚ ਅਧਿਆਤਮਿਕ ਕਦਰਾਂ-ਕੀਮਤਾਂ, ਸਮੂਹਿਕ ਭਾਗੀਦਾਰੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਪ੍ਰਤੀ ਲਗਾਅ ਨੂੰ ਹੋਰ ਮਜ਼ਬੂਤ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ. ਇੰਦਰਜੀਤਪਾਲ ਕੌਰ ਗਰੇਵਾਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖੀ ਜੀਵਨ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਾਤ-ਪਾਤ, ਧਰਮ ਅਤੇ ਊਚ-ਨੀਚ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸਾਰਿਆਂ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਰੱਖਣ, ਲੋੜਵੰਦਾਂ ਦੀ ਸਹਾਇਤਾ ਕਰਨ, ਮਿਲ-ਜੁਲ ਕੇ ਰਹਿਣ ਅਤੇ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਅਤੇ ਹਾਜ਼ਰ ਸਮੂਹ ਵਿਅਕਤੀਆਂ ਨੂੰ ਬੜੀ ਸ਼ਰਧਾ ਨਾਲ ਦੇਗ-ਪ੍ਰਸਾਦ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਆਗੂ ਲਾਲਾ ਖਲੌਰ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੀਤਾ ਗਿਆ ਦਾਅਵਾ ਅਗਲੀ ਖ਼ਬਰ ਪਿੰਡ ਚੌਧਰੀਮਾਜਰਾ ਨੂੰ ਜਾਣ ਵਾਲੀ ਸੜਕ ਦੀ ਤਰਸਯੋਗ ਹਾਲਤ ਤੋਂ ਪਿੰਡ ਵਾਸੀ ਪ੍ਰੇਸ਼ਾਨ
Ad Position 24