23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਮਨ ਅਰੋੜਾ ਬਣੇ ਵਣ ਬਲਾਕ ਅਫ਼ਸਰ ਮੋਤੀ ਬੀੜ ਬਲਾਕ ਦਾ ਸੰਭਾਲਿਆ ਚਾਰਜ

ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼ਹਿਰ ਦੇ ਪ੍ਰਮੁੱਖ ਸਮਾਜਿਕ ਕਾਰਕੁਨਾਂ ਵਿਚ ਸ਼ੁਮਾਰ ਵਣ ਵਿਭਾਗ ਦੇ ਕਰਮਚਾਰੀ ਅਮਨ ਅਰੋੜਾ ਤਰੱਕੀ ਉਪਰੰਤ ਵਣ ਬਲਾਕ ਅਫ਼ਸਰ ਬਣ ਗਏ ਹਨ। ਪ੍ਰਧਾਨ ਮੁੱਖ ਵਣਪਾਲ ਧਰਮਿੰਦਰ ਸ਼ਰਮਾ, ਆਈ.

Ad Position 21
No active advertisement
ਅਜੀਤ ਡੈਸਕ 24-11-2026
ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼ਹਿਰ ਦੇ ਪ੍ਰਮੁੱਖ ਸਮਾਜਿਕ ਕਾਰਕੁਨਾਂ ਵਿਚ ਸ਼ੁਮਾਰ ਵਣ ਵਿਭਾਗ ਦੇ ਕਰਮਚਾਰੀ ਅਮਨ ਅਰੋੜਾ ਤਰੱਕੀ ਉਪਰੰਤ ਵਣ ਬਲਾਕ ਅਫ਼ਸਰ ਬਣ ਗਏ ਹਨ। ਪ੍ਰਧਾਨ ਮੁੱਖ ਵਣਪਾਲ ਧਰਮਿੰਦਰ ਸ਼ਰਮਾ, ਆਈ.ਐਫ਼.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਣਪਾਲ, ਸਾਊਥ ਸਰਕਲ ਵਿਸ਼ਾਲ ਚੌਹਾਨ, ਆਈ.ਐਫ਼.ਐਸ. ਵਲੋਂ ਉਨ੍ਹਾਂ ਦੀ ਤਰੱਕੀ ਸੰਬੰਧੀ ਹੁਕਮ ਜਾਰੀ ਕੀਤੇ ਗਏ। ਤਰੱਕੀ ਉਪਰੰਤ ਅਮਨ ਅਰੋੜਾ ਨੇ ਵਣ ਮੰਡਲ ਅਫ਼ਸਰ ਪਟਿਆਲਾ ਸਤਿੰਦਰ ਸਿੰਘ, ਪੀ.ਐਫ਼.ਐਸ. ਦੇ ਅਧੀਨ ਅਤੇਵਣ ਰੇਂਜ ਅਫ਼ਸਰ ਗੁਰਿੰਦਰ ਸਿੰਘ ਵੜੈਚ ਦੀ ਅਗਵਾਈ ਹੇਠ ਆਪਣਾ ਅਹੁਦਾ ਸੰਭਾਲ ਲਿਆ ਹੈ। ਸਰਕਾਰੀ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਬੀੜ ਮੋਤੀ ਬਾਗ ਬਲਾਕ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਅਮਨ ਅਰੋੜਾ ਨੂੰ ਪੰਜਾਬ ਸਰਕਾਰ ਵਲੋਂ ਦੋ ਵਾਰ ਜ਼ਿਲ੍ਹਾ ਪੱਧਰੀ ਸਨਮਾਨ ਨਾਲ ਨਿਵਾਜਿਆ ਜਾ ਚੁੱਕਾ ਹੈ। ਉਹ ਆਪਣੀ ਸਰਕਾਰੀ ਡਿਊਟੀ ਦੇ ਨਾਲ-ਨਾਲ ਵੱਖ-ਵੱਖ ਸਮਾਜਿਕ ਸੰਸਥਾਵਾਂ ਨਾਲ ਜੁੜ ਕੇ ਵਾਤਾਵਰਨ, ਕਲਾ, ਸਾਹਿਤ ਅਤੇ ਸਮਾਜ ਸੇਵਾ ਦੇ ਖੇਤਰਾਂ ਵਿਚ ਸਰਗਰਮ ਯੋਗਦਾਨ ਪਾ ਰਹੇ ਹਨ। ਇਸ ਤੋਂ ਇਲਾਵਾ ਉਹ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਪੰਜਾਬੀ ਵਿਕੀਮੀਡੀਅਨਜ਼ ਯੂਜ਼ਰ ਗਰੁੱਪ ਦੇ ਵਲੰਟੀਅਰ ਮੀਡੀਆ ਐਡਵਾਈਜ਼ਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਇਹ ਸੰਸਥਾ ਇੰਟਰਨੈੱਟ ਅਤੇ ਡਿਜੀਟਲਪਲੇਟਫ਼ਾਰਮਾਂ ’ਤੇ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਅਤੇ ਪ੍ਰਚਾਰ-ਪ੍ਰਸਾਰ ਲਈ ਯਤਨਸ਼ੀਲ ਹੈ।
Ad Position 22
No active advertisement
ਪਿਛਲੀ ਖ਼ਬਰ ‘ ਦ ਮਿਲੇਨੀਅਮ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਪ੍ਰਭਾਤ ਫੇਰੀ ਕਰਵਾਈ ਅਗਲੀ ਖ਼ਬਰ ‘ ਆਪ’ ਆਗੂ ਲਾਲਾ ਖਲੌਰ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੀਤਾ ਗਿਆ ਦਾਅਵਾ
Ad Position 24