23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਤੋਂ ਨਗਰ ਕੀਰਤਨ ਸਜਾਇਆ

ਪਾਤੜਾਂ, 23 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਰਪਿਤ ਪਾਤੜਾਂ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਤੋਂ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੇ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦਾ ਸ਼ਹਿਰ ਦੇ ਸਾਰੇ ਬਾਜ਼ਾਰਾਂ ਵਿਚ ਸਵਾਗਤ ਕਰਦਿਆਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਨੂੰ ਲੰਗਰ ਛਕਾ ਕੇ ਸੇਵਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 24-11-2026
ਪਾਤੜਾਂ, 23 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਰਪਿਤ ਪਾਤੜਾਂ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਤੋਂ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੇ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦਾ ਸ਼ਹਿਰ ਦੇ ਸਾਰੇ ਬਾਜ਼ਾਰਾਂ ਵਿਚ ਸਵਾਗਤ ਕਰਦਿਆਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਨੂੰ ਲੰਗਰ ਛਕਾ ਕੇ ਸੇਵਾ ਕੀਤੀ ਗਈ। ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਦੀ ਅਗਵਾਈ ’ਚ ਸੰਗਤਾਂ ਵਲੋਂ ਅਰਦਾਸ ਕਰਨ ਉਪਰੰਤ ਸ਼ੁਰੂ ਹੋਇਆ। ਇਹ ਨਗਰ ਕੀਰਤਨ ਕਾਹਨਗੜ੍ਹ ਰੋਡ, ਨਰਵਾਨਾ ਰੋਡ ਤੋਂ ਹੁੰਦਾ ਹੋਇਆ ਕਾਰ ਬਾਜ਼ਾਰ ’ਚ ਪੁੱਜਾ ਜਿੱਥੇ ਕਾਰ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਬਿੱਟੂ ਬਿਦੇਸ਼ਾ ਦੀ ਅਗਵਾਈ ’ਚ ਸਮੂਹ ਕਾਰ ਡੀਲਰਾਂ ਵਲੋਂ ਸੰਗਤਾਂ ਦੀ ਚਾਹ ਪਾਣੀ ਦਾ ਲੰਗਰ ਛਕਾ ਕੇ ਸੇਵਾ ਕੀਤੀ ਗਈ। ਨਗਰ ਕੌਂਸਲ ਪਾਤੜਾਂ ’ਚ ਬੀਬੀ ਵਨਿੰਦਰ ਕੌਰ ਲੂੰਬਾ ਉਮੀਦਵਾਰ ਆਮ ਆਦਮੀ ਪਾਰਟੀ ਅਤੇ ਨਗਰ ਕੌਂਸਲ ਪ੍ਰਧਾਨ ਅੰਮ੍ਰਿਤਪਾਲ ਸਿੰਘ ਕਾਲੇਕਾ ਦੀ ਅਗਵਾਈ ’ਚ ਸਮੂਹ ਕੌਂਸਲਰਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਤਰ੍ਹਾਂ ਹੀ ਨਵਾਂ ਬਾਜ਼ਾਰ, ਪਰਸ ਰਾਮ ਮਾਰਕੀਟ ਵਿਚ ਦੁਕਾਨਦਾਰਾਂ ਵਲੋਂ ਅਤੇ ਪਾਤੜਾਂ ਪੁਰਾਣਾ ਬੱਸ ਸਟੈਂਡ ਨੇੜੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਦੀ ਅਗਵਾਈ ’ਚ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਨਗਰ ਸੰਗਤਾਂ ਦੀ ਫਰੂਟ ਵੰਡ ਕੇ ਸੇਵਾ ਕੀਤੀ ਗਈ ਅਤੇ ਟਰੱਕ ਯੂਨੀਅਨ ਪਾਤੜਾਂ ’ਚ ਸਮੂਹ ਟਰੱਕ ਮਾਲਕਾਂ ਅਤੇ ਡਰਾਈਵਰਾਂ ਵਲੋਂ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਦੌਰਾਨ ਅਕਾਲੀ ਦਲ ਦੇ ਹਲਕਾ ਮੁਖੀ ਬਾਬੂ ਕਬੀਰ ਦਾਸ, ਕਾਂਗਰਸ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਸੰਭਾਵੀ ਉਮੀਦਵਾਰ ਕੁਲਵਿੰਦਰ ਸਿੰਘ ਅਰਨੋਂ, ਕਾਂਗਰਸ ਦੇ ਸੰਭਾਵੀ ਉਮੀਦਵਾਰ ਦਰਸ਼ਨ ਸਿੰਘ ਸਿੱਧੂ ਉਪ ਚੇਅਰਮੈਨ ਐੱਸ.ਸੀ. ਵਿੰਗ ਪੰਜਾਬ ਕਾਂਗਰਸ ਅਤੇ ਹੋਰ ਬਹੁਤ ਸਾਰੇ ਰਾਜਨੀਤਕ ਅਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਸੰਗਤਾਂ ਦੇ ਦਰਸ਼ਨ ਕੀਤੇ। ਇਸ ਮੌਕੇ ਬਾਬਾ ਰਣਜੀਤ ਸਿੰਘ ਰਾਣਾ, ਅਜੈਬ ਸਿੰਘ ਮੱਲ੍ਹੀ, ਨਿਧਾਨ ਸਿੰਘ ਜੈਕਰ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਲਖਵਿੰਦਰ ਸਿੰਘ ਮੌਲਵੀ ਵਾਲਾ, ਅਮੀਰ ਸਿੰਘ ਢਿੱਲੋਂ, ਹਰਦੀਪ ਸਿੰਘ ਖਾਂਗ, ਧਰਮ ਸਿੰਘ, ਰਸ਼ਪਾਲ ਸਿੰਘ ਨਿਆਲ, ਦਰਸ਼ਨ ਰਾਮ ਬਚੀ, ਪ੍ਰਕਾਸ਼ ਭਿੰਡਰ, ਬਚਿੱਤਰ ਸਿੰਘ ਅਤੇ ਤੇਜਵੀਰ ਸਿੰਘ ਖਾਂਗ ਅਤੇ ਹੋਰ ਆਗੂਆਂ ਵਲੋਂ ਨਗਰ ਕੀਰਤਨ ਦੌਰਾਨ ਸੇਵਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਕੋਈ ਵੀ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ- ਵਿਨੈ ਬੁਬਲਾਨੀ ਅਗਲੀ ਖ਼ਬਰ ਸ੍ਰੀ ਸਨਾਤਨ ਧਰਮ ਟਰੱਸਟ ਵੱਲੋਂ ਡੀ.ਸੀ. ਪਟਿਆਲਾ ਹਿਮਾਂਸ਼ੂ ਜੈਨ ਨੂੰ ਧਾਰਮਿਕ ਸਮਾਗਮ ਦਾ ਸੱਦਾ
Ad Position 24