24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਕਬੀਰ ਦਾਸ ਦੀ ਅਗਵਾਈ ’ਚ ਆਤਿਸ਼ਬਾਜ਼ੀ ਚਲਾ ਕੇ ਮਨਾਈਆਂ ਖੁਸ਼ੀਆਂ

ਪਾਤੜਾਂ, 24 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਭਾਜਪਾ ਅਤੇ ਅਕਾਲੀ ਦਲ ਦੀ ਹਾਈ ਕਮਾਨ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੱਠਜੋੜ ਦੇ ਕੀਤੇ ਗਏ ਐਲਾਂਨ ਮਗਰੋਂ ਹਲਕਾ ਸ਼ੁਤਰਾਣਾਂ ਵਿੱਚ ਅਕਾਲੀ ਦਲ ਦੇ ਹਲਕਾ ਸ਼ੁਤਰਾਣਾਂ ਦੇ ਮੁਖੀ ਬਾਬੂ ਕਬੀਰ ਦਾਸ ਦੀ ਅਗਵਾਈ ’ਚ ਇਕੱਤਰ ਹੋ ਕੇ ਸ਼ਹਿਰ ਦੇ ਭਗਤ ਸਿੰਘ ਚੌਂਕ ਵਿੱਚ ਆਤਿਸ਼ਬਾਜੀ ਕਰਕੇ ਖੁਸ਼ੀਆਂ ਮਨਾਈਆਂ ਗਈਆਂ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੋਵਾਂ ਪਾਰਟੀਆਂ ਵਿੱਚ ਹੋਇਆ ਇਹ ਇਤਿਹਾਸਿਕ ਗਠਜੋੜ ਸੂਬੇ ਦੀ ਭਲਾਈ ਲਈ ਬੇਹਦ ਲਾਹੇਵੰਦ ਸਾਬਿਤ ਹੋਵੇਗਾ ਅਤੇ ਗਠਜੋੜ ਸ਼ਾਨ ਨਾਲ ਚੋਣ ਜਿੱਤ ਕੇ ਸੂਬੇ ਵਿੱਚ ਐਨਡੀਏ ਦੀ ਸਰਕਾਰ ਬਣਾਵੇਗਾ।

Ad Position 21
No active advertisement
ਅਜੀਤ ਡੈਸਕ 25-11-2026
ਪਾਤੜਾਂ, 24 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਭਾਜਪਾ ਅਤੇ ਅਕਾਲੀ ਦਲ ਦੀ ਹਾਈ ਕਮਾਨ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੱਠਜੋੜ ਦੇ ਕੀਤੇ ਗਏ ਐਲਾਂਨ ਮਗਰੋਂ ਹਲਕਾ ਸ਼ੁਤਰਾਣਾਂ ਵਿੱਚ ਅਕਾਲੀ ਦਲ ਦੇ ਹਲਕਾ ਸ਼ੁਤਰਾਣਾਂ ਦੇ ਮੁਖੀ ਬਾਬੂ ਕਬੀਰ ਦਾਸ ਦੀ ਅਗਵਾਈ ’ਚ ਇਕੱਤਰ ਹੋ ਕੇ ਸ਼ਹਿਰ ਦੇ ਭਗਤ ਸਿੰਘ ਚੌਂਕ ਵਿੱਚ ਆਤਿਸ਼ਬਾਜੀ ਕਰਕੇ ਖੁਸ਼ੀਆਂ ਮਨਾਈਆਂ ਗਈਆਂ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੋਵਾਂ ਪਾਰਟੀਆਂ ਵਿੱਚ ਹੋਇਆ ਇਹ ਇਤਿਹਾਸਿਕ ਗਠਜੋੜ ਸੂਬੇ ਦੀ ਭਲਾਈ ਲਈ ਬੇਹਦ ਲਾਹੇਵੰਦ ਸਾਬਿਤ ਹੋਵੇਗਾ ਅਤੇ ਗਠਜੋੜ ਸ਼ਾਨ ਨਾਲ ਚੋਣ ਜਿੱਤ ਕੇ ਸੂਬੇ ਵਿੱਚ ਐਨਡੀਏ ਦੀ ਸਰਕਾਰ ਬਣਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀਏਡੀਬੀ ਜੇ ਸਾਬਕਾ ਚੇਅਰਮੈਨ ਗੁਰਬਚਨ ਸਿੰਘ ਮੌਲਵੀਵਾਲਾ, ਵਿਸ਼ਾਲ ਗੋਇਲ ਪ੍ਰਧਾਨ ਸ਼ਹਿਰੀ, ਅਜੈਬ ਸਿੰਘ ਮੱਲੀ, ਪ੍ਰਸ਼ੋਤਮ ਸਿੰਗਲਾ ਕੋ. ਕਨਵੀਨਰ ਟਰਾਂਸਪੋਰਟ ਸੈਲ ਪੰਜਾਬ ਭਾਜਪਾ, ਅਕਾਲੀ ਆਗੂ ਤੇਜਵੀਰ ਸਿੰਘ ਖਾਂਗ, ਜੋਗਾ ਸਿੰਘ ਸਿੱਧੂ, ਪ੍ਰਿੰਸੀਪਲ ਨਿਧਾਨ ਸਿੰਘ ਜੈਖਰ ਸਾਬਕਾ ਮੈਂਬਰ ਜਿਲ੍ਹਾ ਪ੍ਰੀਸ਼ਦ, ਸੁਖਜੀਤ ਸਿੰਘ ਬਕਰਾਹਾ, ਸੁਰਜੀਤ ਸਿੰਘ ਮਾਹਲ, ਭਾਜਪਾ ਆਗੂ ਬਗੀਚਾ ਸਿੰਘ ਦੁਤਾਲ, ਅਕਾਲੀ ਆਗੂ ਤੇਜਵੀਰ ਸਿੰਘ ਖਾਂਗ, ਭਾਜਪਾ ਦੇ ਸ਼ਹਿਰੀ ਪ੍ਰਧਾਨ ਸਤੀਸ਼ ਕੁਮਾਰ ਗਰਗ, ਗੁਰਮੇਲ ਸਿੰਘ ਘੱਗਾ, ਪਵਨ ਕੁਮਾਰ ਖੇਤਲਾ, ਭਾਜਪਾ ਆਗੂ ਸਰਦੂਲ ਸਿੰਘ ਸੰਧੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ
Ad Position 24