24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਪਟਿਆਲਾ, 24 ਨਵੰਬਰ (ਅ. ਸ.

Ad Position 21
No active advertisement
ਅਜੀਤ ਡੈਸਕ 25-11-2026
ਪਟਿਆਲਾ, 24 ਨਵੰਬਰ (ਅ.ਸ. ਆਹਲੂਵਾਲੀਆ)-ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਗਲੀ ਨੰ. 9-13 ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਕੀਰਤਨ ਸਮਾਗਮ ਹੋਇਆ। ਇਸ ਤੋਂ ਬਾਅਦ ਮਹਾਨ ਨਗਰ ਕੀਰਤਨ ਸਜਾਇਆ ਗਿਆ। ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਇਸ ਮੌਕੇ ਗੁਰੂ ਨਾਨਕ ਇਨਕਲੇਵ ਦੇ ਵਸਨੀਕਾਂ ਵਲੋਂ ਨਗਰ ਕੀਰਤਨ ਦਾ ਸਵਾਗਤ ’ਚ ਲੰਗਰ ਲਗਾਇਆ ਗਿਆ। ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਵਿਖੇ ਹੋਈ। ਜਥੇਦਾਰ ਭਾਈ ਅਜਮੇਰ ਸਿੰਘ ਖ਼ਾਲਸਾ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਤੇ ਭਾਈ ਸਤਨਾਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਵਿਖੇ 29 ਨਵੰਬਰ ਦਿਨ ਐਤਵਾਰ ਨੂੰ ਜਪ ਤਪ ਸਮਾਗਮ ਦੁਪਹਿਰ 12 ਤੋਂ 4 ਵਜੇ ਤਕ ਕਰਵਾਇਆ ਜਾਵੇਗਾ। ਨਗਰ ਕੀਰਤਨ ’ਚ ਜਗਦੇਵ ਸਿੰਘ ਢੀਂਡਸਾ, ਸੁਰਿੰਦਰ ਸਿੰਘ ਠੇਕੇਦਾਰ, ਨਰੇਸ਼ ਸ਼ਰਮਾ, ਜਸਵਿੰਦਰ ਸਿੰਘ, ਸੰਨੀ ਸ਼ਰਮਾ, ਸੁਨੀਲ ਕੁਮਾਰ, ਡਾ. ਜੈਨ, ਮੇਹਰ ਸ਼ਰਮਾ, ਕਰਿਸ਼ਨ ਸ਼ਰਮਾ ਆਦਿ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਤੇ ਅਕਾਲੀ ਦਲ ਬਾਦਲ ਦੀ ਜਿੱਤ-ਪ੍ਰਦੀਪ ਜੋਸ਼ਨ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਕਬੀਰ ਦਾਸ ਦੀ ਅਗਵਾਈ ’ਚ ਆਤਿਸ਼ਬਾਜ਼ੀ ਚਲਾ ਕੇ ਮਨਾਈਆਂ ਖੁਸ਼ੀਆਂ
Ad Position 24