24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਸਿਆਸੀ ਤੌਰ ’ਤੇ ਮੁੜ ਤੋਂ ਹੋਏ ਇਕੱਠੇ-ਗੁਰਵਿੰਦਰ ਕਾਂਸਲ ਗੱਠਜੋੜ ਸਿੱਧੇ ਤੌਰ ’ਤੇ ‘ਆਪ ਅਤੇ’ ਕਾਂਗਰਸ ਨੂੰ ਦੇਵੇਗਾ ਸਿਆਸੀ ਟੱਕਰ

ਪਟਿਆਲਾ, 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੀ ਸਿਆਸਤ ਵਿਚ ਹਮੇਸ਼ਾ ਭਾਈਵਾਲ ਦੇ ਤੌਰ ’ਤੇ ਸਰਕਾਰ ਬਣਾਉਂਦੇ ਰਹੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਅੱਜ ਇਕ ਵਾਰ ਫਿਰ ਤੋਂ ਸਿਆਸੀ ਤੌਰ ’ਤੇ ਇਕੱਠੇ ਹੋ ਗਏ ਹਨ ਅੱਜ ਦਿੱਲੀ ਵਿਖੇ ਕੇਂਦਰੀ ਲੀਡਰਸ਼ਿਪ ਦੀ ਰਹਿਨੁਮਾਈ ਹੇਠ ਜਿਸ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਨੈਸ਼ਨਲ ਪ੍ਰਧਾਨ ਨਿਤਿਨ ਨਬੀਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ, ਸੁਨੀਲ ਜਾਖੜ ਸਮੇਤ ਕਈ ਹੋਰ ਨੇਤਾਵਾਂ ਨੇ ਇਕ ਦੂਜੇ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਮੁੜ ਤੋਂ ਇਕੱਠੇ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਾਰੇ ਹੀ ਲੀਡਰਾਂ ਨੇ ਇਕੱਠੇ ਹੋਕੇ ਕਿਹਾ ਕਿ ਹੁਣ ਸਮਾਂ ਆ ਗਿਆ 2027 ਵਿਚ ਉਹ ਮੁੜ ਇਕੱਠੇ ਮਿਲ ਕੇ ਸਿਆਸੀ ਲੜਾਈ ਲੜਨ ਦਾ ਹੈ।

Ad Position 21
No active advertisement
ਅਜੀਤ ਡੈਸਕ 25-11-2026
ਪਟਿਆਲਾ, 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੀ ਸਿਆਸਤ ਵਿਚ ਹਮੇਸ਼ਾ ਭਾਈਵਾਲ ਦੇ ਤੌਰ ’ਤੇ ਸਰਕਾਰ ਬਣਾਉਂਦੇ ਰਹੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਅੱਜ ਇਕ ਵਾਰ ਫਿਰ ਤੋਂ ਸਿਆਸੀ ਤੌਰ ’ਤੇ ਇਕੱਠੇ ਹੋ ਗਏ ਹਨ ਅੱਜ ਦਿੱਲੀ ਵਿਖੇ ਕੇਂਦਰੀ ਲੀਡਰਸ਼ਿਪ ਦੀ ਰਹਿਨੁਮਾਈ ਹੇਠ ਜਿਸ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਨੈਸ਼ਨਲ ਪ੍ਰਧਾਨ ਨਿਤਿਨ ਨਬੀਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ, ਸੁਨੀਲ ਜਾਖੜ ਸਮੇਤ ਕਈ ਹੋਰ ਨੇਤਾਵਾਂ ਨੇ ਇਕ ਦੂਜੇ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਮੁੜ ਤੋਂ ਇਕੱਠੇ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਾਰੇ ਹੀ ਲੀਡਰਾਂ ਨੇ ਇਕੱਠੇ ਹੋਕੇ ਕਿਹਾ ਕਿ ਹੁਣ ਸਮਾਂ ਆ ਗਿਆ 2027 ਵਿਚ ਉਹ ਮੁੜ ਇਕੱਠੇ ਮਿਲ ਕੇ ਸਿਆਸੀ ਲੜਾਈ ਲੜਨ ਦਾ ਹੈ। ਅੱਜ ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਪ੍ਰੈਸ ਸਕੱਤਰ ਅਤੇ ਭਾਜਪਾ ਦੇ ਪਟਿਆਲਾ ਦਿਹਾਤੀ ਦੇ ਪ੍ਰਮੁੱਖ ਦਾਅਵੇਦਾਰ ਡਾ. ਗੁਰਵਿੰਦਰ ਕਾਂਸਲ, ਪਟਿਆਲਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਸਮੇਤ ਹੋਰ ਸਿਆਸੀ ਆਗੂਆਂ ਨੇ ਲੱਡੂ ਵੰਡ ਕੇ ਇਕ-ਦੂਜੇ ਨੂੰ ਵਧਾਈ ਦਿੱਤੀ ਅਤੇ ਭਾਜਪਾ ਅਤੇ ਅਕਾਲੀ ਦਲ ਦੇ ਇਕੱਠੇ ਹੋਣ ਨੂੰ ਪੰਜਾਬ ਦੀ ਸਿਆਸਤ ਲਈ ਮੁੜ ਤੋਂ ਲਾਹੇਵੰਦ ਦੱਸਿਆ। ਅਤੇ ਇਹ ਗੱਠਜੋੜ ਪੰਜਾਬ ਵਿਚ ‘ਆਪ’ ਪਾਰਟੀ ਅਤੇ ਕਾਂਗਰਸ ਨੂੰ ਸਿੱਧੇ ਤੌਰ ’ਤੇ ਟੱਕਰ ਦਵੇਗਾ । ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਰਾਜਨੀਤੀ ਵਿਚ ਨਵੇਂ ਸਿਆਸੀ ਸਮੀਕਰਨ ਪੈਦਾ ਹੋਣਗੇ ਅਤੇ ਇਹ ਗੱਠਜੋੜ ਆਗਾਮੀ 2027 ਦੀਆਂ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤ ਕੇ ਮੁੜ ਤੋਂ ਸੱਤਾ ’ਤੇ ਕਾਬਜ਼ ਹੋਏਗਾ। ਜਿਸ ਨਾਲ ਪੰਜਾਬ ਨੂੰ ਡਬਲ ਇੰਜਨ ਦੇ ਰੂਪ ਵਿਚ ਇਕ ਮਜਬੂਤ ਸਰਕਾਰ ਮਿਲੇਗੀ ਅਤੇ ਪੰਜਾਬ ਹਰ ਪੱਖੋਂ ਤਰੱਕੀ ਦੇ ਰਾਹ ’ਤੇ ਅੱਗੇ ਵਧੇਗਾ।
Ad Position 22
No active advertisement
ਪਿਛਲੀ ਖ਼ਬਰ ਜੱਜ ਮਾਡਰਨ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਨੂੰ ਮਿਲੇਗੀ ਨਵੀਂ ਦਿਸ਼ਾ-ਤੇਜਿੰਦਰਪਾਲ ਸਿੰਘ ਸੰਧੂ
Ad Position 24