24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਾਤਾ ਗੁਜਰੀ ਸਕੂਲ ’ਚ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਵੀਗੜ੍ਹ, 24 ਨਵੰਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਈ ਗਈ। ਸਭਾ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਅਤੇ ਮੂਲ ਮੰਤਰ ਦੇ ਜਾਪ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 25-11-2026
ਦੇਵੀਗੜ੍ਹ, 24 ਨਵੰਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਈ ਗਈ। ਸਭਾ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਅਤੇ ਮੂਲ ਮੰਤਰ ਦੇ ਜਾਪ ਨਾਲ ਹੋਈ। ਇਸ ਉਪਰੰਤ ਮਨਮੀਤ ਕੌਰ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਕੁੰਵਰਅਜੀਤ ਸਿੰਘ, ਰਣਫਤਿਹ ਸਿੰਘ ਤੇ ਅੰਮ੍ਰਿਤਪਾਲ ਸਿੰਘ ਨੇ ਕਵੀਸ਼ਰੀ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਪ੍ਰਭਜੋਤ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਮੂਲ ਸਿਧਾਂਤਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਬਾਰੇ ਚਾਨਣਾ ਪਾਇਆ। ਪੰਜਵੀਂ ਜਮਾਤ ਦੀ ਵਿਦਿਆਰਥਣ ਗੁਰਜੀਵਨ ਕੌਰ ਨੇ ਕਵਿਤਾ ਪੇਸ਼ ਕੀਤੀ। ਇਸ ਮੌਕੇ ਗੁਰਸਿਮਰਨ ਸਿੰਘ ਨੇ ਗੁਰੂ ਨਾਨਕ ਦੇਵ ਜੀ ਅਤੇ ਦਸਤਗੀਰ ਪੀਰ ਜੀ ਦੀ ਸਾਖੀ ਤਿੰਨ ਸਵਾਲ ਵਿਸ਼ੇ ‘ਤੇ ਭਾਸ਼ਣ ਦਿੱਤਾ। ਉਨ੍ਹਾਂ ਨੇ ਸਭ ਤੋਂ ਵੱਡੀ ਤਾਕਤ, ਸਭ ਤੋਂ ਵੱਡੇ ਧਨ ਅਤੇ ਸਭ ਤੋਂ ਵੱਡੇ ਗਿਆਨ ਬਾਰੇ ਗੁਰੂ ਸਾਹਿਬ ਦੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਸੰਤੋਖ, ਨਾਮ ਸਿਮਰਨ, ਸੱਚਾਈ ਅਤੇ ਨਿਮਰਤਾ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਅੰਤ ਵਿਚ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ ਅਤੇ ਪ੍ਰਧਾਨ ਮੈਡਮ ਰਵਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੈਡਮ ਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਪਣਾਉਣ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਮੈਡਮ ਪੂਨਮ ਧੀਮਾਨ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਦੇਵੀਗੜ੍ਹ ਦੇ ਦੁਕਾਨਦਾਰਾਂ ਨੇ ਗੌਰਵ ਸੰਧੂ ਨੂੰ ਕੀਤਾ ਸਨਮਾਿਨਤ ਅਗਲੀ ਖ਼ਬਰ ਜੱਜ ਮਾਡਰਨ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24