24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਰਾਜ ਗਰੁੱਪ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗੁਰੂ ਸਾਹਿਬ ਵਲੋਂ ਦਰਸਾਏ ਸੇਵਾ ਤੇ ਸਾਂਝੀਵਾਲਤਾ ਦੇ ਮਾਰਗ ’ਤੇ ਚੱਲਣ ਦਾ ਦਿੱਤਾ ਸੰਦੇਸ਼

ਪਟਿਆਲਾ, 24 ਨਵੰਬਰ (ਗੁਰਵਿੰਦਰ ਸਿੰਘ ਔਲਖ)-ਰਾਜ ਗਰੁੱਪ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਏ ਗਏ , ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 25-11-2026
ਪਟਿਆਲਾ, 24 ਨਵੰਬਰ (ਗੁਰਵਿੰਦਰ ਸਿੰਘ ਔਲਖ)-ਰਾਜ ਗਰੁੱਪ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਏ ਗਏ , ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨਾਲ ਸਮੁੱਚਾ ਮਾਹੌਲ ਗੁਰਮਤਿ ਰੰਗ ਵਿੱਚ ਰੰਗਿਆ ਗਿਆ ਅਤੇ ਸੰਗਤਾਂ ਨਿਹਾਲ ਹੋਈਆਂ। ਇਸ ਮੌਕੇ ਰਾਜ ਗਰੁੱਪ ਦੇ ਸੰਚਾਲਕ ਬਲਵਿੰਦਰ ਸਿੰਘ, ਮੈਨੇਜਿੰਗ ਡਾਇਰੈਕਟਰ ਰਾਜਵਿੰਦਰ ਸਿੰਘ ਅਤੇ ਜਸਕਰਨ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਬਲਵਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੋਕਾਈ ਨੂੰ ਸੱਚ, ਸੇਵਾ, ਨਿਮਰਤਾ, ਬਰਾਬਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦੇਣ ਲਈ ਇਸ ਧਰਤੀ ’ਤੇ ਅਵਤਾਰ ਧਾਰਿਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਈ ਗਈ ਲੰਗਰ ਦੀ ਪ੍ਰਥਾ ਅੱਜ ਵੀ ਉਸੇ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਨਿਰੰਤਰ ਜਾਰੀ ਹੈ। ਗੁਰੂ ਸਾਹਿਬ ਵੱਲੋਂ 20 ਰੁਪਏ ਨਾਲ ਸ਼ੁਰੂ ਕੀਤੇ ਸੱਚੇ ਸੌਦੇ ਦਾ ਮੂਲ ਸੰਦੇਸ਼ ਲੋੜਵੰਦਾਂ ਦੀ ਸੇਵਾ ਅਤੇ ਭੁੱਖਿਆਂ ਨੂੰ ਭੋਜਨ ਛਕਾਉਣਾ ਸੀ, ਜੋ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਹੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮਨਾਉਣ ਦੀ ਅਸਲ ਸਾਰਥਕਤਾ ਹੈ। ਸਾਨੂੰ ਜਾਤ-ਪਾਤ, ਊਚ-ਨੀਚ ਅਤੇ ਆਪਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ਹੋਰ ਪਤਵੰਤੇ ਅਤੇ ਸੰਗਤਾਂ ਮੌਜੂਦ ਸਨ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਨਾਭਾ ਤੋਂ ਦਰਸ਼ਨ ਭਾਦਲਾ ਨੇ ਕਾਂਗਰਸੀ ਉਮੀਦਵਾਰੀ ਦੀ ਠੋਕੀ ਦਾਅਵੇਦਾਰੀ ਇਮਾਨਦਾਰ ਅਤੇ ਪਾਰਟੀ ਪ੍ਰਤੀ ਵ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ‘ਚ ਮੁੜ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ-ਕ੍ਰਿਸ਼ਨ ਸਿੰਘ ਸਨੌਰ
Ad Position 24