24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਡੇਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਾਭਾ, 24 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਪੁਰਬ ਹਰ ਸਾਲ ਦੀ ਤਰ੍ਹਾ ਸਥਾਨਕ ਬੋਰਡਾਂ ਗੇਟ ਸਥਿਤ ਗੁਰਦੁਆਰਾ ਡੇਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸਰਧਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਭਾਈ ਜਤਿੰਦਰ ਸਿੰਘ ਧੂਰੇ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 25-11-2026
ਨਾਭਾ, 24 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਪੁਰਬ ਹਰ ਸਾਲ ਦੀ ਤਰ੍ਹਾ ਸਥਾਨਕ ਬੋਰਡਾਂ ਗੇਟ ਸਥਿਤ ਗੁਰਦੁਆਰਾ ਡੇਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸਰਧਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਭਾਈ ਜਤਿੰਦਰ ਸਿੰਘ ਧੂਰੇ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਬੇਟੀ ਨਵਕਿਰਨ ਕੌਰ ਅਤੇ ਅਮਰ ਸਿੰਘ ਨੇ ਸ਼ਬਦ ਅਤੇ ਕਵਿਤਾਵਾਂ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਚਾਨਣਾ ਪਾਇਆ। ਅਮਰ ਸਿੰਘ ਜਨ-ਸਕੱਤਰ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦੇਣ ਉਪਰੰਤ 27 ਨਵੰਬਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਜੋ ਕਿ ਸਮਾਜਿਕ ਸਮਰਸਤ ਮੰਚ ਪੰਜਾਬ ਵਲੋਂ ਕੱਢੀ ਜਾ ਰਹੀ ਹੈ, ਉਹ ਸ਼ਾਮ 7 ਵਜੇ ਨਾਭਾ ਵਿਖੇ ਪਹੁੰਚੇਗੀ, ਸਾਮ ਦਾ ਪ੍ਰੋਗਰਾਮ ਡੇਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ 8 ਤੋਂ 10 ਵਜੇ ਤੱਕ ਹੋਵੇਗਾ, ਜਿਸ ਵਿਚ ਸੰਤ ਮਹਾਤਮਾ ਸਤਿਸੰਗ ਕਰਨਗੇ। ਅਮਰ ਸਿੰਘ ਨੇ ਇਸ ਗੁਰੂ ਘਰ ਦੇ ਸੁੰਦਰੀਕਰਨ ਲਈ ਸੰਗਤਾਂ ਤੋਂ ਵੱਧ ਤੋਂ ਵੱਧ ਸਹਿਯੋਗ ਦੀ ਮੰਗ ਕੀਤੀ, ਜਿਸ ਵਿਚ ਗ੍ਰੰਥੀ ਸਿੰਘ ਭਾਈ ਜਤਿੰਦਰ ਸਿੰਘ ਨੇ 3100/-ਰੁਪਏ, ਗੁਰਜੰਟ ਸਿੰਘ ਜੰਟਾ ਮਹਿਮੀ ਪ੍ਰਭਾਤਫੇਰੀ ਇੰਚਾਰਜ ਨੇ 5100/- ਰੁਪਏ ਦਾ ਸਹਿਯੋਗ ਦਿੱਤਾ। ਇਸ ਮੌਕੇ ਮੱਖਣ ਸਿੰਘ ਲਾਲਕਾ, ਚੇਅਰਮੈਨ ਜੱਸੀ ਸੋਹੀਆਂਵਾਲਾ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸਿਕੰਦਰ ਖਾਨ ਬਸਪਾ ਪ੍ਰਧਾਨ ਨੇ ਹਾਜ਼ਰੀ ਲਗਵਾਈ। ਸੋਸਾਇਟੀ ਵਲੋਂ ਜਰਨੈਲ ਸਿੰਘ ਨੂੰ ਸੇਵਾ ਮੁਕਤ ਹੋਣ ਦੀ ਖੁਸ਼ੀ ਵਿਚ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਮੂਹ ਸੋਸਾਇਟੀ ਮੈਂਬਰ ਰਾਮ ਸਿੰਘ ਮਹਿਮੀ ਪ੍ਰਧਾਨ, ਰਵਿੰਦਰ ਸਿੰਘ, ਗੁਰਮੁੱਖ ਸਿੰਘ ਤੂੰਗਾਂ, ਰਣਜੀਤ ਸਿੰਘ,ਰਾਮਧਨ ਸਿੰਘ, ਸਤਿੰਦਰਪਾਲ ਸਿੰਘ ਰਿੰਕੂ, ਰਜਿੰਦਰ ਸਿੰਘ ਸਾਧੋਹੇੜੀ, ਧਰਮਪਾਲ ਸਿੰਘ, ਜਸਵੀਰ ਸਿੰਘ ਫੌਜੀ, ਕਰਮ ਸਿੰਘ ਪੁੱਡਾ ਆਦਿ ਵਲੋਂ ਸੇਵਾਵਾਂ ਨਿਭਾਈਆਂ ਗਈਆਂ ਅਤੇ ਆਖਿਰ ਵਿਚ ਰਾਮ ਸਿੰਘ ਮਹਿਮੀ ਪ੍ਰਧਾਨ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਮੰਨਾ ਨੇ ਪੁਲਿਸ ਚੌਕੀ ਬਲਬੇੜਾ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਦੀਵਾਨ ਸਜਾਏ
Ad Position 24