24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵਿਧਾਇਕ ਦੇਵ ਮਾਨ ਦੀ ਅਗਵਾਈ ਵਿਚ ਮੋਗਾ ਰੈਲੀ ਨੂੰ ਲੈ ਕੇ ਨਾਭਾ ’ਚ ਆਗੂਆਂ ਦੀ ਅਹਿਮ ਮੀਟਿੰਗ

ਨਾਭਾ, 24 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ 2026 ਨੂੰ ਮੋਗਾ ਵਿਖੇ ਹੋਣ ਜਾ ਰਹੀ ਇਤਿਹਾਸਕ ਮਹਾਂ ਰੈਲੀ ਦੀਆਂ ਤਿਆਰੀਆਂ ਸੰਬੰਧੀ ਨਾਭਾ ਹਲਕੇ ਦੇ ਪਾਰਟੀ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਨਾਭਾ ਵਿਖੇ ਹੋਈ। ਇਸ ਮੌਕੇ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਪਾਰਟੀ ਦੇ ਸੰਘਰਸ਼, ਲੋਕ ਸੇਵਾ ਅਤੇ ਆਮ ਲੋਕਾਂ ਦੀ ਰਾਜਨੀਤੀ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ।

Ad Position 21
No active advertisement
ਅਜੀਤ ਡੈਸਕ 25-11-2026
ਨਾਭਾ, 24 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ 2026 ਨੂੰ ਮੋਗਾ ਵਿਖੇ ਹੋਣ ਜਾ ਰਹੀ ਇਤਿਹਾਸਕ ਮਹਾਂ ਰੈਲੀ ਦੀਆਂ ਤਿਆਰੀਆਂ ਸੰਬੰਧੀ ਨਾਭਾ ਹਲਕੇ ਦੇ ਪਾਰਟੀ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਨਾਭਾ ਵਿਖੇ ਹੋਈ। ਇਸ ਮੌਕੇ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਪਾਰਟੀ ਦੇ ਸੰਘਰਸ਼, ਲੋਕ ਸੇਵਾ ਅਤੇ ਆਮ ਲੋਕਾਂ ਦੀ ਰਾਜਨੀਤੀ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਮਹਾਂ ਰੈਲੀ ਵਿੱਚ ਨਾਭਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਸ਼ਮੂਲੀਅਤ ਕਰਨਗੇ ਅਤੇ ਇਸ ਇਕੱਠ ਨੂੰ ਇਤਿਹਾਸਕ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਸੰਬੰਧੀ ਅੱਜ ਇੱਥੇ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਰੂਪ-ਰੇਖਾ ਉਲੀਕੀ ਗਈ। ਦੇਵ ਮਾਨ ਨੇ ਕਿਹਾ ਕਿ ਰੈਲੀ ਨੂੰ ਸੰਬੋਧਨ ਕਰਨ ਲਈ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ‘ਤੇ ਪੁੱਜ ਰਹੀ ਹੈ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ 26 ਨਵੰਬਰ ਦੀ ਰੈਲੀ ਵਿੱਚ ਨਾਭਾ ਹਲਕੇ ਤੋਂ ਵਰਕਰਾਂ ਦੀ ਵੱਡੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਇਸ ਸਬੰਧੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਗਿਣਤੀ ਵਿੱਚ ਲੋਕ ਮੋਗਾ ਵਿਖੇ ਪਹੁੰਚ ਸਕਣ। ਆਗੂਆਂ ਨੇ ਦੱਸਿਆ ਕਿ ਇਹ ਰੈਲੀ ਇਤਿਹਾਸਕ ਹੋਵੇਗੀ, ਇਸ ਮੌਕੇ ਉਨ੍ਹਾਂ ਦੇ ਨਾਲ ਮਨਪ੍ਰੀਤ ਸਿੰਘ ਧਾਰੋਕੀ ਪ੍ਰਧਾਨ ਟਰੱਕ ਯੂਨੀਅਨ ਨਾਭਾ, ਕੁਲਦੀਪ ਸਿੰਘ ਚੀਨਾ ਪ੍ਰਧਾਨ ਆਈ.ਐਸ.ਯੂ., ਧਰਮਿੰਦਰ ਸਿੰਘ ਸੁਖੇਵਾਲ ਸੀਨੀਅਰ ਆਗੂ, ਸੁਖਦੀਪ ਸਿੰਘ ਖਹਿਰਾ, ਭੁਪਿੰਦਰ ਸਿੰਘ ਕੱਲਰ ਮਾਜਰੀ ਵਾਇਸ ਚੇਅਰਮੈਨ ਬਲਾਕ ਸੰਮਤੀ, ਦਿਲਰਾਜ ਨਾਭਾ, ਮੇਜਰ ਮੌੜ, ਲਾਡੀ ਸਿੰਘ ਰੋਹਟਾ, ਦੀਪੀ ਬਾਜਵਾ, ਕੁਲਵੰਤ ਸਿੰਘ ਰੋਹਟਾ, ਰਾਜੂ ਨਾਭਾ, ਸਿਮਰਨਜੀਤ ਸਿੰਘ ਅੜਕ ਚੋਹਾਨ, ਜਸਵੀਰ ਸਿੰਘ ਵਜੀਦਪੁਰ, ਅਤੇ ਵੱਡੀ ਗਿਣਤੀ ਵਿੱਚ ਅਹੁਦੇਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਅਕਾਲੀ-ਭਾਜਪਾ ਗੱਠਜੋੜ ਇੱਕ ਇਤਿਹਾਸਕ ਕਦਮ-ਹਰਜੋਤ ਸਿੰਘ ਸੰਨੀ ਡਬਲ ਇੰਜਣ ਦੀ ਸਰਕਾਰ...
Ad Position 24