ਹਜ਼ਾਰਾਂ ਨਸ਼ੀਲੀਆਂ ਦਵਾਈਆਂ ਅਤੇ ਟੀਕਿਆਂ ਦੀ ਖੇਪ ਬਰਾਮਦ
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਅਤੇ ਨਸ਼ੇ ਦੇ ਟੀਕਿਆਂ ਦੀ ਵੱਡੀ ਖੇਪ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਅਤੇ ਨਸ਼ੇ ਦੇ ਟੀਕਿਆਂ ਦੀ ਵੱਡੀ ਖੇਪ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਹਿਤੇਸ਼ ਕੌਸ਼ਿਕ ਨੇ ਦੱਸਿਆ ਕਿ ਪੁਲਿਸ ਦੀ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮਹਿਮ ਤਹਿਤ ਪੁਲਿਸ ਦੇ ਵੱਡੀ ਸਫਲਤਾ ਹੱਥ ਲੱਗੀ ਹੈ।ਪੁਲਿਸ ਨੂੰ ਕਰੀਬ 70 ਹਜਾਰ ਨਸ਼ੀਲੀਆਂ ਗੋਲੀਆਂ ਅਤੇ ਇਕ ਹਜਾਰ ਦੇ ਕਰੀਬ ਨਸ਼ੀਲੇ ਟੀਕੇ ਬਰਾਮਦ ਹੋਏ ਹਨ।ਪੁਲਿਸ ਨੇ ਜਾਣਕਾਰੀ ਦਿਤੀ ਕਿ ਬੀਤੇ ਦਿਨੀ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕੀਤਾ ਸੀ। ਉਸ ਦੇ ਬੈਕਵਰਡ ਲਿੰਕ ਨੂੰ ਜਦੋ ਪੁਲਿਸ ਨੇ ਬਾਰੀਕ ਝਾਰਨਾ ਲਾਇਆ ਤਾਂ ਇਸ ਦੇ ਆਧਾਰ ’ਤੇ ਪੁਲਿਸ ਨੇ ਇਕ ਹੋਰ ਵਿਆਕਤੀ ਨੂੰ ਕਾਬੂ ਕੀਤਾ। ਇਸ ਦੇ ਕਬਜੇ ਵਿਚੋਂ ਪੁਲਿਸ ਨੂੰ ਨਸ਼ੇ ਦੀਆਂ ਗੋਲੀਆਂ ਅਤੇ ਨਸ਼ੀਲੇ ਟੀਕੇ ਬਰਾਮਦ ਹੋਏ ਹਨ।ਪੁਲਿਸ ਦਾ ਕਹਿਣਾ ਹੈ ਕਿ ਹਾਲ ਦੀ ਘੜੀ ਗਿਣਤੀ ਕੀਤੀ ਜ਼ਾ ਰਹੀ ਹੈ ਅਤੇ ਪੁਲਿਸ ਵੱਲੋ ਪ੍ਰੈਸ ਮੀਟਿੰਗ ਕਰਕੇ ਪੂਰੀ ਜਾਣਕਾਰੀ ਦਿਤੀ ਜਾਵੇਗੀ, ਇਸ ਲਈ ਹਾਲ ਦੀ ਘੜੀ ਪੁਲਿਸ ਵੱਲੋਂ ਨਸ਼ੇ ਦੀ ਖੇਪ ਸੰਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੂੰ 70 ਹਜਾਰ ਦੇ ਕਰੀਬ ਨਸ਼ੇ ਦੀਆਂ ਗੋਲੀਆਂ ਅਤੇ ਇਕ ਹਜਾਰ ਦੇ ਕਰੀਬ ਨਸ਼ੇ ਦੇ ਟੀਕੇ ਬਰਾਮਦ ਹੋਏ ਹਨ। ਇਸ ਸੰਬੰਧੀ ਪੁਲਿਸ ਵਲੋਂ ਹੋਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਕਿ ਨਸ਼ੇ ਦੀ ਹੋਰ ਖੇਪ ਵੀ ਕਾਬੂ ਕੀਤੀ ਜਾ ਸਕੇ।ਇਸ ਮੌਕੇ ਸੀਆਈਏ ਮੁੱਖੀ ਇੰਸਪੈਕਟਰ ਕ੍ਰਿਪਾਲ ਸਿੰਘ ਮੋਹੀ ਸਿਟੀ ਥਾਣਾ ਮੁੱਖੀ ਸੁਮਿਤ ਮੋਰ ਅਤੇ ਡਰੱਗ ਇੰਸੈਪਕਟਰ ਵੀ ਹਾਜਰ ਸਨ।ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।