ਮੋਗਾ ਰੈਲੀ ਦੇ ਸੰਬੰਧ ’ਚ ਕੌਂਸਲਰ ਵਿਰਕ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)-ਜਨਰਲ ਸਕੱਤਰ ਯੂਥ ਵਿੰਗ ਪੰਜਾਬ ਅਤੇ ਕੌਂਸਲਰ ਸ਼ਿਵਰਾਜ ਸਿੰਘ ਵਿਰਕ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਲੈ ਕੇ ਮੋਗਾ ਦੇ ਪਿੰਡ ਮਟਵਾਣੀ ’ਚ ਰੱਖੀ ਗਈ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਲਈ ‘ਆਪ’ ਦੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ। ਇਸ ਮਿਲਣੀ ਸੰਬੰਧੀ ਕੌਂਸਲਰ ਵਿਰਕ ਨੇ ਦੱਸਿਆ ਕਿ ਪੰਜਾਬ ਭਰ ’ਚ ਨੌਜਵਾਨ ਆਪਮੁਹਾਰੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਪਹੁੰਚ ਰਹੇ ਹਨ।
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)-ਜਨਰਲ ਸਕੱਤਰ ਯੂਥ ਵਿੰਗ ਪੰਜਾਬ ਅਤੇ ਕੌਂਸਲਰ ਸ਼ਿਵਰਾਜ ਸਿੰਘ ਵਿਰਕ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਲੈ ਕੇ ਮੋਗਾ ਦੇ ਪਿੰਡ ਮਟਵਾਣੀ ’ਚ ਰੱਖੀ ਗਈ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਲਈ ‘ਆਪ’ ਦੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ। ਇਸ ਮਿਲਣੀ ਸੰਬੰਧੀ ਕੌਂਸਲਰ ਵਿਰਕ ਨੇ ਦੱਸਿਆ ਕਿ ਪੰਜਾਬ ਭਰ ’ਚ ਨੌਜਵਾਨ ਆਪਮੁਹਾਰੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਪਟਿਆਲਾ ’ਚ ਹੋ ਰਹੀਆਂ ਚੋਣਾਂ ਨੂੰ ਲੈ ਕੇ ਨੌਜਵਾਨਾਂ ਦੀ ਸ਼ਮੂਲੀਅਤ ਅਤੇ ਪਾਰਟੀ ਟਿਕਟ ਨੂੰ ਲੈ ਕੇ ਉਨ੍ਹਾਂ ਦਾ ਮਨੀਸ਼ ਸਿਸੋਦੀਆ ਨਾਲ ਵਿਚਾਰ ਵਟਾਂਦਰਾ ਹੋਇਆ ਹੈ। ਸ. ਵਿਰਕ ਨੇ ਦੱਸਿਆ ਕਿ ਸ੍ਰੀ ਸਿਸੋਦੀਆ ਨੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਨੌਜਵਾਨਾਂ ਨੂੰ ਪਾਰਟੀ ਭਵਿੱਖ ’ਚ ਅੱਗੇ ਲੈ ਕੇ ਆਵੇਗੀ। ਕਿਉਂਕਿ ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਲੀਡਰ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ 26 ਨਵੰਬਰ ਨੂੰ ਮੋਗਾ ਵਿਖੇ ਹੋ ਰਹੀ ਰੈਲੀ ਦੌਰਾਨ ‘ਆਪ’ ਸਰਕਾਰ ਦੇ ਪੌਣੇ ਪੰਜ ਸਾਲਾ ’ਚ ਕੀਤੇ ਕਾਰਜਾਂ ਦੀ ਰਿਪੋਰਟ ਲੋਕਾਂ ਨਾਲ ਸਾਂਝੀ ਕਰਨਗੇ। ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਅਬਲੋਵਾਲ ਨੇ ਕਿਹਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਚੋਣ ਮਨੋਰਥ ਪੱਤਰ ’ਚ ਕੀਤੇ ਵਾਅਦੇ ਪੂਰੇ ਕਰਨ ਦੇ ਨਾਲ ਨਾਲ ਲੋਕਾਂ ਨੂੰ ਵਾਧੂ ਸਹੂਲਤਾਂ ਦਿੱਤੀਆਂ ਹਨ ਜਿਸ ਵਿਚ ਮੁਫ਼ਤ ਬਿਜਲੀ, ਔਰਤਾਂ ਲਈ ਬੱਸ ਸਫ਼ਰ, ਹਰ ਇਕ ਪਰਿਵਾਰ ਨੂੰ 10 ਲੱਖ ਦਾ ਸਿਹਤ ਬੀਮਾ, ਖੇਤਾਂ ਤਕ ਨਹਿਰੀ ਪਾਣੀ ਪਹੁੰਚਾਉਣਾ, ਲੋਕਾਂ ਦੇ ਰੋਜ਼ਾਨਾ ਦੇ ਕੰਮਾਂ ਨੂੰ ਆਨਲਾਈਨ ਕਰ ਕੇ ਸੁਖਾਲਾ ਬਣਾਇਆ ਹੈ। ਆਮ ਆਦਮੀ ਪਾਰਟੀ ਦੇ ਕੀਤੇ ਗਏ ਇਨ੍ਹਾਂ ਲੋਕਪੱਖੀ ਕਾਰਜਾਂ ਕਰ ਕੇ ਨਗਰ ਨਿਗਮ ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਹੂੰਝਾਂ ਫੇਰ ਜਿੱਤ ਪ੍ਰਾਪਤ ਕਰੇਗੀ।