ਸ਼ਰਾਬ ਪਿਲਾਉਣ ਸੰਬੰਧੀ ਪਰਮਿਸ਼ਨ ਹੋਣ ਸੰਬੰਧੀ ਮਾਰਕੀਟ ਕਮੇਟੀ ਨੇ ਲਿਖਿਆ ਪੱਤਰ
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)-ਇਥੋਂ ਦੀ ਮਾਰਕੀਟ ਕਮੇਟੀ ਦੀ ਹਦੂਦ ਦੇ ਅੰਦਰ ਕਈ ਹੋਟਲ ਖੁੱਲ੍ਹੇ ਹੋਏ ਹਨ ਅਤੇ ਉਨ੍ਹਾਂ ਵਿਚੋਂ ਕਈਆਂ ਥਾਵਾਂ ’ਤੇ ਸ਼ਰੇਆਮ ਸ਼ਰਾਬ ਪਿਲਾਈ ਜਾਂਦੀ ਹੈ ਪਰ ਇਸ ਸੰਬੰਧੀ ਪਰਮਿਸ਼ਨ ਹੈ ਜਾਂ ਨਹੀ ਲਿਖਤੀ ਤੌਰ ’ਤੇ ਜਾਣਕਾਰੀ ਦੇਣ ਸੰਬੰਧੀ ਮਾਰਕੀਟ ਕਮੇਟੀ ਨੇ ਐਕਸਾਇਜ ਵਿਭਾਗ ਨੂੰ ਪੱਤਰ ਲਿਖਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਦੱਸਿਆ ਕਿ ਮਾਰਕੀਟ ਕਮੇਟੀ ਦੀ ਹਦੂਦ ਦੇ ਅੰਦਰ ਕਈ ਹੋਟਲ ਖੁੱਲ੍ਹੇ ਹੋਏ ਹਨ ਅਤੇ ਇਨ੍ਹਾਂ ਵਿਚੋਂ ਕਈਆਂ ਥਾਵਾਂ ’ਤੇ ਸ਼ਰਾਬ ਪਿਲਾਈ ਜਾਂਦੀ ਹੈ।
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)-ਇਥੋਂ ਦੀ ਮਾਰਕੀਟ ਕਮੇਟੀ ਦੀ ਹਦੂਦ ਦੇ ਅੰਦਰ ਕਈ ਹੋਟਲ ਖੁੱਲ੍ਹੇ ਹੋਏ ਹਨ ਅਤੇ ਉਨ੍ਹਾਂ ਵਿਚੋਂ ਕਈਆਂ ਥਾਵਾਂ ’ਤੇ ਸ਼ਰੇਆਮ ਸ਼ਰਾਬ ਪਿਲਾਈ ਜਾਂਦੀ ਹੈ ਪਰ ਇਸ ਸੰਬੰਧੀ ਪਰਮਿਸ਼ਨ ਹੈ ਜਾਂ ਨਹੀ ਲਿਖਤੀ ਤੌਰ ’ਤੇ ਜਾਣਕਾਰੀ ਦੇਣ ਸੰਬੰਧੀ ਮਾਰਕੀਟ ਕਮੇਟੀ ਨੇ ਐਕਸਾਇਜ ਵਿਭਾਗ ਨੂੰ ਪੱਤਰ ਲਿਖਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਦੱਸਿਆ ਕਿ ਮਾਰਕੀਟ ਕਮੇਟੀ ਦੀ ਹਦੂਦ ਦੇ ਅੰਦਰ ਕਈ ਹੋਟਲ ਖੁੱਲ੍ਹੇ ਹੋਏ ਹਨ ਅਤੇ ਇਨ੍ਹਾਂ ਵਿਚੋਂ ਕਈਆਂ ਥਾਵਾਂ ’ਤੇ ਸ਼ਰਾਬ ਪਿਲਾਈ ਜਾਂਦੀ ਹੈ। ਇਸ ਸੰਬੰਧੀ ਮਾਰਕੀਟ ਕਮੇਟੀ ਨੇ ਐਕਸਾਇਜ ਵਿਭਾਗ ਨੂੰ ਪੱਤਰ ਲਿਖ ਕੇ ਜਾਣਕਾਰੀ ਮੰਗੀ ਗਈ ਸੀ। ਧਮੋਲੀ ਨੇ ਦੱਸਿਆ ਕਿ ਮੁੜ ਤੋਂ ਪੱਤਰ ਲਿਖ ਕੇ ਜਾਣਕਾਰੀ ਦੇਣ ਲਈ ਕਿਹਾ ਗਿਆ। ਵਿਭਾਗ ਵੱਲੋਂ ਫਿਰ ਤੋਂ ਜਾਣਕਾਰੀ ਮੰਗੀ ਗਈ ਹੈ ਕਿ ਇਨ੍ਹਾਂ ਵਿਚੋਂ ਕਿਸ ਕਿਹਨਾਂ ਨੇ ਬਾਰ ਚਲਾਉਣ ਦੀ ਇਜ਼ਾਜਤ ਲਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪਰਮਿਸ਼ਨ ਲਈ ਹੋਈ ਹੈ ਤਾਂ ਇਸ ਸੰਬੰਧੀ ਜਾਣਕਾਰੀ ਦਿੱਤੀ ਜਾਵੇ। ਚੇਅਰਮੈਨ ਨੇ ਕਿਹਾ ਕਿ ਜੇਕਰ ਕਿਸੇ ਨੇ ਪਰਮਿਸ਼ਨ ਨਹੀਂ ਲਈ ਹੋਈ ਤਾਂ ਉਸ ਦੇ ਵਿਰੁਧ ਕਾਰਵਾਈ ਕੀਤੀ ਜਾਵੇ ਅਤੇ ਜਾਣਕਾਰੀ ਮਾਰਕੀਟ ਕਮੇਟੀ ਦੇ ਦਫਤਰ ਵਿਚ ਭੇਜੀ ਜਾਵੇ।