ਪਹਿਲਾਂ ਚੋਣਾਂ ਜਿੱਤ ਕੇ ਬਣੇ ਵਿਧਾਇਕ ਅਤੇ ਸੰਸਦ ਮੈਂਬਰ ਜਨਤਕ ਕਰਨ ਲੋਕਾਂ ਲਈ ਕੀ ਕੀਤਾ - ਅਮਰਜੀਤ ਸਿੰਘ ਜਾਗਦੇ ਰਹੋ
ਭੁੱਨਰਹੇੜੀ, 25 ਨਵੰਬਰ (ਧਨਵੰਤ ਸਿੰਘ)-ਜਨ ਜਨਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਮੀਡੀਆਂ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਪਹਿਲਾਂ ਚੋਣਾਂ ਜਿੱਤ ਕੇ ਵਿਧਾਇਕ ਅਤੇ ਸੰਸਦ ਮੈਂਬਰ ਬਣੇ ਨੁਮਾਇੰਦਿਆਂ ਤੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਹਿਸਾਬ ਮੰਗਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਵੋਟਾਂ ਮੰਗਣ ਤੋਂ ਪਹਿਲਾਂ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਆਪਣੇ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀ ਯੋਗਦਾਨ ਪਾਇਆ ਹੈ ਅਤੇ ਲੋਕ ਉਨ੍ਹਾਂ ਨੂੰ ਮੁੜ ਸਮਰਥਨ ਕਿਉਂ ਦੇਣ।
ਭੁੱਨਰਹੇੜੀ, 25 ਨਵੰਬਰ (ਧਨਵੰਤ ਸਿੰਘ)-ਜਨ ਜਨਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਮੀਡੀਆਂ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਪਹਿਲਾਂ ਚੋਣਾਂ ਜਿੱਤ ਕੇ ਵਿਧਾਇਕ ਅਤੇ ਸੰਸਦ ਮੈਂਬਰ ਬਣੇ ਨੁਮਾਇੰਦਿਆਂ ਤੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਹਿਸਾਬ ਮੰਗਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਵੋਟਾਂ ਮੰਗਣ ਤੋਂ ਪਹਿਲਾਂ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਆਪਣੇ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀ ਯੋਗਦਾਨ ਪਾਇਆ ਹੈ ਅਤੇ ਲੋਕ ਉਨ੍ਹਾਂ ਨੂੰ ਮੁੜ ਸਮਰਥਨ ਕਿਉਂ ਦੇਣ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਨਵੇਂ ਵਾਅਦੇ ਕਰਨ ਦੀ ਬਜਾਏ ਸਿਆਸੀ ਆਗੂਆਂ ਦੇ ਪਿਛਲੇ ਕਾਰਜਕਾਲ ਦੀ ਕਾਰਗੁਜ਼ਾਰੀ ਨੂੰ ਚਰਚਾ ਦਾ ਵਿਸ਼ਾ ਬਣਾਇਆ ਜਾਣਾ ਚਾਹੀਦਾ ਹੈ। ਖ਼ਾਸ ਕਰਕੇ ਬੇਰੁਜ਼ਗਾਰੀ ਦੇ ਗੰਭੀਰ ਮਸਲੇ ’ਤੇ ਉਨ੍ਹਾਂ ਤੋਂ ਜਵਾਬ ਮੰਗਿਆ ਜਾਵੇ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਹੋ ਰਹੇ ਰੁਝਾਨ ਨੂੰ ਰੋਕਣ ਲਈ ਉਨ੍ਹਾਂ ਵੱਲੋਂ ਕਿਹੜੇ ਠੋਸ ਉਪਰਾਲੇ ਕੀਤੇ ਗਏ ਹਨ। ਅਮਰਜੀਤ ਸਿੰਘ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਪੜ੍ਹੇ-ਲਿਖੇ ਨੌਜਵਾਨ ਰੁਜ਼ਗਾਰ ਦੀ ਭਾਲ ਵਿਚ ਭਟਕ ਰਹੇ ਹਨ ਅਤੇ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਦੂਜੇ ਪਾਸੇ ਚੋਣਾਂ ਦਾ ਮਾਹੌਲ ਬਣਦਿਆਂ ਹੀ ਸਿਆਸੀ ਆਗੂ ਮੁੜ ਲੋਕਾਂ ਵਿਚਕਾਰ ਸਰਗਰਮ ਹੋਣ ਲੱਗ ਪੈਂਦੇ ਹਨ। ਜਾਗਦੇ ਰਹੇ ਨੇ ਸਿਆਸੀ ਆਗੂਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਚੋਣ ਸਰਗਰਮੀਆਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕਈ ਆਗੂਆਂ ਦੇ ਪਰਵਾਰ ਵੱਡੀਆਂ ਗੱਡੀਆਂ ਫੋਕਾ ਆਪਣਾਪਣ ਦਿਖਾਉਦੇ ਹਨ ਹਮਦਰਦੀ ਦੀ ਬਜਾਏ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਆਧਾਰ ਬਣਾ ਕੇ ਸਵਾਲ ਦੀ ਜਰੂਰਤ ਹੈ। ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਕੀਤੇ ਯੰਤਨਾ ਬਾਰੇ ਪੁੱਛਿਆ ਜਾਣਾ ਚਾਹੀਦਾ ਹੈ।ਜਨ ਜਨਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਵੋਟ ਸਿਰਫ਼ ਸਿਆਸੀ ਆਗੂ ਚੁਣਨ ਦਾ ਸਾਧਨ ਨਹੀਂ, ਸਗੋਂ ਲੋਕਾਂ ਕੋਲ ਆਪਣੇ ਨੁਮਾਇੰਦਿਆਂ ਦੀ ਕਾਰਗੁਜ਼ਾਰੀ ਪਰਖਣ ਦਾ ਅਧਿਕਾਰ ਵੀ ਹੈ। ਉਹਨਾ ਕਿਹਾ ਕਿ ਸਨੌਰ ਹਲਕੇ ਅੰਦਰ ਪਹਿਲਾਂ ਨੁਮਾਇੰਦਗੀ ਕਰ ਚੁੱਕੀ ਲੀਡਰਸਿਪ ਆਉਣ ਵਾਲੀ ਵਿਧਾਨ ਸਭਾ ਚੋਣ ਦੌਰਾਨ ਉਮੀਦਵਾਰ ਬਣਨ ਪਹਿਲਾਂ ਕੀਤੇ ਕੰਮਾਂ ਨੂੰ ਜਨਤਕ ਕਰਨਾ ਚਾਹੀਦਾ ਹੈ।