ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸਮਾਗਮਾਂ ਵਿਚ ਆਪਣੀ ਹਾਜ਼ਰੀ ਭਰੀ
ਨਾਭਾ, 25 ਨਵੰਬਰ (ਵਰਿੰਦਰ ਵਰਮਾ)-ਵਿਧਾਨ ਸਭਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਡੇਰਾ ਬਾਬਾ ਅਜਾਪਾਲ ਸਿੰਘ ਜੀ ਘੋੜਿਆਂ ਵਾਲਾ ਸਾਹਿਬ, ਗੁਰੁਦਵਾਰਾ ਸਾਹਿਬ ਟਿੱਬੀ ਸਾਹਿਬ, ਗੁਰਦੁਆਰਾ ਸ੍ਰੀ ਸਾਹਿਬ ਜਸਪਾਲ ਕਲੋਨੀ, ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਨਗਰ ਵਿਖੇ ਕਰਵਾਏ ਗਏ ਸਮਾਗਮਾਂ ਵਿਚ ਸ਼ਿਰਕਤ ਕਰਕੇ ਆਪਣੀ ਹਾਜਰੀ ਭਰੀ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮੁੱਚੀ ਮਾਨਵਤਾ ਨੂੰ ਦਿੱਤਾ ਗਿਆ ਸਰਬ ਸਾਂਝੀਵਾਲਤਾ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਅੱਜ ਵੀ ਪੂਰੀ ਦੁਨੀਆ ਲਈ ਚਾਨਣ ਮੁਨਾਰਾ ਹੈ।
ਨਾਭਾ, 25 ਨਵੰਬਰ (ਵਰਿੰਦਰ ਵਰਮਾ)-ਵਿਧਾਨ ਸਭਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਡੇਰਾ ਬਾਬਾ ਅਜਾਪਾਲ ਸਿੰਘ ਜੀ ਘੋੜਿਆਂ ਵਾਲਾ ਸਾਹਿਬ, ਗੁਰੁਦਵਾਰਾ ਸਾਹਿਬ ਟਿੱਬੀ ਸਾਹਿਬ, ਗੁਰਦੁਆਰਾ ਸ੍ਰੀ ਸਾਹਿਬ ਜਸਪਾਲ ਕਲੋਨੀ, ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਨਗਰ ਵਿਖੇ ਕਰਵਾਏ ਗਏ ਸਮਾਗਮਾਂ ਵਿਚ ਸ਼ਿਰਕਤ ਕਰਕੇ ਆਪਣੀ ਹਾਜਰੀ ਭਰੀ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮੁੱਚੀ ਮਾਨਵਤਾ ਨੂੰ ਦਿੱਤਾ ਗਿਆ ਸਰਬ ਸਾਂਝੀਵਾਲਤਾ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਅੱਜ ਵੀ ਪੂਰੀ ਦੁਨੀਆ ਲਈ ਚਾਨਣ ਮੁਨਾਰਾ ਹੈ। ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਆਪਣੇ ਜੀਵਨ ਵਿਚ ਉਨ੍ਹਾਂ ਦੇ ਦਿਖਾਏ ਮਾਰਗ ’ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਹੀ ਇੱਕ ਚੰਗੇ ਅਤੇ ਭਾਈਚਾਰਕ ਸਾਂਝ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।