25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਭਾਦਸੋਂ, 25 ਨਵੰਬਰ (ਪ੍ਰਦੀਪ ਦੰਦਰਾਲਾ)-ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਵਿਚ ਗਿਆਨ ਨੂੰ ਸਾਂਝਾ ਕਰਨ ਦੇ ਉਦੇਸ਼ ਨਾਲ ਪੀ.

Ad Position 21
No active advertisement
ਅਜੀਤ ਡੈਸਕ 26-11-2026
ਭਾਦਸੋਂ, 25 ਨਵੰਬਰ (ਪ੍ਰਦੀਪ ਦੰਦਰਾਲਾ)-ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਵਿਚ ਗਿਆਨ ਨੂੰ ਸਾਂਝਾ ਕਰਨ ਦੇ ਉਦੇਸ਼ ਨਾਲ ਪੀ.ਐਮ. ਸ੍ਰੀ ਸਰਕਾਰੀ ਮਾਡਲ ਹਾਈ ਸਕੂਲ ਨਾਭਾ ਵਿਖੇ ਦੋ ਦਿਨਾਂ ਬਲਾਕ ਪੱਧਰੀ ਮੇਲਾ ਕਰਵਾਇਆ ਗਿਆ। ਇਹ ਮੇਲਾ ਦੋ ਸ਼੍ਰੇਣੀਆਂ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਥੀਮਜ਼ ਅਧੀਨ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿਚ ਬਲਾਕ ਨਾਭਾ ਦੇ ਲਗਪਗ 25 ਸਕੂਲਾਂ ਨੇ ਭਾਗ ਲ ਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਦੇ ਵਿਦਿਆਰਥੀਆਂ ਨੇ ਇਸ ਮੇਲੇ ਵਿਚ ਭਾਗ ਲਿਆ ਅਤੇ ਪੁਜੀਸ਼ਨਾਂ ਪ੍ਰਾਪਤ ਕੀਤੀਆਂ। ਪ੍ਰਭਲੀਨ ਕੌਰ ਲੈਕ. ਕਾਮਰਸ ਦੀ ਅਗਵਾਈ ਅਧੀਨ ਪ੍ਰਭਜੋਤ ਸਿੰਘ ਅਤੇ ਪਰਦੀਪ ਸਿੰਘ ਗਿਆਰਵੀਂ ਕਾਮਰਸ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਮਾਡਲ ਲਈ ਪੂਰੇ ਬਲਾਕ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅਮਨਜੋਤ ਕੌਰ ਐਸ.ਐਸ. ਮਿਸਟ੍ਰੈਸ ਦੀ ਅਗਵਾਈ ਅਧੀਨ ਖੁਸ਼ਪ੍ਰੀਤ ਕੌਰ ਅਤੇ ਕੰਚਨਪ੍ਰੀਤ ਕੌਰ ਦਸਵੀਂ ਨੇ ਆਪਣੇ ਮਾਡਲ ਲਈ ਪੂਰੇ ਬਲਾਕ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪਹੁੰਚਣ ’ਤੇ ਸਕੂਲ ਇੰਚਾਰਜ ਦਲਜੀਤ ਕੌਰ ਵਲੋਂ ਇਸ ਮੇਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਹੌਂਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਖੇਤਰੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਕਿਸਾਨ ਆਗੂਆਂ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਅਕਾਲੀ -ਭਾਜਪਾ ਗੱਠਜੋੜ 2027 ’ਚ ਸ਼ਾਨਦਾਰ ਵਾਪਸੀ ਕਰੇਗਾ-ਚੱਠਾ, ਘਈ
Ad Position 24