ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਦੋਵੇਂ ਪਾਰਟੀਆਂ ਦੇ ਵਰਕਰਾਂ ’ਚ ਖੁਸ਼ੀ ਦੀ ਲਹਿਰ
ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਪਾਏ ਭੰਗੜੇ ਤੇ ਵੰਡੇ ਗਏ ਲੱਡੂ
ਨਾਭਾ, 25 ਨਵੰਬਰ (ਜਗਨਾਰ ਸਿੰਘ ਦੁਲੱਦੀ)-ਅਕਾਲੀ-ਭਾਜਪਾ ਦੇ ਗਠਜੋੜ ਦੇ ਐਲਾਨ ਤੋਂ ਬਾਅਦ ਪੰਜਾਬ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਿਧਾਨ ਸਭਾ ਹਲਕਾ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਵਰਕਰਾਂ ਨੇ ਪਾਰਟੀ ਦਫਤਰ ਵਿਚ ਇਕੱਠੇ ਹੋ ਕੇ ਲੱਡੂ ਵੰਡੇ।
ਨ
ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹੰਕਾਰ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਪਾਰਟੀ ਵਰਕਰ ਅਕਾਲੀ ਭਾਜਪਾ ਗੱਠਜੋੜ ਹੋਣ ਦੀ ਖੁਸੀ ਵਿਚ ਪਾਰਟੀਆਂ ਦੇ ਝੰਡੇ ਲਹਿਰਾਉਂਦੇ ਹੋਏ। ਤਸਵੀਰ : ਜਗਨਾਰ ਸਿੰਘ ਦੁਲੱਦੀ
26-11-2026
ਨਾਭਾ, 25 ਨਵੰਬਰ (ਜਗਨਾਰ ਸਿੰਘ ਦੁਲੱਦੀ)-ਅਕਾਲੀ-ਭਾਜਪਾ ਦੇ ਗਠਜੋੜ ਦੇ ਐਲਾਨ ਤੋਂ ਬਾਅਦ ਪੰਜਾਬ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਿਧਾਨ ਸਭਾ ਹਲਕਾ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਵਰਕਰਾਂ ਨੇ ਪਾਰਟੀ ਦਫਤਰ ਵਿਚ ਇਕੱਠੇ ਹੋ ਕੇ ਲੱਡੂ ਵੰਡੇ। ਬਹੁਤ ਲੰਮੇਂ ਸਮੇਂ ਬਾਅਦ ਅਕਾਲੀ ਤੇ ਭਾਜਪਾ ਦੇ ਝੰਡੇ ਸਾਂਝੇ ਤੌਰ ’ਤੇ ਵਰਕਰਾਂ ਵਲੋਂ ਇਕੱਠੇ ਲਹਿਰਾਏ ਗਏ। ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਅਕਾਲੀ ਦਲ ਅਤੇ ਕੇਂਦਰ ਸਰਕਾਰ ਦੀ ਭਾਜਪਾ ਦੇ ਗੜਜੋੜ ਤੋਂ ਬਾਅਦ ਪੰਜਾਬ ਦੇ ਲੋਕਾਂ ਲਈ ਪੰਜਾਬ ਸਿਰ ਚੜੇ ਕਰਜ਼ੇ ਨੂੰ ਉਤਾਰਨ ਲਈ ਡਬਲ ਇੰਜਨ ਦੀ ਸਰਕਾਰ ਲਿਆ ਕੇ ਰਾਹ ਪੱਧਰਾ ਹੋ ਗਿਆ ਹੈ। ਅਕਾਲੀ ਦਲ ਦੇ ਵਰਕਰਾਂ ਵਲੋਂ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਉਪਰੰਤ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਤੇ ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪਹਿਲਾ ਅਕਾਲੀ-ਭਾਜਪਾ ਦਾ ਗਠਜੋੜ ਹੋਇਆ ਤੇ ਸਰਕਾਰ ਪੰਜਾਬ ਦੇ ਲੋਕਾਂ ਸਾਹਮਣੇ ਬਣੀ ਸੀ ਅਤੇ ਉਸੇ ਰਾਹ ’ਤੇ ਚੱਲਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਪੰਜਾਬ ਅਤੇ ਪੰਜਾਬੀਅਤ ਲਈ ਆਪਣੇ ਮੁੱਦਿਆਂ ਨੂੰ ਮੁੱਖ ਰੱਖਦੇ ਹੋਏ ਅਕਾਲੀ-ਭਾਜਪਾ ਗਠਜੋੜ ਕੀਤਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਅਕਾਲੀ-ਭਾਜਪਾ ਸਰਕਾਰ ਲੈ ਕੇ ਆਉਣਗੇ । ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੀ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਅੰਦਰ ਸੜਕਾਂ ਦਾ ਜਾਲ ਵਸਾਉਣ ਦੇ ਨਾਲ ਨਾਲ ਬਿਜਲੀ ਨੂੰ ਸਰਪਲਸ ਕੀਤਾ, ਆਟਾ ਦਾਲ ਸਕੀਮ, ਸ਼ਗਨ ਸਕੀਮ ਅਤੇ ਹੋਰ ਬਹੁਤ ਸਾਰੀਆਂ ਸਮਾਜ ਭਲਾਈ ਸਕੀਮਾਂ ਚਲਾਈਆਂ ਸਨ ਉਸੇ ਤਰ੍ਹਾਂ ਹੁਣ ਆਣ ਵਾਲੀ ਇੰਜਨ ਦੀ ਸਰਕਾਰ ਦੇ ਵਿਚ ਪੰਜਾਬ ਦੇ ਲੋਕਾਂ ਨੂੰ ਇਹ ਸਾਰੀਆਂ ਸੁਵਿਧਾਵਾਂ ਫਿਰ ਤੋਂ ਮਿਲਣਗੀਆਂ ਜਿਸ ਲਈ ਹੁਣ ਇਹ ਰਾਹ ਪੱਧਰਾ ਹੋ ਗਿਆ ਹੈ। ਇਸ ਮੌਕੇ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਗੋਲੂ, ਯੂਥ ਆਗੂ ਜੱਸਾ ਖੋਖ, ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀ ਮਾਜਰਾ, ਗੁਰਤੇਜ ਸਿੰਘ ਕੌਲ, ਬਲਤੇਜ ਸਿੰਘ ਖੋਖ, ਰਣਬੀਰ ਸਿੰਘ ਮਠਾੜੂ, ਕੌਂਸਲਰ ਦੀਪਕ ਇੰਦੋਰਾ, ਨਰੇਸ਼ ਕੁਮਾਰ, ਸੰਜੀਵ ਸ਼ਰਮਾ ਸਾਬਕਾ ਸਰਪੰਚ ਦੁਲੱਦੀ, ਟਹਿਲ ਸਿੰਘ, ਸੁਖਵਿੰਦਰ ਸਿੰਘ ਛੀਟਾਂਵਾਲਾ, ਗੁਰਬਖਸ਼ਸੀਸ ਸਿੰਘ ਨਰਮਾਣਾ, ਹਰਚਰਨ ਸਿੰਘ ਅਗੇਤੀ ਆਦਿ ਪਾਰਟੀ ਅਹੁਦੇਦਾਰ ਤੇ ਵਰਕਰ ਮੌਜੂਦ ਸਨ।