ਰਤਨ ਨਗਰ ਜੀ ਬਲਾਕ ’ਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਿਲਿਆ ਵੱਡਾ ਹੁੰਗਾਰਾ, ਵੱਡੀ ਗਿਣਤੀ ’ਚ ਲੋਕ ਪਾਰਟੀ ’ਚ ਸ਼ਾਮਿਲ
ਪਟਿਆਲਾ, 25 ਨਵੰਬਰ (ਗੁਰਵਿੰਦਰ ਸਿੰਘ ਔਲਖ)-ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਰਤਨ ਨਗਰ ਜੀ ਬਲਾਕ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਹਰਵਿੰਦਰ ਸਿੰਘ, ਜਸਪਾਲ ਸਿੰਘ, ਪ੍ਰਿੰਸ ਸਿੰਘ, ਬੰਟੀ ਸਿੰਘ ਅਤੇ ਹਨੀ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਨੂੰ ਹਲਕੇ ਅੰਦਰ ਪਾਰਟੀ ਦੇ ਵਧ ਰਹੇ ਆਧਾਰ ਅਤੇ ਆਗਾਮੀ ਸਿਆਸੀ ਸਰਗਰਮੀਆਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।
ਪਟਿਆਲਾ, 25 ਨਵੰਬਰ (ਗੁਰਵਿੰਦਰ ਸਿੰਘ ਔਲਖ)-ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਰਤਨ ਨਗਰ ਜੀ ਬਲਾਕ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਹਰਵਿੰਦਰ ਸਿੰਘ, ਜਸਪਾਲ ਸਿੰਘ, ਪ੍ਰਿੰਸ ਸਿੰਘ, ਬੰਟੀ ਸਿੰਘ ਅਤੇ ਹਨੀ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਨੂੰ ਹਲਕੇ ਅੰਦਰ ਪਾਰਟੀ ਦੇ ਵਧ ਰਹੇ ਆਧਾਰ ਅਤੇ ਆਗਾਮੀ ਸਿਆਸੀ ਸਰਗਰਮੀਆਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਿਹਾ ਲੋਕਾਂ ਦਾ ਸਮਰਥਨ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਪ੍ਰਤੀ ਵਧ ਰਹੇ ਵਿਸ਼ਵਾਸ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਹਲਕੇ ਦੀ ਬਿਹਤਰੀ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਸਮੇਤ ਹਰ ਵਰਗ ਦੇ ਲੋਕਾਂ ਦਾ ਪਾਰਟੀ ਨਾਲ ਜੁੜਨਾ ਸ਼੍ਰੋਮਣੀ ਅਕਾਲੀ ਦਲ ਲਈ ਉਤਸ਼ਾਹਜਨਕ ਹੈ। ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਇੰਦਰਜੀਤ ਸਿੰਘ ਮਲਹੋਤਰਾ, ਗੁਰਉਪਦੇਸ਼ ਸਿੰਘ ਗੋਰਾ ਵਿਰਕ, ਰੋਹਿਨ ਸ਼ਰਮਾ, ਸੁਮਿਤ ਸਹਾਏ (ਗੋਟੂ), ਰੋਹਿਤ ਕੁਮਾਰ ਰੋਬੀ, ਗਗਨਦੀਪ ਸਿੰਘ ਗੱਗੀ, ਰੋਸ਼ੀ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।