ਗੁਰਦੁਆਰਾ ਟਿੱਬੀ ਸਾਹਿਬ ਵਿਖੇ ਦੋ ਦਿਨਾ ਗੁਰਮਤਿ ਸਮਾਗਮ ਕਰਵਾਇਆ
ਨਾਭਾ, 25 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਸੁਸ਼ੋਭਿਤ ਇਤਿਹਾਸਿਕ ਅਤੇ ਪੁਰਾਤਨ ਗੁਰ ਅਸਥਾਨ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅਤੇ ਬਾਬਾ ਜੱਸਾ ਸਿੰਘ ਦੀ ਮਿੱਠੀ ਯਾਦ ਵਿਚ ਕਰਵਾਇਆ ਗਿਆ ਦੋ ਦਿਨਾਂ ਮਹਾਨ ਗੁਰਮਤਿ ਸਮਾਗਮ ਰੂਹਾਨੀ ਮਹਿਕਾਂ ਵੰਡਦਾ ਹੋਇਆ ਸ਼ਾਨੋਂ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਦੌਰਾਨ ਪਹਿਲੇ ਦਿਨ ਦੇ ਸਮਾਗਮ ਮੌਕੇ ਗੁਰਦੁਆਰਾ ਟਿੱਬੀ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਸਮਾਗਮ ਦੀ ਪ੍ਰਾਰੰਭਤਾ ਕੀਤੀ, ਉਪਰੰਤ ਸਿੱਖ ਕੌਮ ਦੇ ਮਹਾਨ ਕਵੀਸ਼ਰ ਗਿਆਨੀ ਪ੍ਰਿਤਪਾਲ ਸਿੰਘ ਦੇ ਕਵੀਸ਼ਰੀ ਜਥੇ ਨੇ ਆਪਣੀ ਮਿੱਠੀ ਅਤੇ ਬੁਲੰਦ ਆਵਾਜ਼ ਰਾਹੀਂ ਕਵਿਤਾਵਾਂ ਗਾ ਕੇ ਸਿੱਖ ਕੌਮ ਦੇ ਵਿਲੱਖਣ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਦੂਸਰੇ ਦਿਨ ਦੇ ਸਮਾਗਮ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸੰਤ ਬਾਬਾ ਦਰਸ਼ਨ ਸਿੰਘ ਢੱਕੀ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਦਿਆਂ ਹੋਇਆਂ ਕਿਹਾ ਕਿ ਸਾਡੇ ਪੁਰਬ ਮਨਾਉਣੇ ਤਾਂ ਹੀ ਸਫਲੇ ਹੋ ਸਕਦੇ ਹਨ ਜੇਕਰ ਅਸੀਂ ਉਨ੍ਹਾਂ ਸੰਤ ਪੁਰਸ਼ਾਂ ਦੇ ਜੀਵਨ ਤੋਂ ਕੁਝ ਸੇਧ ਲੈ ਸਕੀਏ ਅਤੇ ਗੁਰੂਆਂ ਦੇ ਬਖਸ਼ੇ ਹੋਏ ਸਿਧਾਂਤ ਨੂੰ ਆਪਣੇ ਜੀਵਨ ਵਿਚ ਅਮਲੀ ਰੂਪ ਵਿਚ ਅਪਨਾਂ ਸਕੀਏ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਗੁਰਮੁੱਖ ਸਿੰਘ ਭੋਜੋ ਮਾਜਰੀ ਵਲੋਂ ਨਿਭਾਈ ਗਈ ਅਤੇ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਟਿੱਬੀ ਸਾਹਿਬ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਜਤਿੰਦਰ ਸਿੰਘ ਵਲੋਂ ਸੰਤਾਂ ਮਹਾਂਪੁਰਖਾਂ,ਰਾਗੀ ਢਾਡੀ, ਪ੍ਰਚਾਰਕਾਂ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਨ
ਨਾਭਾ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਦੌਰਾਨ ਸੰਤ ਬਾਬਾ ਦਰਸ਼ਨ ਸਿੰਘ ਢੱਕੀ ਵਾਲੇ ਕਥਾ ਕੀਰਤਨ ਕਰਦੇ ਹੋਏ। ਤਸਵੀਰ : ਜਗਨਾਰ ਸਿੰਘ ਦੁਲੱਦੀ
26-11-2026
ਨਾਭਾ, 25 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਸੁਸ਼ੋਭਿਤ ਇਤਿਹਾਸਿਕ ਅਤੇ ਪੁਰਾਤਨ ਗੁਰ ਅਸਥਾਨ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅਤੇ ਬਾਬਾ ਜੱਸਾ ਸਿੰਘ ਦੀ ਮਿੱਠੀ ਯਾਦ ਵਿਚ ਕਰਵਾਇਆ ਗਿਆ ਦੋ ਦਿਨਾਂ ਮਹਾਨ ਗੁਰਮਤਿ ਸਮਾਗਮ ਰੂਹਾਨੀ ਮਹਿਕਾਂ ਵੰਡਦਾ ਹੋਇਆ ਸ਼ਾਨੋਂ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਦੌਰਾਨ ਪਹਿਲੇ ਦਿਨ ਦੇ ਸਮਾਗਮ ਮੌਕੇ ਗੁਰਦੁਆਰਾ ਟਿੱਬੀ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਸਮਾਗਮ ਦੀ ਪ੍ਰਾਰੰਭਤਾ ਕੀਤੀ, ਉਪਰੰਤ ਸਿੱਖ ਕੌਮ ਦੇ ਮਹਾਨ ਕਵੀਸ਼ਰ ਗਿਆਨੀ ਪ੍ਰਿਤਪਾਲ ਸਿੰਘ ਦੇ ਕਵੀਸ਼ਰੀ ਜਥੇ ਨੇ ਆਪਣੀ ਮਿੱਠੀ ਅਤੇ ਬੁਲੰਦ ਆਵਾਜ਼ ਰਾਹੀਂ ਕਵਿਤਾਵਾਂ ਗਾ ਕੇ ਸਿੱਖ ਕੌਮ ਦੇ ਵਿਲੱਖਣ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਦੂਸਰੇ ਦਿਨ ਦੇ ਸਮਾਗਮ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸੰਤ ਬਾਬਾ ਦਰਸ਼ਨ ਸਿੰਘ ਢੱਕੀ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਦਿਆਂ ਹੋਇਆਂ ਕਿਹਾ ਕਿ ਸਾਡੇ ਪੁਰਬ ਮਨਾਉਣੇ ਤਾਂ ਹੀ ਸਫਲੇ ਹੋ ਸਕਦੇ ਹਨ ਜੇਕਰ ਅਸੀਂ ਉਨ੍ਹਾਂ ਸੰਤ ਪੁਰਸ਼ਾਂ ਦੇ ਜੀਵਨ ਤੋਂ ਕੁਝ ਸੇਧ ਲੈ ਸਕੀਏ ਅਤੇ ਗੁਰੂਆਂ ਦੇ ਬਖਸ਼ੇ ਹੋਏ ਸਿਧਾਂਤ ਨੂੰ ਆਪਣੇ ਜੀਵਨ ਵਿਚ ਅਮਲੀ ਰੂਪ ਵਿਚ ਅਪਨਾਂ ਸਕੀਏ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਗੁਰਮੁੱਖ ਸਿੰਘ ਭੋਜੋ ਮਾਜਰੀ ਵਲੋਂ ਨਿਭਾਈ ਗਈ ਅਤੇ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਟਿੱਬੀ ਸਾਹਿਬ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਜਤਿੰਦਰ ਸਿੰਘ ਵਲੋਂ ਸੰਤਾਂ ਮਹਾਂਪੁਰਖਾਂ,ਰਾਗੀ ਢਾਡੀ, ਪ੍ਰਚਾਰਕਾਂ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਮੱਖਣ ਸਿੰਘ ਲਾਲਕਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ‘ਆਪ’ ਆਗੂ ਜਸਪਾਲ ਸਿੰਘ ਕਲਿਆਣ, ਚੇਅਰਮੈਨ ਜੱਸੀ ਸੋਹੀਆਂ, ਮਾਨਇੰਦਰ ਸਿੰਘ ਮਾਨੀ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਮੈਂਬਰ ਐਸ.ਜੀ.ਪੀ.ਸੀ., ਚਰਨ ਸਿੰਘ ਰਲਹਨ ਐਮ.ਡੀ. ਗਰੁੱਪ , ਜੀ.ਪੀ. ਸਿੰਘ ਐਮ.ਡੀ. ਐਚ.ਯੂ.ਐਲ. ਲਿਮਿ., ਰਾਜ ਕੁਮਾਰ ਐਚ.ਆ. ਮੈਨੇਜਰ, ਗੁਰਦਿਆਲਇੰਦਰ ਸਿੰਘ ਬਿੱਲੂ, ਮਨਪ੍ਰੀਤ ਸਿੰਘ ਧਾਰੋਂਕੀ ਪ੍ਰਧਾਨ ਟਰੱਕ ਯੂਨੀਅਨ, ਸੁਖਚੈਨ ਸਿੰਘ ਅਤੇ ਅਮਰੀਕ ਸਿੰਘ ਬਬਲੂ ਐਮ.ਡੀ. ਗੁਰਦਿਆਲ ਕੰਬਾਈਨ, ਤਲਵਿੰਦਰ ਸਿੰਘ ਗੋਗੀ, ਜਸਵੰਤ ਸਿੰਘ ਜੱਸੀ ਕੰਬਾਈਨ, ਹਰਦਿਆਲ ਸਿੰਘ ਚੇਅਰਮੈਨ, ਲਖਵਿੰਦਰ ਸਿੰਘ ਲੱਖਾ, ਮਲਕੀਤ ਸਿੰਘ, ਬਲਵਿੰਦਰ ਸਿੰਘ, ਮੇਜਰ ਸਿੰਘ ਲੁਬਾਣਾ, ਜਸਵਿੰਦਰ ਸਿੰਘ ਸਾਲੂਵਾਲ, ਜਸਕਰਨ ਸਿੰਘ, ਅਮਨਿੰਦਰ ਸਿੰਘ, ਲਕਸ਼ਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।