25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬੱਚਿਆਂ ਨੂੰ ਪੜ੍ਹਾਈ ਦੇ ਨਾਲ ਸਿੱਖ ਇਤਿਹਾਸ ਅਤੇ ਵਿਰਸੇ ਸੰਬੰਧੀ ਵੀ ਜਾਣਕਾਰੀ ਹਾਸਿਲ ਕਰਨੀ ਚਾਹੀਦੀ ਹੈ-ਪ੍ਰਿੰਸੀਪਲ ਸਰਦਾਰ ਗੜ੍ਹ

ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)-ਅੱਜ ਦੇ ਦੌਰ ਵਿਚ ਬੱਚਿਆਂ ਨੂੰ ਸਕੂਲੀ ਪੜ੍ਹਾਈ ਦੇ ਨਾਲ ਨਾਲ ਆਪਣੇ ਗੌਰਵਮਈ ਅਤੇ ਅਮੀਰ ਸਿੱਖ ਵਿਰਸੇ ਸੰਬੰਧੀ ਵੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਦੇ ਪ੍ਰਿੰ. ਕੁਲਵੰਤ ਸਿੰਘ ਸਰਦਾਰਗੜ ਨੇ ਬੱਚਿਆਂ ਨੂੰ ਧਾਰਮਿਕ ਟੂਰ ’ਤੇ ਲੈ ਕੇ ਜਾਣ ਮੌਕੇ ਕੀਤਾ।

Ad Position 21
No active advertisement
ਖ਼ਲਸਾ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਦੇ ਪ੍ਰਿੰਸੀਪਲ ਕੁਲਵੰਤ ਸਿੰਘ ਬੱਚਿਆਂ ਦੇ ਧਾਰਮਿਕ ਟੂਰ ਸੰਬੰਧੀ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 26-11-2026
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)-ਅੱਜ ਦੇ ਦੌਰ ਵਿਚ ਬੱਚਿਆਂ ਨੂੰ ਸਕੂਲੀ ਪੜ੍ਹਾਈ ਦੇ ਨਾਲ ਨਾਲ ਆਪਣੇ ਗੌਰਵਮਈ ਅਤੇ ਅਮੀਰ ਸਿੱਖ ਵਿਰਸੇ ਸੰਬੰਧੀ ਵੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਦੇ ਪ੍ਰਿੰ. ਕੁਲਵੰਤ ਸਿੰਘ ਸਰਦਾਰਗੜ ਨੇ ਬੱਚਿਆਂ ਨੂੰ ਧਾਰਮਿਕ ਟੂਰ ’ਤੇ ਲੈ ਕੇ ਜਾਣ ਮੌਕੇ ਕੀਤਾ। ਜਾਣਕਾਰੀ ਮੁਤਾਬਕ ਸਕੂਲ ਦੇ ਬੱਚਿਆਂ ਦਾ ਟੂਰ ਗੁਰਦਵਾਰਾ ਸਾਹਿਬ ਕਟਾਣਾ ਸਾਹਿਬ ਗਿਆ ਅਤੇ ਉਥੇ ਜਾ ਦਰਸ਼ਨ ਕੀਤੇ ਅਤੇ ਉਥੇ ਦੇ ਗੌਰਵਮਈ ਇਤਿਹਾਸ ਸੰਬੰਧੀ ਜਾਣਕਾਰੀ ਹਾਸਲ ਕੀਤੀ ਇਸ ਤੋਂ ਬਾਅਦ ਬੱਚਿਆਂ ਨੇ ਗੁਰਦਵਾਰਾ ਸਾਹਿਬ ਮਾਛੀਵਾੜਾ, ਗੁਰਦਵਾਰਾ ਸਾਹਿਬ ਝਾੜ ਸਾਹਿਬ, ਗੁਰਦਵਾਰਾ ਚਮਕੌਰ ਸਾਹਿਬ ਸਮੇਤ ਹੋਰ ਗੁਰਦਵਾਰਿਆਂ ਦੇ ਦਰਸ਼ਨ ਕੀਤੇ। ਇਸ ਸੰਬੰਧੀ ਬੱਚਿਆਂ ਨੂੰ ਪ੍ਰਿੰਸੀਪਲ ਕੁਲਵੰਤ ਸਿੰਘ ਨੇ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸਿਖਿਆਵਾਂ ਅਤੇ ਕੁਰਬਾਨੀਆਂ ਭਰੇ ਵਿਰਸੇ ਸੰਬੰਧੀ ਜਾਣਕਾਰੀ ਦਿੱਤੀ। ਪ੍ਰਿੰਸੀਪਲ ਕੁਲਵੰਤ ਸਿੰਘ ਬੱਚਿਆਂ ਨੂੰ ਦੱਸਿਆ ਕਿ ਕਿਤਾਬੀ ਗਿਆਨ ਸਿਰਫ ਡਿਗਰੀਆਂ ਤੱਕ ਹੀ ਸੀਮਤ ਰਹਿ ਜਾਂਦਾ ਹੈ।ਪਰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੁੜ ਕੇ ਹੀ ਬੱਚਿਆਂ ਵਿਚ ਨੈਤਿਕ ਕਦਰਾਂ ਕੀਮਤਾਂ, ਸੇਵਾ ਭਾਵਨਾ ਅਤੇ ਉਚਾ ਕਿਰਦਾਰ ਉਸਰਦਾ ਹੈ। ਟੂਰ ਦੌਰਾਨ ਬੱਚਿਆਂ ਨੂੰ ਦਸ ਗੁਰੂ ਸਾਹਿਬਾਨ ਦੀ ਜੀਵਨੀ ਅਤੇ ਸਿਖਿਆਵਾਂ ਬਾਰੇ ਵਿਚ ਭਰਭੂਰ ਜਾਣਕਾਰੀ ਦਿੱਤੀ ਗਈ। ਹੋਰਨਾਂ ਸਮੇਤ ਕਪਿਲ ਸ਼ਰਮਾ, ਮੋਹਿਤ ਕੁਮਾਰ ਪਰਵਿੰਦਰ ਕੌਰ, ਸਲੋਚਨਾ, ਕਿਰਨ ਬਾਲਾ ਅਤੇ ਹੋਰ ਅਧਿਆਪਕ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਰੁਪਾਲੀ ਅਰੋੜਾ ਦੇ ਹੱਕ ਵਿਚ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਵਲੋਂ ਚੋਣ ਪ੍ਰਚਾਰ ਅਗਲੀ ਖ਼ਬਰ ਵਾਰਡ ਨੰਬਰ 15 ’ਚ ਰਣਜੋਧ ਹਡਾਣਾ ਦੀ ਅਗਵਾਈ ਹੇਠ ਕੱਢਿਆ ਵਿਸ਼ਾਲ ਰੋਡ-ਸ਼ੋਅ
Ad Position 24