25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰੁਪਾਲੀ ਅਰੋੜਾ ਦੇ ਹੱਕ ਵਿਚ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਵਲੋਂ ਚੋਣ ਪ੍ਰਚਾਰ

ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)-ਚੇਅਰਮੈਨ ਅਤੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਆਗਾਮੀ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਚੋਣ ਮੁਹਿੰਮ ਦੌਰਾਨ ਇਥੋਂ ਦੇ ਅਰਬਨ ਦੇ ਵਾਰਡ ਨੰਬਰ 38 ਤੋਂ ਪਾਰਟੀ ਉਮੀਦਵਾਰ ਰੁਪਾਲੀ ਅਰੋੜਾ ਪਤਨੀ ਰਾਜਿੰਦਰ ਮੋਹਨ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਪਾਰਟੀ ਆਗੂਆਂ ਅਨੁਸਾਰ ਇਸ ਚੋਣ ਪ੍ਰਚਾਰ ਦੌਰਾਨ ਬਲਜਿੰਦਰ ਸਿੰਘ ਢਿੱਲੋਂ ਨੇ ਉਮੀਦਵਾਰ ਰੁਪਾਲੀ ਅਰੋੜਾ ਅਤੇ ਰਾਜਿੰਦਰ ਮੋਹਨ ਨੇ ਵਾਰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ ਅਤੇ ਵਿਚਾਰ ਸੁਣੇ।

Ad Position 21
No active advertisement
ਅਜੀਤ ਡੈਸਕ 26-11-2026
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)-ਚੇਅਰਮੈਨ ਅਤੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਆਗਾਮੀ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਚੋਣ ਮੁਹਿੰਮ ਦੌਰਾਨ ਇਥੋਂ ਦੇ ਅਰਬਨ ਦੇ ਵਾਰਡ ਨੰਬਰ 38 ਤੋਂ ਪਾਰਟੀ ਉਮੀਦਵਾਰ ਰੁਪਾਲੀ ਅਰੋੜਾ ਪਤਨੀ ਰਾਜਿੰਦਰ ਮੋਹਨ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਪਾਰਟੀ ਆਗੂਆਂ ਅਨੁਸਾਰ ਇਸ ਚੋਣ ਪ੍ਰਚਾਰ ਦੌਰਾਨ ਬਲਜਿੰਦਰ ਸਿੰਘ ਢਿੱਲੋਂ ਨੇ ਉਮੀਦਵਾਰ ਰੁਪਾਲੀ ਅਰੋੜਾ ਅਤੇ ਰਾਜਿੰਦਰ ਮੋਹਨ ਨੇ ਵਾਰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ ਅਤੇ ਵਿਚਾਰ ਸੁਣੇ। ਚੋਣ ਪ੍ਰਚਾਰ ਦੌਰਾਨ ਇਲਾਕਾ ਵਾਸੀਆਂ ਵ ਿਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ, ਹਰ ਵਾਰਡ ਵਿਚੋਂ ਉਮੀਦਵਾਰ ਅਤੇ ਪਾਰਟੀ ਆਗੂਆਂ ਨੂੰ ਲੋਕਾਂ ਦਾ ਭਰਵਾਂ ਪਿਆਰ ਅਤੇ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਬਲਜਿੰਦਰ ਸਿੰਘ ਢਿੱਲੋਂ ਨੇ ਵਾਰਡ ਨੰਬਰ 38 ਦੇ ਵਿਕਾਸ ਕਾਰਜਾਂ ਅਤੇ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੋਟਰਾਂ ਨੂੰ ਰੁਪਾਲੀ ਅਰੋੜਾ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਉਮੀਦਵਾਰ ਰੁਪਾਲੀ ਅਰੋੜਾ ਅਤੇ ਰਾਜਿੰਦਰ ਮੋਹਨ ਨੇ ਇਲਾਕਾ ਵਾਸੀਆਂ ਵਲੋਂ ਮਿਲ ਰਹੇ ਸਮਰਥਨ ਲਈ ਧੰਨਵਾਦ ਕਰਦਿਆਂ ਵਾਰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਚੋਣ ਪ੍ਰਚਾਰ ਮੌਕੇ ਪਟਿਆਲਾ ਕਾਰਪੋਰੇਸ਼ਨ ਦੇ ਮੇਅਰ ਕੁੰਦਨ ਗੋਗੀਆ, ਮੁਖਤਿਆਰ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਾਬਕਾ ਮੁਲਾਜ਼ਮ ਵਿੰਗ, ਚੇਅਰਮੈਨ ਗੁਰਮੀਤ ਸਿੰਘ, ਗਜਨ ਸਿੰਘ ਮੀਡੀਆ ਸੈਕਟਰੀ, ਹਰਜੀਤ ਸਿੰਘ, ਵਿਨੋਦ ਸਿੰਗਲਾ, ਗੁਰਪਿੰਦਰ ਸਿੰਘ ਛੀਨਾ, ਗੁਰਜੀਤ ਸਿੰਘ ਲੱਕੀ ਲਹਿਲ ਅਤੇ ਪਾਰਟੀ ਦੇ ਸਥਾਨਕ ਵਲੰਟੀਅਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਤੋਂ ਪਰਤ ਕੇ ਯੁਵਰਾਜ ਜੁਨੇਜਾ ਲੜ ਰਿਹਾ ਕੌਂਸਲਰ ਦੀ ਚੋਣ ਅਗਲੀ ਖ਼ਬਰ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਸਿੱਖ ਇਤਿਹਾਸ ਅਤੇ ਵਿਰਸੇ ਸੰਬੰਧੀ ਵੀ ਜਾਣਕਾਰੀ ਹਾਸਿਲ ਕਰਨੀ ਚਾਹੀਦੀ ਹੈ-ਪ੍ਰਿੰਸੀਪਲ ਸਰਦਾ...
Ad Position 24