ਸੁਰਜੀਤ ਸਿੰਘ ਰੱਖੜਾ ਨੇ ਬਾਰ ਐਸੋਸੀਏਸ਼ਨ ਸਮਾਣਾ ਦੇ ਵਕੀਲਾਂ ਨਾਲ ਕੀਤੀ ਮੀਟਿੰਗ
ਸਮਾਣਾ, 25 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਦੇ ਆਮ ਆਦਮੀ ਪਾਰਟੀ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਵਿਖੇ ਬਾਰ ਐਸੋਸੀਏਸ਼ਨ ਵਲੋਂ ਕਰਵਾਏ ਸਮਾਗਮ ਵਿਚ ਸ਼ਿਰਕਤ ਕਰਦਿਆਂ ਵਕੀਲ ਭਾਈਚਾਰੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਰ ਐਸੋਸੀਏਸ਼ਨ ਨਾਲ ਸੰਬੰਧਿਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।
ਸਮਾਣਾ, 25 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਦੇ ਆਮ ਆਦਮੀ ਪਾਰਟੀ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਵਿਖੇ ਬਾਰ ਐਸੋਸੀਏਸ਼ਨ ਵਲੋਂ ਕਰਵਾਏ ਸਮਾਗਮ ਵਿਚ ਸ਼ਿਰਕਤ ਕਰਦਿਆਂ ਵਕੀਲ ਭਾਈਚਾਰੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਰ ਐਸੋਸੀਏਸ਼ਨ ਨਾਲ ਸੰਬੰਧਿਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਵਕੀਲ ਭਾਈਚਾਰਾ ਸਮਾਜ ਦਾ ਇਕ ਅਹਿਮ ਅੰਗ ਹੈ ਅਤੇ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਆਮ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਦਿਵਾਉਣ ਵਿਚ ਵਕੀਲਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰੇ ਨਾਲ ਅਜਿਹੀਆਂ ਮੁਲਾਕਾਤਾਂ ਰਾਹੀਂ ਉਨ੍ਹਾਂ ਦੀਆਂ ਲੋੜਾਂ, ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸਮਝਣ ਦਾ ਮੌਕਾ ਮਿਲਦਾ ਹੈ। ਇਸ ਨਾਲ ਆਪਸੀ ਤਾਲਮੇਲ ਅਤੇ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਹਾਜ਼ਰ ਵਕੀਲਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਬਾਰ ਐਸੋਸੀਏਸ਼ਨ ਨਾਲ ਜੁੜੇ ਵੱਖ-ਵੱਖ ਮਸਲੇ ਸੁਰਜੀਤ ਸਿੰਘ ਰੱਖੜਾ ਦੇ ਧਿਆਨ ਵਿਚ ਲਿਆਂਦੇ ਗਏ। ਇਸ ਮੌਕੇ ਪ੍ਰਧਾਨ ਬਾਰ ਐਸੋਸੀਏਸ਼ਨ ਸਮਾਣਾ ਐਡਵੋਕੇਟ ਕਰਮਜੀਤ ਸਿੰਘ ਰੰਧਾਵਾ, ਸੈਕਟਰੀ ਬਾਰ ਐਸੋਸੀਏਸ਼ਨ ਸਮਾਣਾ ਐਡਵੋਕੇਟ ਹਰਮਨਦੀਪ ਸਿੱਧੂ, ਪ੍ਰਧਾਨ ਲੀਗਲ ਵਿੰਗ ਆਮ ਆਦਮੀ ਪਾਰਟੀ ਹਲਕਾ ਸਮਾਣਾ ਐਡਵੋਕੇਟ ਪ੍ਰਿਥਪਾਲ ਸਿੰਘ ਰਵੇਲ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ ਸਾਬਕਾ, ਗੁਰਦੀਪ ਸ਼ਰਮਾ ਸਮੇਤ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰ ਮੌਜੂਦ ਸਨ।