25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸੰਬੰਧੀ ਕਰਵਾਇਆ ਸੈਮੀਨਾਰ

ਨਾਭਾ, 25 ਨਵੰਬਰ (ਵਰਿੰਦਰ ਵਰਮਾ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਨਾਭਾ ਵਿਖੇ ਪ੍ਰਿੰਸੀਪਲ ਸੰਦੀਪ ਨਾਗਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਰਕਾਰੀ ਹਸਪਤਾਲ ਨਾਭਾ ਦੀ ਡਾ.

Ad Position 21
No active advertisement
ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਨਾਭਾ ਵਿਖੇ ਪ੍ਰਿੰਸੀਪਲ ਸੰਦੀਪ ਨਾਗਰ ਡਾ. ਅਨੁਮੇਹਾ ਭੱਲਾ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕਰਦੇ ਹੋਏ। ਤਸਵੀਰ : ਵਰਿੰਦਰ ਵਰਮਾ 26-11-2026
ਨਾਭਾ, 25 ਨਵੰਬਰ (ਵਰਿੰਦਰ ਵਰਮਾ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਨਾਭਾ ਵਿਖੇ ਪ੍ਰਿੰਸੀਪਲ ਸੰਦੀਪ ਨਾਗਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਰਕਾਰੀ ਹਸਪਤਾਲ ਨਾਭਾ ਦੀ ਡਾ. ਅਨੁਮੇਹਾ ਭੱਲਾ ਅਤੇ ਰਾਜਿੰਦਰਾ ਹਸਪਤਾਲ, ਪਟਿਆਲਾ ਦੀ ਡਾ. ਅਮਨਦੀਪ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾਕਟਰ ਅਨੁਮੇਹਾ ਭੱਲਾ ਅਤੇ ਡਾਕਟਰ ਅਮਨਦੀਪ ਕੌਰ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਅਨੁਮੇਹਾ ਭੱਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਨਾ ਸਿਰਫ਼ ਵਿਅਕਤੀ ਦੀ ਆਰਥਿਕ ਹਾਲਤ ਨੂੰ ਕਮਜ਼ੋਰ ਕਰਦਾ ਹੈ, ਸਗੋਂ ਉਸ ਦੀ ਸਿਹਤ ‘ਤੇ ਵੀ ਬੇਹੱਦ ਮਾੜਾ ਪ੍ਰਭਾਵ ਪਾਉਂਦਾ ਹੈ। ਉਨ੍ਹਾਂ ਨੇ ਵੱਖ-ਵੱਖ ਕਿਸਮਾਂ ਦੇ ਨਸ਼ਿਆਂ ਕਾਰਨ ਮਨੁੱਖੀ ਸਰੀਰ ਦੇ ਵੱਖ-ਵੱਖ ਅੰਗਾਂ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਡਾਕਟਰ ਭੱਲਾ ਨੇ ਪੰਜਾਬ ’ਤੇ ਦਰਪੇਸ਼ ਨਸ਼ਿਆਂ ਦੇ ਡੂੰਘੇ ਅਤੇ ਵਿਨਾਸ਼ਕਾਰੀ ਪ੍ਰਭਾਵਾਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਡੇ ਰਾਜ ਨੂੰ ਬਚਾਉਣ ਲਈ ਇਕ ਵਿਆਪਕ ਅਤੇ ਬਹੁਖੇਤਰੀ ਪਹੁੰਚ ਦੀ ਲੋੜ ਹੈ। ਉਨਾਂ ਕਿਹਾ ਕਿ ਨੌਜਵਾਨ ਪ੍ਰਚਲਿਤ ਨਸ਼ਾ ਲੈਣ ਦੇ ਸੱਭਿਆਚਾਰ ਜਾਂ ਸਾਥੀਆਂ ਦੇ ਦਬਾਅ ਕਾਰਨ ਨਸ਼ਿਆਂ ਦੀ ਦੁਰਵਰਤੋਂ ਦਾ ਸ਼ਿਕਾਰ ਹੁੰਦੇ ਹਨ ਜਿਸ ਦੇ ਨਤੀਜੇ ਵਜੋਂ ਆਰਥਿਕ ਅਪਰਾਧਾਂ ਵਿਚ ਵਾਧਾ ਹੁੰਦਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਛੱਡਣ ਲਈ ਉਪਲਬਧ ਇਲਾਜ ਸੇਵਾਵਾਂ ਅਤੇ ਨਸ਼ਾ ਪੀੜਤ ਵਿਅਕਤੀਆਂ ਦੀ ਮਦਦ ਕਰਨ ਬਾਰੇ ਜਾਗਰੂਕ ਕੀਤਾ ਗਿਆ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਨਫ਼ਰਤ ਨਹੀਂ, ਸਗੋਂ ਸਹਿਯੋਗ ਅਤੇ ਸਹੀ ਇਲਾਜ ਦੀ ਲੋੜ ਹੈ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਸੰਦੀਪ ਨਾਗਰ ਨੇ ਡਾਕਟਰ ਸਾਹਿਬਾਨ ਦਾ ਸੰਸਥਾ ਵਿਖੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਡਾਕਟਰ ਸਾਹਿਬਾਨ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਸਮੇਂ ਦੀ ਮੁੱਖ ਲੋੜ ਹਨ। ਪ੍ਰਿੰਸੀਪਲ ਸੰਦੀਪ ਨਾਗਰ ਨੇ ਡਾ. ਅਨੁਮੇਹਾ ਭੱਲਾ ਅਤੇ ਡਾ. ਅਮਨਦੀਪ ਕੌਰ ਨੂੰ ਵਿਦਿਆਰਥੀਆਂ ਨੂੰ ਦਿੱਤੀ ਵੱਡਮੁੱਲੀ ਜਾਣਕਾਰੀ ਲਈ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਡਾ. ਅਮਨਦੀਪ ਕੌਰ ਅਤੇ ਮੋਹਿਤ ਸ ਿੰਗਲਾ ਨੇ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਪ੍ਰੋਗਰਾਮ ਦਾ ਮੰਚ ਸੰਚਾਲਨ ਅਰਵਿੰਦਰ ਢਿੱਲੋਂ ਵਲੋਂ ਬਾਖੂਬੀ ਕੀਤਾ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ। ਇਸ ਮੌਕੇ ’ਤੇ ਯਾਦਵਿੰਦਰ ਕੁਮਾਰ, ਮੋਨਿਕਾ, ਅਜੀਤ ਸਿੰਘ, ਜਸਪ੍ਰੀਤ ਕੌਰ, ਰੀਤਿਕਾ, ਆਸ਼ਾ ਰਾਣੀ, ਪ੍ਰੀਤੀ, ਸੰਜੀਵ ਕੁਮਾਰ, ਅਮਿਤ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤਿੰਨੇ ਪਾਰਟੀਆਂ ਨੂੰ ਬਦਲ ਕੇ ਦੇਖ ਲਿਆ ਪਰ ਸਨੌਰ ਦੇ ਹਾਲਾਤ ਜਿਉਂ ਦੇ ਤਿਉਂ -ਭੁਪਿੰਦਰ ਸਿੰਘ ਮਸੀਂਗਣ ਅਗਲੀ ਖ਼ਬਰ ਫ੍ਰੀਡਮ ਫਾਈਟਰ ਪਰਿਵਾਰਾਂ ਦੇ ਲੰਬਿਤ ਮਸਲੇ ਜਲਦ ਹੱਲ ਹੋਣਗੇ- ਏ.ਡੀ.ਸੀ.ਅਨੁਪ੍ਰਿਤਾ ਜੌਹਲ
Ad Position 24