ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਜਲੋਵਾਲ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਖਮਾਣੋਂ, 25 ਨਵੰਬਰ (ਮਨਮੋਹਣ ਸਿੰਘ ਕਲੇਰ)-ਪਿੰਡ ਜੱਲੋਵਾਲ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿਛਲੇ ਦਿਨਾਂ ਤੋਂ ਆਰੰਭ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਰੂਪ ਸਿੰਘ ਅਤੇ ਪ੍ਰਸਿੱਧ ਰਾਗੀ ਜਥਾ ਭਾਈ ਲਖਵੀਰ ਸਿੰਘ ਖੰਨੇ ਵਾਲੇ ਜਥੇ ਵਲੋਂ ਪਿੰਡ ਦੀਆਂ ਸੰਗਤਾਂ ਨੂੰ ਕੀਰਤਨ ਕਰਕੇ ਨਿਹਾਲ ਕੀਤਾ ਗਿਆ।
ਖਮਾਣੋਂ, 25 ਨਵੰਬਰ (ਮਨਮੋਹਣ ਸਿੰਘ ਕਲੇਰ)-ਪਿੰਡ ਜੱਲੋਵਾਲ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿਛਲੇ ਦਿਨਾਂ ਤੋਂ ਆਰੰਭ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਰੂਪ ਸਿੰਘ ਅਤੇ ਪ੍ਰਸਿੱਧ ਰਾਗੀ ਜਥਾ ਭਾਈ ਲਖਵੀਰ ਸਿੰਘ ਖੰਨੇ ਵਾਲੇ ਜਥੇ ਵਲੋਂ ਪਿੰਡ ਦੀਆਂ ਸੰਗਤਾਂ ਨੂੰ ਕੀਰਤਨ ਕਰਕੇ ਨਿਹਾਲ ਕੀਤਾ ਗਿਆ। ਇਸ ਮੌਕੇ ਹੈੱਡ ਗ੍ਰੰਥੀ ਭਾਈ ਜਗਰੂਪ ਸਿੰਘ ਤੇ ਭਾਈ ਬਲਵੀਰ ਸਿੰਘ ਦੇ ਜਥੇ ਅਤੇ ਪਾਠੀ ਸਿੰਘਾਂ ਅਤੇ ਸੇਵਾਦਾਰਾਂ ਨੂੰ ਵੀ ਗੁਰਦੁਆਰਾ ਸਿੰਘ ਸਭਾ ਸਾਹਿਬ ਦੀ ਕਮੇਟੀ ਵਲੋਂ ਸਿਰੋਪਾਉ ਨਾਲ ਸਮਨਾਨਿਤ ਕੀਤਾ ਗਿਆ। ਇਸ ਮੌਕੇ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਤਿਨਾਮ ਸਿੰਘ, ਦਰਸ਼ਨ ਸਿੰਘ ਬੂਟਾ, ਗੁਰਜੋਤ ਸਿੰਘ ਔਜਲਾ, ਪਵਿੱਤਰ ਸਿੰਘ, ਅਰਸ਼ਦੀਪ ਸਿੰਘ ਅਰਸ਼, ਜਸਵੰਤ ਸਿੰਘ, ਭੁਵਿੰਦਰ ਸਿੰਘ ਨੰਬਰਦਾਰ, ਦਰਸ਼ਨ ਸਿੰਘ ਨੰਬਰਦਾਰ, ਭੀਮ ਸਿੰਘ ਨੰਬਰਦਾਰ, ਕਰਨੈਲ ਸਿੰਘ, ਹਰਜਿੰਦਰ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ, ਲਖਬੀਰ ਸਿੰਘ, ਕੁਲਦੀਪ ਸਿੰਘ ਠੇਕੇਦਾਰ, ਮਨੀ ਸਿੰਘ, ਬਲਦੇਵ ਸਿੰਘ, ਬਿੰਦਰ ਸਿੰਘ, ਪੰਜਾਬੀ ਗਾਇਕ ਤੇ ਸਮਾਜ ਸੇਵੀ ਹਰਭਜਨ ਸਿੰਘ ਜਲੋਵਾਲ, ਰਣਜੋਧ ਸਿੰਘ ਭੰਗੂ, ਰਤਨ ਸਿੰਘ, ਭਾਈ ਗੁਰਦਾਸ ਸਿੰਘ, ਅਰਸ਼ਦੀਪ ਸਿੰਘ, ਰਣਦੀਪ ਸਿੰਘ ਜੋਧ, ਭਾਈ ਕਰਮਜੀਤ ਸਿੰਘ, ਬਲਵਿੰਦਰ ਸਿੰਘ, ਗੁਰਜੀਤ ਸਿੰਘ ਨਾਗਰਾ, ਸ਼ਮਸ਼ੇਰ ਸਿੰਘ, ਸੋਹਣ ਸਿੰਘ ਪ੍ਰਧਾਨ, ਲਖਬੀਰ ਸਿੰਘ, ਅਰਵਿੰਦਰ ਸਿੰਘ, ਜਗਦੀਸ਼ ਸਿੰਘ, ਭਾਈ ਬਚਿੱਤਰ ਸਿੰਘ, ਬੂਟਾ ਸਿੰਘ, ਕਲਵੰਤ ਸਿੰਘ, ਬੂਟਾ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।