25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

3 ਨੂੰ ਬੀਬਾ ਬਾਦਲ ਦਾ ਹਲਕਾ ਅਮਲੋਹ ’ਚ ਪੁੱਜਣ ਤੇ ਹੋਵੇਗਾ ਭਰਵਾਂ ਸਵਾਗਤ-ਰਾਜੂ ਖੰਨਾ, ਬੀਬੀ ਖੰਨਾ

ਅਮਲੋਹ, 25 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦਾ 3 ਦਸੰਬਰ ਨੂੰ ਅਮਲੋਹ ਵਿਖੇ ਪੁੱਜਣ ’ਤੇ ਹਲਕੇ ਦੀਆਂ ਬੀਬੀਆਂ ਵਲੋਂ ਵੱਡੇ ਇਕੱਠ ਵਿਚ ਭਰਵਾਂ ਸਵਾਗਤ ਕੀਤਾ ਜਾਵੇਗਾ। ਬੀਬਾ ਹਰਸਿਮਰਤ ਕੌਰ ਬਾਦਲ ਦੀ ਆਮਦ ਨੂੰ ਲੈ ਕੇ ਹਲਕਾ ਅਮਲੋਹ ਦੀਆਂ ਸਮੁੱਚੀਆਂ ਬੀਬੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ।

Ad Position 21
No active advertisement
ਅਜੀਤ ਡੈਸਕ 26-11-2026
ਅਮਲੋਹ, 25 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦਾ 3 ਦਸੰਬਰ ਨੂੰ ਅਮਲੋਹ ਵਿਖੇ ਪੁੱਜਣ ’ਤੇ ਹਲਕੇ ਦੀਆਂ ਬੀਬੀਆਂ ਵਲੋਂ ਵੱਡੇ ਇਕੱਠ ਵਿਚ ਭਰਵਾਂ ਸਵਾਗਤ ਕੀਤਾ ਜਾਵੇਗਾ। ਬੀਬਾ ਹਰਸਿਮਰਤ ਕੌਰ ਬਾਦਲ ਦੀ ਆਮਦ ਨੂੰ ਲੈ ਕੇ ਹਲਕਾ ਅਮਲੋਹ ਦੀਆਂ ਸਮੁੱਚੀਆਂ ਬੀਬੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਵਲੋਂ ਅੱਜ ਹਲਕੇ ਦੇ ਪਿੰਡ ਰੰਘੇੜਾ ਖ਼ੁਰਦ, ਰੰਘੇੜੀ ਕਲਾ ਅਤੇ ਝੰਬਾਲਾ ਵਿਖੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ਦੇ ਹਰ ਹਲਕੇ ਅੰਦਰ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਇਕ ਵਿਸ਼ੇਸ਼ ਮੁਹਿੰਮ ਤਹਿਤ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਹਲਕਾ ਅਮਲੋਹ ਅੰਦਰ 3 ਦਸੰਬਰ ਨੂੰ ਬੀਬੀਆਂ ਦਾ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਹਲਕੇ ਅੰਦਰ ਕੀਤਾ ਜਾ ਰਿਹਾ ਹੈ ਜਿਸ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨਗੇ। ਬੀਬੀ ਕਿਰਨਦੀਪ ਕੌਰ ਖੰਨਾ ਨੇ ਹਲਕਾ ਅਮਲੋਹ ਦੀਆਂ ਸਮੁੱਚੀਆਂ ਬੀਬੀਆਂ, ਮਾਵਾਂ, ਭੈਣਾਂ ਨੂੰ ਅਪੀਲ ਕੀਤੀ ਕਿ ਉਹ 3 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਏ ਜਾ ਰਹੇ ਨਸ਼ਿਆਂ ਖ਼ਿਲਾਫ਼ ਪ੍ਰੋਗਰਾਮ ਵਿਚ ਵੱਡੀ ਗਿਣਤੀ ਪੁੱਜ ਕੇ ਬੀਬਾ ਬਾਦਲ ਦੇ ਵਿਚਾਰ ਸੁਣਨ। ਇਨ੍ਹਾਂ ਮੀਟਿੰਗਾਂ ਨੂੰ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਜਨ ਸਿੰਘ, ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ ਤੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਭੱਦਲਥੂਹਾ ਸੰਬੋਧਨ ਕੀਤਾ। ਇਸ ਮੌਕੇ ’ਤੇ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਕੈਪਟਨ ਜਸਵੰਤ ਸਿੰਘ ਬਾਜਵਾ, ਬਲਵੰਤ ਸਿੰਘ ਰੰਘੇੜਾ, ਸੁਖਵਿੰਦਰ ਸਿੰਘ ਸੁੱਖਾ, ਸਿਕੰਦਰ ਸਿੰਘ ਮੋਤੀ, ਜਸਪਾਲ ਸਿੰਘ ਘੋਲਾ, ਗੁਰਕੀਰਤ ਸਿੰਘ ਰੰਘੇੜੀ, ਸੁਖਨਿੰਦਰ ਸਿੰਘ ਕਾਕਾ ਝੰਬਾਲਾ, ਗੁਰਮੁਖ ਸਿੰਘ, ਜਥੇਦਾਰ ਕਾਹਨ ਸਿੰਘ ਝੰਬਾਲਾ, ਗੁਰਪਿੰਦਰ ਸਿੰਘ, ਬੀਬੀ ਭਿੰਦਰ ਕੌਰ ਪ੍ਰਧਾਨ ਰੰਘੇੜੀ, ਸੁਖਬੀਰ ਸਿੰਘ ਜੰਟਾ ਪ੍ਰਧਾਨ ਯੂਥ ਵਿੰਗ ਰੰਘੇੜੀ, ਗੁਰਦੀਪ ਸਿੰਘ ਗਿੱਪੀ ਪ੍ਰਧਾਨ ਐਸ.ਸੀ. ਵਿੰਗ ਰੰਘੇੜੀ, ਬੀਬੀ ਕੁਲਦੀਪ ਕੌਰ ਪ੍ਰਧਾਨ ਰੰਘੇੜਾ, ਜਸਵੰਤ ਸਿੰਘ ਪ੍ਰਧਾਨ ਐਸ.ਸੀ ਵਿੰਗ ਰੰਘੇੜਾ, ਸੁਖਵਿੰਦਰ ਸਿੰਘ ਪ੍ਰਧਾਨ ਯੂਥ ਵਿੰਗ ਰੰਘੇੜਾ, ਬੀਬੀ ਰਣਜੀਤ ਕੌਰ ਪ੍ਰਧਾਨ ਝੰਬਾਲਾ, ਸੁਰਿੰਦਰ ਸਿੰਘ ਪ੍ਰਧਾਨ ਐਸ.ਸੀ. ਵਿੰਗ ਝੰਬਾਲਾ, ਹਰਪ੍ਰੀਤ ਸਿੰਘ ਪ੍ਰਧਾਨ ਯੂਥ ਵਿੰਗ ਝੰਬਾਲਾ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਪੰਜਕੋਹਾ ਵਿਖੇ ਪ੍ਰਕਾਸ਼ ਦਿਹਾੜੇ ਮੌਕੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬ ਦੇ ਵਿਕਾਸ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਕਾਲੀ ਭਾਜਪਾ ਗੱਠਜੋੜ ਇਕ ਮਜ਼ਬੂਤ ਸਾਂਝੀ ਸੋਚ-ਸਵਰਨ ਸਿੰਘ ਸ਼ਿਵਦਾਸਪ...
Ad Position 24