ਗੁਰਦੁਆਰਾ ਸਾਹਿਬ ਜ਼ੈਲਦਾਰ ਸਰਹਿੰਦ ਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
. ਫਤਹਿਗੜ੍ਹ ਸਾਹਿਬ, 25 ਨਵੰਬਰ (ਰਾਜਿੰਦਰ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪਿਛਲੀ ਰਾਤ ਗੁਰਦੁਆਰਾ ਸਾਹਿਬ ਜ਼ੈਲਦਾਰ ਸਰਹਿੰਦ ਸ਼ਹਿਰ ਵਿਖੇ ਮਨਾਇਆ ਗਿਆ।
. ਫਤਹਿਗੜ੍ਹ ਸਾਹਿਬ, 25 ਨਵੰਬਰ (ਰਾਜਿੰਦਰ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪਿਛਲੀ ਰਾਤ ਗੁਰਦੁਆਰਾ ਸਾਹਿਬ ਜ਼ੈਲਦਾਰ ਸਰਹਿੰਦ ਸ਼ਹਿਰ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਰਣਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਮੋਹਨ ਸਿੰਘ ਧਾਲੀਵਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਮਾਜ ਵਿਚਲੇ ਸਾਰੇ ਵਰਗਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਚੱਲਦਿਆਂ ਰਲ ਮਿਲ ਕੇ ਗੁਰਪੁਰਬ ਮਨਾਉਣੇ ਚਾਹੀਦੇ ਹਨ। ਇਸ ਮੌਕੇ ਭਾਈ ਪਰਮਜੀਤ ਸਿੰਘ ਮਾਲਵਾ, ਐਡਵੋਕੇਟ ਮਹਿੰਦਰਪਾਲ ਸਿੰਘ ਬੱਤਰਾ, ਜਸਪਾਲ ਸਿੰਘ ਤੇ ਹੋਰ ਬਹੁਤ ਸਾਰੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।