ਜੀ.ਪੀ.ਐਸ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਮੰਡੀ ਗੋਬਿੰਦਗੜ੍ਹ, 25 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਸਕੂਲ ਵਿਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ।
ਮੰਡੀ ਗੋਬਿੰਦਗੜ੍ਹ, 25 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਸਕੂਲ ਵਿਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਬੱਚਿਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਸਚਾਈ, ਇਮਾਨਦਾਰੀ, ਨਿਮਰਤਾ ਤੇ ਮਨੁੱਖਤਾ ਦੀ ਸੇਵਾ ਵਰਗੇ ਗੁਣ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਅਤੇ ਸਾਨੂੰ ਸੱਚ, ਪਿਆਰ, ਸਮਾਨਤਾ ਤੇ ਆਪਸੀ ਸਾਂਝ ਦਾ ਮਾਰਗ ਦਿਖਾਉਂਦੀਆਂ ਹਨ। ਇਸ ਮੌਕੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਅੰਤ ਵਿਚ ਸਰਬੱਤ ਦੇ ਭਲੇ ਅਤੇ ਸਭਨਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਗਈ।