ਰੇਲ ਗੱਡੀ ’ਚੋਂ ਡਿੱਗਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
ਪਟਿਆਲਾ, 26 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਹਰੀਨਗਰ ਖੇੜਕੀ ਲਾਗੇ ਮੋਟਰਸਾਈਕਲ ’ਤੇ ਜਾ ਰਹੇ ਇਕ ਜੋੜੇ ਦੇ ਸਾਹਮਣੇ ਆ ਰਹੇ ਵਾਹਨ ਦੀਆਂ ਤੇਜ਼ ਲਾਈਟਾਂ ਦੀ ਰੌਸ਼ਨੀ ਕਾਰਨ ਉਨ੍ਹਾਂ ਦੇ ਵਾਹਨ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਹਾਦਸਾ ਵਾਪਰ ਗਿਆ।
ਪਟਿਆਲਾ, 26 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਹਰੀਨਗਰ ਖੇੜਕੀ ਲਾਗੇ ਮੋਟਰਸਾਈਕਲ ’ਤੇ ਜਾ ਰਹੇ ਇਕ ਜੋੜੇ ਦੇ ਸਾਹਮਣੇ ਆ ਰਹੇ ਵਾਹਨ ਦੀਆਂ ਤੇਜ਼ ਲਾਈਟਾਂ ਦੀ ਰੌਸ਼ਨੀ ਕਾਰਨ ਉਨ੍ਹਾਂ ਦੇ ਵਾਹਨ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਉਕਤ ਸ਼ਿਕਾਇਤ ਮਨਪ੍ਰੀਤ ਕੌਰ ਨੇ ਥਾਣਾ ਪਸਿਆਣਾ ’ਚ ਦਰਜ ਕਰਵਾਈ ਕਿ ਵਾਹਨ ਦੀ ਤੇਜ਼ ਰੌਸ਼ਨੀ ਅੱਖਾਂ ’ਚ ਪੈਣ ਕਾਰਨ ਉਹ ਡਿਗ ਪਏ ਤੇ ਇਸ ਹਾਦਸੇ ’ਚ ਉਸ ਦੇ ਪਤੀ ਦੀ ਮੌਤ ਹੋ ਗਈ। ਜਿਸ ਕਾਰਨ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ। ਅਜਿਹੇ ਹੀ ਇਕ ਹੋਰ ਕੇਸ ’ਚ ਬਹਾਦਰਗੜ੍ਹ ਲਾਗੇ ਇਕ ਮੋਟਰਸਾਈਕਲ ਸਵਾਰ ਨੇ ਸਕੂਟਰੀ ਸਵਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਸ ਹਾਦਸੇ ’ਚ ਗੰਭੀਰ ਜ਼ਖ਼ਮੀ ਹੋਏ ਸਕੂਟਰੀ ਸਵਾਰ ਦੀ ਪੀ.ਜੀ.ਆਈ. ’ਚ ਮੌਤ ਹੋ ਗਈ। ਮਿ੍ਤਕ ਦੀ ਪਛਾਣ ਹਰਚੰਦ ਸਿੰਘ ਵਾਸੀ ਪਟਿਆਲਾ ਵਜੋਂ ਹੋਈ। ਉਕਤ ਸ਼ਿਕਾਇਤ ਮਿਲਾਪ ਸਿੰਘ ਨੇ ਥਾਣਾ ਸਦਰ ’ ਚ ਦਰਜ ਕਰਵਾਈ ਸੀ ਜਿਸ ਆਧਾਰ ’ਤੇ ਪੁਲਿਸ ਨੇ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।