26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਵਿੱਕੀ ਘਨੌਰ ਦੀ ਅਗਵਾਈ ਹੇਠ ‘ਖੁਸ਼ਹਾਲ ਪੰਜਾਬ ਰੈਲੀ’ ਲਈ ਮਟਵਾਣੀ ਰਵਾਨਾ ਹੋਇਆ ਵੱਡਾ ਕਾਫ਼ਲਾ

ਘਨੌਰ, 26 ਨਵੰਬਰ (ਸਰਦਾਰਾ ਸਿੰਘ ਲਾਛੜੂ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਸ਼ਮੂਲੀਅਤ ਕਰਨ ਲਈ ਹਲਕਾ ਘਨੌਰ ਤੋਂ ਵਰਕਰਾਂ ਦਾ ਇੱਕ ਵੱਡਾ ਕਾਫ਼ਲਾ ਪੂਰੇ ਜੋਸ਼ ਨਾਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ, ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਤੇ ਹਲਕਾ ਘਨੌਰ ਦੇ ਸੀਨੀਅਰ ਆਪ ਆਗੂ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦੀ ਅਗਵਾਈ ਹੇਠ ਇਹ ਕਾਫ਼ਲਾ ਸ਼ੰਭੂ ਸਥਿਤ ਸਰਕਾਰੀ ਇੰਡੀਅਨ ਆਇਲ ਪੈਟਰੋਲ ਪੰਪ ਤੋਂ ਮੋਗਾ ਰਵਾਨਾ ਹੋਇਆ। ਰਵਾਨਗੀ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਕੀ ਘਨੌਰ ਨੇ ਸਮੂਹ ਵਰਕਰਾਂ ਨੂੰ ਪਾਰਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 27-11-2026
ਘਨੌਰ, 26 ਨਵੰਬਰ (ਸਰਦਾਰਾ ਸਿੰਘ ਲਾਛੜੂ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਸ਼ਮੂਲੀਅਤ ਕਰਨ ਲਈ ਹਲਕਾ ਘਨੌਰ ਤੋਂ ਵਰਕਰਾਂ ਦਾ ਇੱਕ ਵੱਡਾ ਕਾਫ਼ਲਾ ਪੂਰੇ ਜੋਸ਼ ਨਾਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ, ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਤੇ ਹਲਕਾ ਘਨੌਰ ਦੇ ਸੀਨੀਅਰ ਆਪ ਆਗੂ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦੀ ਅਗਵਾਈ ਹੇਠ ਇਹ ਕਾਫ਼ਲਾ ਸ਼ੰਭੂ ਸਥਿਤ ਸਰਕਾਰੀ ਇੰਡੀਅਨ ਆਇਲ ਪੈਟਰੋਲ ਪੰਪ ਤੋਂ ਮੋਗਾ ਰਵਾਨਾ ਹੋਇਆ। ਰਵਾਨਗੀ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਕੀ ਘਨੌਰ ਨੇ ਸਮੂਹ ਵਰਕਰਾਂ ਨੂੰ ਪਾਰਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਿਸ ਲੋਕ-ਪੱਖੀ ਸੋਚ ਨਾਲ ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ ਵਿੱਚ ਆਈ ਸੀ, ਉਸੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ‘ਤੇ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮਟਵਾਣੀ ਰੈਲੀ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ। ਉਨ੍ਹਾਂ ਦੱਸਿਆ ਕਿ ਕਰੀਬ 30 ਤੋਂ 35 ਗੱਡੀਆਂ ਦੇ ਕਾਫ਼ਲੇ ਨਾਲ ਵੱਡੀ ਗਿਣਤੀ ਵਿੱਚ ਅਹੁਦੇਦਾਰ ਤੇ ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੇਲ ਸਿੰਘ, ਚੇਅਰਮੈਨ ਮਨਵੀਰ ਸਰਵਾਰਾ, ਹਰਮਨ ਅਲੀ ਮਾਜਰਾ, ਬਲਾਕ ਪ੍ਰਧਾਨ ਰਵਿੰਦਰ ਸਿੰਘ, ਸੰਦੀਪ ਸਿੰਘ, ਕਮਲਜੀਤ ਵਸ਼ਿਸ਼ਟ ਮਰਦਾਪੁਰ, ਸੰਦੀਪ ਸਿੰਘ ਮਰਦਾਂਪੁਰ, ਜੱਗੀ ਹਰਪਾਲਪੁਰ, ਸੁੱਖੀ ਖੇੜੀ ਗੁਰਨਾ, ਸਰਪੰਚ ਗੁਰਭੇਜ ਸਿੰਘ, ਮੈਂਬਰ ਜਸਪਾਲ ਸਿੰਘ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਟਿੰਕੂ ਘਨੌਰ, ਪਾਲ ਲੰਬੜਦਾਰ ਸੰਧਾਰਸੀ, ਬਿੱਲੂ ਸੰਧਾਰਸੀ ਅਤੇ ਸਰਪੰਚ ਸੰਜੂ ਚਤਰਨਗਰ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 27 ਦੀ ਰਾਤ 8 ਵਜੇ ਪਟਿਆਲਾ ਵਿਚ ਹੋਵੇਗੀ ਮੌਕ ਡਰਿੱਲ ਅਗਲੀ ਖ਼ਬਰ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਸਾਢੇ 10 ਕਰੋੜ ਦੀ ਲਾਗਤ ਨਾਲ ਤਿਆਰ ਵਾਟਰ ਟਰੀਟਮੈਂਟ ਪਲਾਟ ਦਾ ਉਦਘਾਟਨ ਕਿਹਾ, ਖੇਤੀ ਕਾ...
Ad Position 24