26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨਾਲ ਵਰਕਰਾਂ ’ਚ ਖੁਸ਼ੀ ਦੀ ਲਹਿਰ-ਜਸਪਾਲ ਜੁਨੇਜਾ

ਨਾਭਾ 26 ਨਵੰਬਰ (ਵਰਿੰਦਰ ਵਰਮਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਿਆਸੀ ਗੱਠਜੋੜ ਦਾ ਵੱਖ-ਵੱਖ ਵਰਗਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੈਟਰੋਲੀਅਮ ਡੀਲਰਜ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਜਸਪਾਲ ਜੁਨੇਜਾ ਨੇ ਕਿਹਾ ਕਿ ਇਸ ਗੱਠਜੋੜ ਦੇ ਐਲਾਨ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਆਮ ਲੋਕਾਂ ’ਚ ਭਾਰੀ ਖੁਸ਼ੀ ਤੇ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 27-11-2026
ਨਾਭਾ 26 ਨਵੰਬਰ (ਵਰਿੰਦਰ ਵਰਮਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਿਆਸੀ ਗੱਠਜੋੜ ਦਾ ਵੱਖ-ਵੱਖ ਵਰਗਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੈਟਰੋਲੀਅਮ ਡੀਲਰਜ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਜਸਪਾਲ ਜੁਨੇਜਾ ਨੇ ਕਿਹਾ ਕਿ ਇਸ ਗੱਠਜੋੜ ਦੇ ਐਲਾਨ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਆਮ ਲੋਕਾਂ ’ਚ ਭਾਰੀ ਖੁਸ਼ੀ ਤੇ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਤਰੱਕੀ, ਆਪਸੀ ਭਾਈਚਾਰਕ ਸਾਂਝ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਸੀ। ਪ੍ਰਧਾਨ ਜਸਪਾਲ ਜੁਨੇਜਾ ਅਨੁਸਾਰ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਜਿੱਥੇ ਵਪਾਰੀ ਵਰਗ ਅਤੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਮਿਲੇਗੀ, ਉੱਥੇ ਹੀ ਸੂਬੇ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਇਹ ਗੱਠਜੋੜ ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਾਹ ‘ਤੇ ਤੋਰੇਗਾ। ਇਸ ਮੌਕੇ ਉਨ੍ਹਾਂ ਨਾਲ ਐਸੋਸੀਏਸ਼ਨ ਦੇ ਹੋਰ ਮੈਂਬਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਅਗਲੀ ਖ਼ਬਰ ਪਟਿਆਲਾ ਦੇ ਮੁਲਾਜ਼ਮ ਕਾਰਪੋਰੇਸ਼ਨ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਨਹੀਂ ਪਾਉਣਗੇ -ਮਨਜੀਤ ਸਿੰਘ ਚ...
Ad Position 24