26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਦੇ ਸਰਬਪੱਖੀ ਵਿਕਾਸ ਲਈ 10.19 ਕਰੋੜ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਪਟਿਆਲਾ, 26 ਨਵੰਬਰ (ਹਰਵਿੰਦਰ ਸਿੰਘ ਟੋਨੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਨ ਸਰਕਾਰ ਵਲੋਂ ਸੂਬੇ ‘ਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਵਲੋਂ ਸਮਾਣਾ ਸ਼ਹਿਰ ਵਾਸੀਆਂ ਲਈ 10.

Ad Position 21
No active advertisement
ਅਜੀਤ ਡੈਸਕ 27-11-2026
ਪਟਿਆਲਾ, 26 ਨਵੰਬਰ (ਹਰਵਿੰਦਰ ਸਿੰਘ ਟੋਨੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਨ ਸਰਕਾਰ ਵਲੋਂ ਸੂਬੇ ‘ਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਵਲੋਂ ਸਮਾਣਾ ਸ਼ਹਿਰ ਵਾਸੀਆਂ ਲਈ 10.19 ਕਰੋੜ ਰੁਪਏ ਦੀ ਲਾਗਤ ਵਾਲੇ ਅਹਿਮ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਨਵੀਆਂ ਪਾਈਪ ਲਾਈਨਾਂ ਵਿਛਾਉਣ ਅਤੇ ਟਿਊਬਵੈੱਲਾਂ ਦੇ ਕੰਮ ’ਤੇ 7.58 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸੇ ਤਰ੍ਹਾਂ ਸ਼ਹਿਰ ਵਿਚ ਸੀਵਰੇਜ ਦੀਆਂ ਪਾਈਪ ਲਾਈਨਾਂ ਵਿਛਾਉਣ ਦੇ ਕੰਮਾਂ ਲਈ 2.61 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਇਨ੍ਹਾਂ ਪ੍ਰੋਜੈਕਟਾਂ ਦੇ ਪੂਰਾ ਹੋਣ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਪ੍ਰਬੰਧਾਂ ਵਿਚ ਵੱਡਾ ਸੁਧਾਰ ਹੋਵੇਗਾ।ਇਸ ਮੌਕੇ ਸੰਬੋਧਨ ਕਰਦਿਆਂ ਸ. ਰੱਖੜਾ ਨੇ ਕਿਹਾ ਕਿ ਇਹ ਪ੍ਰੋਜੈਕਟ ਸਮਾਣਾ ਵਾਸੀਆਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸਾਰੇ ਵਿਕਾਸ ਕਾਰਜ ਗੁਣਵੱਤਾ ਦੇ ਮਿਆਰ ਅਨੁਸਾਰ ਅਤੇ ਤੈਅ ਸਮੇਂ ਵਿਚ ਮੁਕੰਮਲ ਕਰਵਾਏ ਜਾਣਗੇ, ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਪੂਰਾ ਲਾਭ ਮਿਲ ਸਕੇ। ਇਸ ਮੌਕੇ ਸੁੱਖੀ ਰੱਖੜਾ, ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਵਾਈਸ ਪ੍ਰਧਾਨ ਧਰਮਪਾਲ ਨਾਹਰ, ਗੁਰਦਿਆਲ ਸਿੰਘ ਰੰਧਾਵਾ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਕੌਂਸਲਰ ਸੁਖਜੀਤ ਚੀਮਾ, ਕੌਂਸਲਰ ਕੋਮਲ ਮਹੰਤ, ਰਾਜ ਕੌਰ ਵਾਹਲਾ, ਕੌਂਸਲਰ ਰਾਣੀ, ਕੌਂਸਲਰ ਪਵਨ ਕੁਮਾਰ ਪੰਨੀ, ਕੌਂਸਲਰ ਹੈਪੀ ਢੀਂਗਰਾ, ਕੌਂਸਲਰ ਬੇਅੰਤ ਸਿੰਘ ਬੱਗਾ, ਕੌਂਸਲਰ ਸੋਨੀ ਕਿੰਗ, ਕੌਂਸਲਰ ਸੁਰਜੀਤ ਰਾਮ ਪੱਪੀ, ਸੰਜੇ ਸਾਹਨੀ, ਗੁਰਦੀਪ ਸ਼ਰਮਾ, ਸਾਬਕਾ ਕੌਂਸਲਰ ਮਿੰਟੂ ਸਮਾਣਾ, ਬਲਾਕ ਪ੍ਰਧਾਨ ਜਤਿੰਦਰ ਝੰਡ ਸਮੇਤ ‘ਆਪ’ ਦੇ ਵਰਕਰ ਤੇ ਸਥਾਨਕ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਪਟਿਆਲਾ ਵਿਖੇ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ
Ad Position 24