26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਚੋਣ ਆਬਜ਼ਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਈ.ਵੀ.ਐਮ. ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ

ਪਟਿਆਲਾ, 26 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਦੀਆਂ 30 ਵਾਰਡਾਂ ਵਿੱਚ ਹੋਣ ਵਾਲੀਆਂ ਮੁੜ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਚੋਣ ਆਬਜਰਵਰ ਅਤੇ ਸੀਨੀਅਰ ਆਈ. ਏ.

Ad Position 21
No active advertisement
ਅਜੀਤ ਡੈਸਕ 27-11-2026
ਪਟਿਆਲਾ, 26 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਦੀਆਂ 30 ਵਾਰਡਾਂ ਵਿੱਚ ਹੋਣ ਵਾਲੀਆਂ ਮੁੜ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਚੋਣ ਆਬਜਰਵਰ ਅਤੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਅੱਜ ਇਨ੍ਹਾਂ ਚੋਣਾਂ ਲਈ ਸਥਾਪਤ ਕੀਤੇ ਗਏ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਕੀਤੀ ਗਈ। ਇਸ ਮੌਕੇ ਏਡੀਸੀ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੁਨੀਲ ਫੋਗਾਟ, ਐਸ.ਪੀ. ਸਿਟੀ ਮੋਹਿਤ ਅਗਰਵਾਲ, ਰਿਟਰਨਿੰਗ ਅਫ਼ਸਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ। ਸੁਨੀਲ ਫੋਗਾਟ ਨੇ ਦੱਸਿਆ ਕਿ 28 ਨਵੰਬਰ 2026 ਨੂੰ ਨਗਰ ਨਿਗਮ ਦੇ ਵਾਰਡ ਨੰਬਰ 1, 4, 6, 12, 14, 15, 16, 22, 26, 29, 32, 33, 34, 36, 37, 38, 40, 41, 43, 44, 45, 46, 48, 50, 51, 52, 53, 55, 57 ਅਤੇ 58 ਵਿੱਚ ਮੁੜ ਚੋਣਾਂ ਕਰਵਾਈਆਂ ਜਾਣਗੀਆਂ। ਇਨ੍ਹਾਂ 30 ਵਾਰਡਾਂ ਵਿੱਚ ਕੁੱਲ 1,49,768 ਵੋਟਰ ਹਨ, ਜਿਨ੍ਹਾਂ ਵਿੱਚ 77,419 ਮਰਦ, 72 ,338 ਔਰਤਾਂ ਅਤੇ 11 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਮੌਕੇ ਰਿਟਰਨਿੰਗ ਅਫ਼ਸਰ ਏ.ਐਮ.ਡੀ., ਪੀ.ਆਰ.ਟੀ.ਸੀ. ਸ੍ਰੀ ਇੰਦਰਪਾਲ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ ਅਤੇ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ੍ਰੀ ਹਰਪ੍ਰੀਤ ਸਿੰਘ ਕਟਾਰੀਆ, ਰਿਟਰਨਿੰਗ ਅਫ਼ਸਰ ਖੁਸ਼ਦਿਲ ਸਿੰਘ, ਡਿਪਟੀ ਕਮਿਸ਼ਨਰ ਆਬਕਾਰੀ (ਡਿਸਟਿਲਰੀ), ਸਹਾਇਕ ਰਿਟਰਨਿੰਗ ਅਫ਼ਸਰ ਅਤੇ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ) ਵਨੀਤ ਸਿੰਗਲਾ, ਈਵੀਐਮ ਨੋਡਲ ਅਫ਼ਸਰ ਅਤੇ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਸਿੰਘ, ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਵਿਚ 33 ਲੱਖ 20 ਹਜ਼ਾਰ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਅਗਲੀ ਖ਼ਬਰ ਖ਼ਾਲਸਾ ਕਾਲਜ ਪਟਿਆਲਾ ਵਿਖੇ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24