ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
ਰਾਜਪੁਰਾ, 27 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਟਾਹਲੀ ਵਾਲੇ ਚੌਂਕ ਦੇ ਨੇੜੇ ਤੋਂ ਇਕ ਵਿਆਕਤੀ ਦੀ ਲਾਸ਼ ਬਰਾਮਦ ਹੋਈ ਹੈ।
ਰਾਜਪੁਰਾ, 27 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਟਾਹਲੀ ਵਾਲੇ ਚੌਂਕ ਦੇ ਨੇੜੇ ਤੋਂ ਇਕ ਵਿਆਕਤੀ ਦੀ ਲਾਸ਼ ਬਰਾਮਦ ਹੋਈ ਹੈ।ਇਸ ਵਿਅਕਤੀ ਕੋਲੋਂ ਕੋਈ ਵੀ ਇਹੋ ਜਿਹਾ ਕਾਗਜ ਵਗੈਰਾ ਨਹੀਂ ਮਿਲਿਆ ਜਿਸ ਤੋਂ ਇਸ ਦੀ ਪਹਿਚਾਣ ਹੋ ਸਕੇ। ਇਸ ਵਿਕਤੀ ਦੀ ਉਮਰ ਕਰੀਬ 40 ਸਾਲ ਹੈ ਕੱਦ ਕਰੀਬ ਸਾਢੇ ਪੰਜ ਫੁੱਟ ਅਤੇ ਸਿਰ ਤੋਂ ਮੋਨਾ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਹਿਚਾਣ ਲਈ ਸਿਵਲ ਹਸਪਤਾਲ ਮੋਰਚਰੀ ਵਿਚ ਰੱਖ ਦਿੱਤਾ ਹੈ।