ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ’ਚ ਪਰਚਾ ਦਰਜ
ਰਾਜਪੁਰਾ, 27 ਨਵੰਬਰ (ਰਣਜੀਤ ਸਿੰਘ)-ਗੰਡਾ ਖੇੜੀ ਪੁਲਿਸ ਨੇ ਮੁਦਈ ਅਤੇ ਉਸ ਦੀ ਘਰ ਵਾਲੀ ਸ਼ਿਕਾਇਤ ’ਤੇ ਉਨ੍ਹਾਂ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦੇ ਦੋਸ਼ ’ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਦਈ ਅਤੇ ਉਸ ਦੀ ਘਰ ਵਾਲੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਹ ਕੰਮ ਕਾਰ ਦੇ ਸੰਬੰਧ ਵਿਚ ਘਰੋਂ ਬਾਹਰ ਗਏ ਹੋਏ ਸਨ ਅਤੇ ਉਨ੍ਹਾਂ ਦੀ ਲੜਕੀ ਘਰ ਵਿਚ ਇਕੱਲੀ ਸੀ।
ਰਾਜਪੁਰਾ, 27 ਨਵੰਬਰ (ਰਣਜੀਤ ਸਿੰਘ)-ਗੰਡਾ ਖੇੜੀ ਪੁਲਿਸ ਨੇ ਮੁਦਈ ਅਤੇ ਉਸ ਦੀ ਘਰ ਵਾਲੀ ਸ਼ਿਕਾਇਤ ’ਤੇ ਉਨ੍ਹਾਂ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦੇ ਦੋਸ਼ ’ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਦਈ ਅਤੇ ਉਸ ਦੀ ਘਰ ਵਾਲੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਹ ਕੰਮ ਕਾਰ ਦੇ ਸੰਬੰਧ ਵਿਚ ਘਰੋਂ ਬਾਹਰ ਗਏ ਹੋਏ ਸਨ ਅਤੇ ਉਨ੍ਹਾਂ ਦੀ ਲੜਕੀ ਘਰ ਵਿਚ ਇਕੱਲੀ ਸੀ। ਜਦੋਂ ਉਹ ਸ਼ਾਮ ਕਰੀਬ 6 ਕੁ ਵਜੇ ਵਾਪਸ ਘਰ ਆਏ ਤਾਂ ਆ ਕੇ ਵੇਖਿਆ ਕਿ ਉਨ੍ਹਾਂ ਦੀ ਲੜਕੀ ਘਰ ਵਿਚ ਨਹੀ ਹੈ। ਉਨ੍ਹਾਂ ਨੇ ਲੜਕੀ ਦੀ ਇਧਰ ਉਧਰ ਕਾਫੀ ਜਿਆਦਾ ਭਾਲ ਕੀਤੀ ਪਰ ਲੜਕੀ ਕਿਤੋਂ ਵੀ ਨਹੀਂ ਮਿਲੀ। ਸ਼ਿਕਾਇਤ ਮੁਤਾਬਕ ਉਨ੍ਹਾਂ ਨੂੰ ਪਤਾ ਲੱਗਾ ਕਿ ਕਥਿਤ ਦੋਸ਼ੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਇਸ ਸੰਬੰਧੀ ਪੁਲਿਸ ਨੇ ਬਜਰੰਗੀ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।