ਸਮਾਣਾ ਪੁਲਿਸ ਵਲੋਂ ਕੰਨਟੇਨਰ ਕਾਬੂ ਕਰ ਕੇ ਭੁੱਕੀ ਸਮੇਤ 2 ਕਾਬੂ
ਸਮਾਣਾ, 27 ਨਵੰਬਰ (ਹਰਵਿੰਦਰ ਸਿੰਘ ਟੋਨੀ)-ਗਾਜੇਵਾਸ ਪੁਲੀਸ ਨੇ ਕੰਨਟੇਨਰ ਨੂੰ ਕਾਬੂ ਕਰਕੇ ਉਸ ਵਿਚੋਂ 6. 30 ਕੁਇੰਟਲ ਭੁੱਕੀ ਚੂਰਾ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਦੋਂ ਕਿ ਟਰੱਕ ਵਿਚ ਸਵਾਰ ਉਨ੍ਹਾਂ ਦੇ ਕੁੱਝ ਸਾਥੀ ਮੌਕੇ ਤੋਂ ਫਰਾਰ ਹੋ ਗਏ।
ਸਮਾਣਾ, 27 ਨਵੰਬਰ (ਹਰਵਿੰਦਰ ਸਿੰਘ ਟੋਨੀ)-ਗਾਜੇਵਾਸ ਪੁਲੀਸ ਨੇ ਕੰਨਟੇਨਰ ਨੂੰ ਕਾਬੂ ਕਰਕੇ ਉਸ ਵਿਚੋਂ 6.30 ਕੁਇੰਟਲ ਭੁੱਕੀ ਚੂਰਾ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਦੋਂ ਕਿ ਟਰੱਕ ਵਿਚ ਸਵਾਰ ਉਨ੍ਹਾਂ ਦੇ ਕੁੱਝ ਸਾਥੀ ਮੌਕੇ ਤੋਂ ਫਰਾਰ ਹੋ ਗਏ। ਸਦਰ ਥਾਣਾ ਮੁੱਖੀ ਇੰਸਪੈਕਟਰ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਗਾਜੇਵਾਸ ਪੁਲੀਸ ਚੌਕੀ ਇੰਚਾਰਜ ਏ.ਐਸ.ਆਈ. ਜੀਤ ਸਿੰਘ ਪੁਲੀਸ ਟੀਮ ਸਮੇਤ ਗਸਤ ਕਰ ਰਹੇ ਸਨ ਕਿ ਇਸ ਦੌਰਾਨ ਗੁਪਤ ਸੂਚਨਾ ਮਿਲਣ ’ਤੇ ਉਨ੍ਹਾ ਗਾਜੇਵਾਸ ਫੋਕਲ ਪੁਅਇੰਟ ’ਤੇ ਨਾਕਾ ਬੰਦੀ ਕਰਕੇ ਸਮਾਣਾ ਵਲੋਂ ਆ ਰਹੇ ਕੰਨਟੇਨਰ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਜਾਂਚ ਪੜਤਾਲ ਕਰਨ ’ਤੇ ਕੰਨਟੇਨਰ ਵਿਚੋਂ 35 ਥੈਲਿਆਂ ਵਿਚ ਭਰ ਕੇ ਰੱਖੀ 6.30 ਕੁਇੰਟਲ ਭੁੱਕੀ ਬਰਾਮਦ ਹੋਈ। ਭੁੱਕੀ ਸਮੇਤ ਕਾਬੂ ਕੀਤੇ ਗਏ ਕੰਨਟੇਨਰ ਵਿਚ ਸਵਾਰ 2 ਵਿਅਕਤੀਆਂ ਦੀ ਪਹਿਚਾਣ ਮਨਦੀਪ ਸਿੰਘ ਵਾਸੀ ਪਿੰਡ ਗਾਜੇਵਾਸ ਤੇ ਲਭਪ੍ਰੀਤ ਸਿੰਘ ਵਾਸੀ ਪਿੰਡ ਖੇੜੀ ਚੰਦਵਾ (ਸੰਗਰੂਰ) ਵਜੋਂ ਹੋਈ। ਪੁਲਿਸ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛਗਿਛ ਲਈ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿ਼ਲਾਫ਼ ਪਹਿਲਾ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਕਈ ਮਾਮਲੇ ਦਰਜ਼ ਹਨ। ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਉਨ੍ਹਾਂ ਪਾਸੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਹੈ ਤੇ ਉਨ੍ਹਾਂ ਦੇ ਸਾਥੀਆਂ ਨੂੰ ਵੀ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।