27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਪਟਿਆਲਾ ਜੇਲ੍ਹ ਦੀਆਂ ਮਹਿਲਾ ਕੈਦੀਆਂ ਲਈ ਨਵੀਂ ਇਲੈਕਟ੍ਰਿਕ ਕਢਾਈ ਮਸ਼ੀਨ ਲਗਵਾਈ

ਪਟਿਆਲਾ, 27 ਨਵੰਬਰ (ਮਨਦੀਪ ਸਿੰਘ ਖਰੌਡ਼)-ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਅੱਜ ਪਟਿਆਲਾ ਜੇਲ੍ਹ ਵਿਖੇ ਮਹਿਲਾ ਕੈਦੀਆਂ ਦੇ ਹੁਨਰ ਵਿਕਾਸ ਅਤੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਦੇ ਉਦੇਸ਼ ਨਾਲ ਨਵੀਂ ਆਟੋਮੈਟਿਕ ਇਲੈਕਟ੍ਰਿਕ ਕਢਾਈ ਮਸ਼ੀਨ ਸਥਾਪਤ ਕਰਵਾਈ ਗਈ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਜੇਲ੍ਹ ਵਿੱਚ ਬੰਦ ਮਹਿਲਾਵਾਂ ਨੂੰ ਸਿਲਾਈ ਅਤੇ ਕਢਾਈ ਵਰਗੇ ਕਿੱਤਾਮੁਖੀ ਹੁਨਰਾਂ ਦੀ ਸਿਖਲਾਈ ਦੇ ਕੇ ਆਤਮ-ਨਿਰਭਰ ਬਣਾਉਣਾ ਹੈ, ਤਾਂ ਜੋ ਉਹ ਆਪਣੇ ਸਮੇਂ ਦੀ ਸੁਚੱਜੀ ਵਰਤੋਂ ਕਰਦਿਆਂ ਨਵੇਂ ਹੁਨਰ ਸਿੱਖ ਸਕਣ ਅਤੇ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਸਮਰੱਥ ਬਣ ਸਕਣ।

Ad Position 21
No active advertisement
ਅਜੀਤ ਡੈਸਕ 28-11-2026
ਪਟਿਆਲਾ, 27 ਨਵੰਬਰ (ਮਨਦੀਪ ਸਿੰਘ ਖਰੌਡ਼)-ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਅੱਜ ਪਟਿਆਲਾ ਜੇਲ੍ਹ ਵਿਖੇ ਮਹਿਲਾ ਕੈਦੀਆਂ ਦੇ ਹੁਨਰ ਵਿਕਾਸ ਅਤੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਦੇ ਉਦੇਸ਼ ਨਾਲ ਨਵੀਂ ਆਟੋਮੈਟਿਕ ਇਲੈਕਟ੍ਰਿਕ ਕਢਾਈ ਮਸ਼ੀਨ ਸਥਾਪਤ ਕਰਵਾਈ ਗਈ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਜੇਲ੍ਹ ਵਿੱਚ ਬੰਦ ਮਹਿਲਾਵਾਂ ਨੂੰ ਸਿਲਾਈ ਅਤੇ ਕਢਾਈ ਵਰਗੇ ਕਿੱਤਾਮੁਖੀ ਹੁਨਰਾਂ ਦੀ ਸਿਖਲਾਈ ਦੇ ਕੇ ਆਤਮ-ਨਿਰਭਰ ਬਣਾਉਣਾ ਹੈ, ਤਾਂ ਜੋ ਉਹ ਆਪਣੇ ਸਮੇਂ ਦੀ ਸੁਚੱਜੀ ਵਰਤੋਂ ਕਰਦਿਆਂ ਨਵੇਂ ਹੁਨਰ ਸਿੱਖ ਸਕਣ ਅਤੇ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਸਮਰੱਥ ਬਣ ਸਕਣ। ਇਸ ਮੌਕੇ ਅਵਤਾਰ ਸਿੰਘ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਵਿਅਕਤੀਆਂ ਦੇ ਸੁਧਾਰ ਅਤੇ ਮੁੜ ਵਸੇਬੇ ਲਈ ਅਜਿਹੀਆਂ ਕਿੱਤਾਮੁਖੀ ਗਤੀਵਿਧੀਆਂ ਬਹੁਤ ਮਹੱਤਵਪੂਰਨ ਹਨ। ਇਨ੍ਹਾਂ ਰਾਹੀਂ ਕੈਦੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ ਅਤੇ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣ ਲਈ ਆਪਣੇ ਆਪ ਨੂੰ ਤਿਆਰ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਮਹਿਲਾ ਕੈਦੀਆਂ ਨੂੰ ਨਵੀਆਂ ਸੰਭਾਵਨਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵਿੱਚ ਵੀ ਸਹਾਈ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ’ਚ ਸਾਲਾਨਾ ਸਮਾਗਮ ‘ਪ੍ਰਵਾਜ਼ – ਵਿੰਗਜ਼ ਆਫ਼ ਹੋਪ’ ਸ਼ਾਨੋ-ਸ਼ੌਕਤ ਨਾਲ ਸ... ਅਗਲੀ ਖ਼ਬਰ ਘਨੌਰ ਹਲਕੇ ਨੂੰ ਹੁਣ ਬਾਹਰੀ ਉਮੀਦਵਾਰਾਂ ਤੋਂ ਮੁਕਤ ਕਰਵਾਉਣ ਦਾ ਸਮਾਂ ਆ ਗਿਆ ਹੈ- ਸਰਪੰਚ ਬਲਜਿੰਦਰ ਸਿੰਘ ਬੱਖੂ ਪਾਰਟੀ ਵ...
Ad Position 24