ਪੰਜਾਬ ਪਬਲਿਕ ਸਕੂਲ, ਨਾਭਾ ਨੇ ਆਲ ਇੰਡੀਆ ਆਈ.ਪੀ.ਐੱਸ.ਸੀ. ਘੋੜਸਵਾਰੀ ਚੈਂਪੀਅਨਸ਼ਿਪ ਟਰਾਫ਼ੀ ਜਿੱਤੀ
ਨਾਭਾ, 27 ਨਵੰਬਰ (ਵਰਿੰਦਰ ਵਰਮਾ)-ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਚਾਰ ਦਿਨਾਂ ਆਲ ਇੰਡੀਆ ਆਈਪੀਐੱਸਸੀ ਘੋੜਸਵਾਰੀ ਚੈਂਪੀਅਨਸ਼ਿਪ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਮੁਕਾਬਲੇ ਵਿਚ ਦੇਸ਼ ਦੇ ਕਈ ਨਾਮਵਰ ਸਕੂਲਾਂ ਦੀਆਂ ਅੱਠ ਟੀਮਾਂ ਨੇ ਭਾਗ ਲਿਆ।
ਸ
ਸਕੂਲ ਦੇ ਵਿਦਿਆਰਥੀ ਘੋੜਸਵਾਰੀ ਦੇ ਜੋਹਰ ਕੀ ਦਿਖਾਉਂਦੇ ਹੋਏ। ਤਸਵੀਰ : ਵਰਿੰਦਰ ਵਰਮਾ
28-11-2026
ਨਾਭਾ, 27 ਨਵੰਬਰ (ਵਰਿੰਦਰ ਵਰਮਾ)-ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਚਾਰ ਦਿਨਾਂ ਆਲ ਇੰਡੀਆ ਆਈਪੀਐੱਸਸੀ ਘੋੜਸਵਾਰੀ ਚੈਂਪੀਅਨਸ਼ਿਪ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਮੁਕਾਬਲੇ ਵਿਚ ਦੇਸ਼ ਦੇ ਕਈ ਨਾਮਵਰ ਸਕੂਲਾਂ ਦੀਆਂ ਅੱਠ ਟੀਮਾਂ ਨੇ ਭਾਗ ਲਿਆ। ਚੈਂਪੀਅਨਸ਼ਿਪ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਲੈਫਟੀਨੈਂਟ ਜਨਰਲ ਹਰਜੀਤ ਸਿੰਘ ਸਾਹੀ, ਪੀਵੀਐੱਸਐੱਮ, ਯੂਵਾਈਐੱਸਐੱਮ, ਏਵੀਐੱਸਐੱਮ, ਵਾਈਐੱਸਐੱਮ, ਐੱਸਐੱਮ, ਚੀਫ਼ ਆਫ਼ ਸਟਾਫ਼, ਹੈੱਡਕੁਆਰਟਰ ਪੱਛਮੀ ਕਮਾਂਡ, ਚੰਡੀਮੰਦਰ ਅਤੇ ਪੰਜਾਬ ਪਬਲਿਕ ਸਕੂਲ, ਨਾਭਾ ਦੇ ਪੁਰਾਣੇ ਵਿਦਿਆਰਥੀ ਨੇ ਕੀਤੀ। ਉਨ੍ਹਾਂ ਨੇ ਜੇਤੂਆਂ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਰਟੀਫਿਕੇਟ, ਤਗ਼ਮੇ ਅਤੇ ਟਰਾਫ਼ੀਆਂ ਪ੍ਰਦਾਨ ਕੀਤੀਆਂ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਪਬਲਿਕ ਸਕੂਲ, ਨਾਭਾ ਨੇ ਜੇਤੂ ਟਰਾਫ਼ੀ ਆਪਣੇ ਨਾਂ ਕੀਤੀ, ਜਦਕਿ ਡੇਲੀ ਕਾਲਜ, ਇੰਦੌਰ ਨੇ ਉਪ ਜੇਤੂ ਟਰਾਫ਼ੀ ਹਾਸਲ ਕੀਤੀ। ਇਸ ਮੌਕੇ ਬਿਹਤਰੀਨ ਘੋੜਸਵਾਰਾਂ ਵਿੱਚ ਜੂਨੀਅਰ ਵਰਗ: ਪੁਨੀਤ ਝਾਖੜ, ਮਾਡਰਨ ਸਕੂਲ, ਨਵੀਂ ਦਿੱਲੀ, ਚਿਲਡਰਨ ਗਰੁੱਪ-1: ਵੰਸ਼, ਐੱਮਐੱਨਐੱਸਐੱਸ ਰਾਏ ਅਤੇ ਸਮਰਪ੍ਰਤਾਪ ਸਿੰਘ ਚਾਹਲ, ਪੰਜਾਬ ਪਬਲਿਕ ਸਕੂਲ, ਨਾਭਾ, ਚਿਲਡਰਨ ਗਰੁੱਪ-2: ਲਵਿੰਦਰ ਸਿੰਘ, ਪੰਜਾਬ ਪਬਲਿਕ ਸਕੂਲ, ਨਾਭਾ, ਚਿਲਡਰਨ ਗਰੁੱਪ-3: ਰਾਵਲ ਸਿੰਘ, ਦ ਡੇਲੀ ਕਾਲਜ, ਇੰਦੌਰ ਅਤੇ ਮੇਹਿਰਹਿਮਤ ਕੌਰ, ਯਾਦਵਿੰਦਰਾ ਪਬਲਿਕ ਸਕੂਲ, ਮੋਹਾਲੀ ਨੇ ਭਾਗ ਲਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਲੈਫਟੀਨੈਂਟ ਜਨਰਲ ਹਰਜੀਤ ਸਿੰਘ ਸਾਹੀ ਨੇ ਚੈਂਪੀਅਨਸ਼ਿਪ ਦੌਰਾਨ ਕਾਇਮ ਰੱਖੇ ਗਏ ਉੱਚ ਪੱਧਰ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਮੁਕਾਬਲਿਆਂ ਦੇ ਸੁਚੱਜੇ ਅਤੇ ਸੁਚਾਰੂ ਪ੍ਰਬੰਧ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪੰਜਾਬ ਪਬਲਿਕ ਸਕੂਲ ਦੇ ਹੈੱਡਮਾਸਟਰ ਡਾ. ਡੀ. ਸੀ. ਸ਼ਰਮਾ ਨੇ ਮੁੱਖ ਮਹਿਮਾਨ ਨੂੰ ਸਨਮਾਨ ਅਤੇ ਧੰਨਵਾਦ ਦੇ ਪ੍ਰਤੀਕ ਵਜੋਂ ਯਾਦਗਾਰੀ ਚਿੰਨ੍ਹ ਭੇਟ ਕੀਤਾ। ਉਨ੍ਹਾਂ ਨੇ ਲੈਫਟੀਨੈਂਟ ਜਨਰਲ ਸਾਹੀ ਦਾ ਆਪਣੇ ਰੁਝੇਵਿਆਂ ਭਰੇ ਸਮੇਂ ਵਿੱਚੋਂ ਸਮਾਂ ਕੱਢ ਕੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਨ ਲਈ ਧੰਨਵਾਦ ਕੀਤਾ।